Punjab News: ਸੁਧੀਰ ਸੂਰੀ ਦੇ ਕਤਲ ਕੇਸ 'ਚ ਬੰਦ ਸੰਦੀਪ ਸਿੰਘ ਸੰਨੀ ਵੱਲੋਂ ਆਪਣੀ ਜਾਨ ਦੇ ਖਤਰੇ ਨੂੰ ਲੈਕੇ ਸੈਂਟਰਲ ਜੇਲ ਅੰਮ੍ਰਿਤਸਰ ਦੇ ਪ੍ਰਸ਼ਾਸਨ ਖ਼ਿਲਾਫ਼ ਆਪਣੀਆਂ ਮੰਗਾਂ ਨੂੰ ਲੈਕੇ ਅੱਜ ਜੇਲ ਅੰਦਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।


ਸੰਨੀ ਨੂੰ ਹਾਈ ਸਕਿਉਰਟੀ ਜੋਨ ਵਿੱਚ ਖਤਰਨਾਕ ਅਪਰਾਧੀਆਂ ਤੇ ਗੈਂਗਸਟਰਾਂ ਨਾਲ ਰੱਖਿਆ ਗਿਆ ਹੈ। ਜਿੱਥੇ ਸੰਨੀ ਵੱਲੋਂ ਆਪਣੀ ਜਾਨ ਨੂੰ ਖਤਰਾ ਮਹਿਸੂਸ ਕੀਤਾ ਜਾ ਰਿਹਾ ਹੈ। ਸੰਨੀ ਨੇ ਜੇਲ ਪ੍ਰਸ਼ਾਸਨ ਕੋਲ ਇਹ ਵੀ ਖਦਸ਼ਾ ਜ਼ਾਹਿਰ ਕੀਤਾ ਕਿ ਉਸਦੇ ਖਾਣੇ ਵਿੱਚ ਵੀ ਕਿਸੇ ਵੱਲੋਂ ਜਹਿਰ ਮਿਲਾਇਆ ਜਾ ਸਕਦਾ ਹੈ ਇਸ ਕਰਕੇ ਉਸਦਾ ਖਾਣੇ ਦਾ ਵੀ ਵੱਖਰਾ ਪ੍ਰਬੰਧ ਕੀਤਾ ਜਾਵੇ।
ਸੰਨੀ ਦੇ ਵੱਡੇ ਭਰਾ ਹਰਦੀਪ ਸਿੰਘ ਵੱਲੋਂ ਜੇਲ ਸੁਪਰਡੈਂਟ ਅੰਮ੍ਰਿਤਸਰ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਆਈ.ਜੀ ਜੇਲਾਂ ਪੰਜਾਬ ਨੂੰ ਵੀ ਇਸ ਸੰਬੰਧੀ ਪੱਤਰ ਲਿਖੇ ਗਏ। ਪਰ ਪ੍ਰਸ਼ਾਸਨ ਵੱਲੋਂ ਅੱਜ ਤੱਕ ਕਿਸੇ ਤਰਾਂ ਦਾ ਹੱਲ ਨਹੀ ਕੀਤਾ ਗਿਆ। 


ਜ਼ਿਕਰ ਕਰ ਦਈਏ ਕਿ ਜੇਲ ਵਿਭਾਗ ਦੇ ਇੰਚਾਰਜ ਮੁੱਖ ਮੰਤਰੀ ਭਗਵੰਤ ਮਾਨ ਖੁਦ ਹਨ। ਇਸ ਲਈ ਉਨਾਂ ਨੂੰ ਵੀ ਬੇਨਤੀ ਕੀਤੀ ਗਈ ਹੈ ਕਿ ਸੰਨੀ ਦੀਆਂ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ।


ਦੱਸ ਦਈਏ ਕਿ ਬੀਤੇ ਸਾਲ ਨਵੰਬਰ ਮਹੀਨੇ ਵਿੱਚ ਅੰਮ੍ਰਿਤਸਰ 'ਚ ਸਥਾਨਕ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਕਤਲ ਸ਼ਹਿਰ ਦੇ ਗੋਪਾਲ ਮੰਦਿਰ ਬਾਹਰ ਹੋਇਆ ਸੀ। ਦੱਸ ਦਈਏ ਕਿ ਇਸ ਹਮਲੇ ਤੋਂ ਪਹਿਲਾਂ ਧਰਨੇ ਉੱਤੇ ਬੈਠੇ ਹੋਏ ਸਨ।


ਜ਼ਿਕਰ ਕਰ ਦਈਏ ਕਿ ਸੁਧੀਰ ਸੂਰੀ ਨੇ ਹਮੇਸ਼ਾ ਹੀ ਸਿੱਖ ਧਰਮ, ਖਾਲਿਸਤਾਨ ਅਤੇ ਸਿੱਖ ਆਗੂਆਂ ਖਿਲਾਫ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਹੈ। ਜਿਸ ਕਾਰਨ ਉਸ ਨੂੰ ਆਏ ਦਿਨ ਧਮਕੀਆਂ ਮਿਲਦੀਆਂ ਰਹਿੰਦੀਆਂ ਸਨ। ਇਸ ਨੂੰ ਧਿਆਨ 'ਚ ਰੱਖਦੇ ਹੋਏ ਉਸ ਨੂੰ ਵਾਈ-ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ। ਜਿਸ ਵਿੱਚ 18 ਪੁਲਿਸ ਮੁਲਾਜ਼ਮ ਅਤੇ ਇੱਕ ਜਿਪਸੀ ਉਨ੍ਹਾਂ ਨਾਲ ਰਹਿੰਦੀ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।