ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 11 ਤੋਂ 13 ਅਪ੍ਰੈਲ 2022 ਤਕ ਗੁਹਾਟੀ (ਆਸਾਮ) ਵਿਖੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਦੀ ਪ੍ਰਧਾਨਗੀ ਹੇਠ ਹੋਈ 8ਵੀਂ ਭਾਰਤੀ ਖੇਤਰੀ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ ਹਿੱਸਾ ਲਿਆ। ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਵੀ ਉਹਨਾਂ ਨਾਲ ਸਨ।
ਸੰਧਵਾਂ ਨੇ ਦੱਸਿਆ ਕਿ ਇਸ ਕਾਨਫਰੰਸ ਵਿਚ ਭਾਰਤ ਦੀਆਂ ਵੱਖ-ਵੱਖ ਵਿਧਾਨ ਸਭਾਵਾਂ ਦੇ ਸਾਰੇ ਪ੍ਰੀਜ਼ਾਈਡਿੰਗ ਅਫਸਰਾਂ (ਸਪੀਕਰ/ਚੇਅਰਮੈਨ) ਅਤੇ ਸਕੱਤਰਾਂ ਨੇ ਵਿਧਾਨ ਸਭਾਵਾਂ ਵਿੱਚ ਦਰਪੇਸ਼ ਮੁੱਦਿਆਂ ਅਤੇ ਹੋਰ ਸਬੰਧਿਤ ਵਿਸ਼ਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਸੰਧਵਾਂ ਨੇ ਵੀ ਇਸ ਕਾਨਫਰੰਸ ਵਿੱਚ ਆਪਣੇ ਵਿਚਾਰ ਪੇਸ਼ ਕੀਤੇ।
ਇਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਗੁਹਾਟੀ ਅਤੇ ਨਗਾਓਂ ਦੇ ਗੁਰੂ ਘਰਾਂ 'ਚ ਵੀ ਨਤਮਸਤਕ ਹੋਏ। ਪਹਿਲੇ ਦਿਨ ਉਹਨਾਂ ਨੇ ਗੁਰਦੁਆਰਾ ਸ਼ਹੀਦਾਂ ਸਿੰਘਾਂ ਲਾਲਮਤੀ ਵਿਖੇ ਅਤੇ ਆਖਰੀ ਦਿਨ ਨਗਾਓਂ ਜ਼ਿਲ੍ਹੇ ਦੇ ਮਾਤਾਜੀ ਗੁਰਦੁਆਰਾ ਸਾਹਿਬ ਛਾਪਰਮੁਖ ਵਿਖੇ ਮੱਥਾ ਟੇਕਿਆ। ਇਹਨਾਂ ਗੁਰੂਘਰਾਂ ਦੇ ਪ੍ਰਬੰਧਕਾਂ ਨੇ ਸੰਧਵਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਹ ਵੀ ਪੜ੍ਹੋ
ਮੁੱਖ ਮੰਤਰੀ ਮਾਨ ਸ਼ਰਾਬ ਦੇ ਨਸ਼ੇ 'ਚ ਟੱਲੀ ਹੋ ਕੇ ਨਤਮਸਤਕ ਹੋਏ ਤਖ਼ਤ ਸ੍ਰੀ ਦਮਦਮਾ ਸਾਹਿਬ : ਵਿਰਸਾ ਸਿੰਘ ਵਲਟੋਹਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅੱਜ ਸ਼ਰਾਬ ਦੇ ਨਸ਼ੇ ਵਿਚ ਟੱਲੀ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਹ ਇਕ ਵੱਡੀ ਬੇਅਦਬੀ ਹੈ ਜਿਸ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ। ਪੰਥਕ ਮਰਿਆਦਾ ਅਨੁਸਾਰ ਉਹਨਾਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।
ਅੱਜ ਇੱਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਭਗਵੰਤ ਮਾਨ ਇਸ ਮਗਰੋਂ ਮੁੱਖ ਮੰਤਰੀ ਜਲੰਧਰ ਵਿਚ ਹੋਏ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਦੇ ਰਾਜ ਪੱਧਰੀ ਸਮਾਗਮ ਵਿਚ ਸਪੀਚ ਕਰਦੇ ਹੋਏ ਸ਼ਰਾਬ ਵਿਚ ਟੱਲੀ ਹੋਏ ਨਜ਼ਰ ਆ ਰਹੇ ਹਨ।
ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਤੁਰੰਤ ਮੈਡੀਕਲ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਮੈਡੀਕਲ ਨਾਲ ਇਹ ਸਪੱਸ਼ਟ ਹੋ ਜਾਵੇਗਾ ਕਿ ਭਗਵੰਤ ਮਾਨ ਨੇ ਕਿੰਨੀ ਸ਼ਰਾਬ ਪੀਤੀ ਹੋਈ ਸੀ।
ਉਨ੍ਹਾਂ ਕਿਹਾ ਕਿ ਜੇ ਮੈਡੀਕਲ ਵਿਚ ਮੇਰੇ ਵੱਲੋਂ ਲਗਾਏ ਦੋਸ਼ ਝੂਠੇ ਸਾਬਤ ਹੁੰਦੇ ਹਨ ਅਤੇ ਭਗਵੰਤ ਮਾਨ ਸੱਚੇ ਸਾਬਤ ਹੁੰਦੇ ਹਨ ਤਾਂ ਸ਼੍ਰੋਮਣੀ ਅਕਾਲੀ ਦਲ ਸਮੂਹ ਪੰਜਾਬੀਆਂ ਕੋਲੋਂ ਮੁਆਫ਼ੀ ਮੰਗੇਗਾ ਅਤੇ ਬਣਦੀ ਹੋਈ ਸਜ਼ਾ ਭੁਗਤਣ ਲਈ ਵੀ ਤਿਆਰ ਹੈ। ਇਸ ਦੇ ਨਾਲ ਉਹਨਾਂ ਕਿਹਾ ਕਿ ਜੇਕਰ ਭਗਵੰਤ ਮਾਨ ਝੂਠੇ ਸਾਬਤ ਹੁੰਦੇ ਹਨ ਤਾਂ ਉਹਨਾਂ ਦੇ ਖ਼ਿਲਾਫ਼ ਧਾਰਮਿਕ ਬੇਅਦਬੀ ਕਰਨ ਲਈ 295 ਏ ਦਾ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ।