ਚੰਡੀਗੜ੍ਹ : ਪੰਜਾਬ ਵਿੱਚ ਪਿਛਲੇ ਦਿਨੀਂ ਜੰਗਲਾਤ ਦਾ ਮਾਮਲਾ ਸੁਰਖੀਆਂ ਵਿੱਚ ਰਿਹਾ ਹੈ। ਕਾਂਗਰਸ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਸ ਦੀ ਗ੍ਰਿਫਤਾਰੀ 'ਤੇ 28 ਸਤੰਬਰ ਤੱਕ ਰੋਕ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਜਵਾਬ ਦੇਣ ਲਈ ਅਦਾਲਤ ਤੋਂ ਸਮਾਂ ਮੰਗਿਆ ਹੈ।
ਦਰਅਸਲ 'ਚ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੁਲਿਸ ਨੇ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਸੀ ,ਹੁਣ ਜ਼ਮਾਨਤ ਤੇ ਬਾਹਰ ਆਏ ਹਨ। ਇਸੇ ਮਾਮਲੇ ਵਿੱਚ ਸੰਗਤ ਸਿੰਘ ਗਿਲਜੀਆਂ ਦਾ ਨਾਂਅ ਵੀ ਸਾਹਮਣੇ ਆਇਆ ਹੈ। ਗਿਲਜੀਆਂ ਨੂੰ ਪਤਾ ਲੱਗਦਿਆਂ ਹੀ ਉਹ ਰੂਪੋਸ਼ ਹੋ ਗਏ ਅਤੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ ਸੀ।
ਇਹ ਵੀ ਪੜ੍ਹੋ : ਫਾਜ਼ਿਲਕਾ ਪਹੁੰਚੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ, ਬੋਲੇ - ਪਾਕਿਸਤਾਨ ਨਸ਼ੇ ਦੇ ਜ਼ਰੀਏ ਭਾਰਤ ਨੂੰ ਚਾਹੁੰਦਾ ਕਮਜ਼ੋਰ ਕਰਨਾ
ਵਿਜੀਲੈਂਸ ਬਿਊਰੋ ਦੀ ਤਰਫੋਂ ਸਾਬਕਾ ਮੰਤਰੀ ਧਰਮਸੋਤ ਅਤੇ ਗਿਲਜੀਆਂ ਜੰਗਲ ਘੁਟਾਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਗਿਲਜੀਆਂ ਵਿਰੁੱਧ ਦਰਜ ਕੇਸ ਵਿੱਚ ਕਿਹਾ ਗਿਆ ਹੈ ਕਿ ਜਦੋਂ ਉਹ ਜੰਗਲਾਤ ਮੰਤਰੀ ਸਨ ਤਾਂ ਟ੍ਰੀ-ਗਾਰਡ ਖਰੀਦੇ ਗਏ ਸਨ। ਇਨ੍ਹਾਂ 'ਚੋਂ 6 ਕਰੋੜ ਰੁਪਏ ਤੋਂ ਵੱਧ ਦੀ ਗਲਤੀ ਹੋਈ ਹੈ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਸਾਬਕਾ ਮੰਤਰੀ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਨੂੰ ਪਹਿਲਾਂ ਹੀ ਪੰਜਾਬ ਵਿਜੀਲੈਂਸ ਨੇ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
ਪੁਲਿਸ ਨੂੰ ਸ਼ੱਕ ਹੈ ਕਿ ਦਲਜੀਤ ਸਿੰਘ ਗਿਲਜੀਆਂ ਹੀ ਉਸ ਦੇ ਚਾਚਾ ਸੰਗਤ ਸਿੰਘ ਗਿਲਜੀਆਂ ਦਾ ਸਾਰਾ ਕੰਮ ਦੇਖਦਾ ਸੀ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫਤਾਰੀ 'ਤੇ ਲਗਾਈ ਰੋਕ 28 ਸਤੰਬਰ ਲਈ ਵਧਾ ਦਿੱਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਸੀ। ਜਿਸ ਤੋਂ ਬਾਅਦ ਅੱਜ ਤੱਕ ਪੰਜਾਬ ਸਰਕਾਰ ਜਵਾਬ ਦਾਇਰ ਨਹੀਂ ਕਰ ਸਕੀ ਅਤੇ ਹੋਰ ਸਮਾਂ ਮੰਗਿਆ ਹੈ। ਹਾਈ ਕੋਰਟ ਨੇ ਹੁਣ 28 ਸਤੰਬਰ ਤੱਕ ਜਵਾਬ ਦੇਣ ਲਈ ਕਿਹਾ ਹੈ।