21 ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ, ਸਟਾਫ਼ ਨੇ ਕੀਤੀ ਭੁੱਖ ਹੜਤਾਲ
ਰਕਾਰ ਜਾਂ ਵਿਭਾਗ ਦੇ ਟੱਸ ਤੋਂ ਮੱਸ ਨਾ ਹੋਣ ਦੇ ਚੱਲਦੇ ਸਟਾਫ ਨੇ ਸੰਘਰਸ਼ ਨੂੰ ਤੇਜ਼ ਕਰਦਿਆਂ ਅੱਜ ਤੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।
ਸੰਗਰੂਰ: ਸੂਬਾ ਸਰਕਾਰ ਵੱਲੋਂ ਦੇਸ਼ ਦੇ ਮਹਾਨ ਸੁਤੰਤਰਤਾ ਸੈਨਾਨੀ ਬਾਬਾ ਹੀਰਾ ਸਿੰਘ ਭੱਠਲ ਦੀ ਯਾਦ ਨੂੰ ਸਮਰਪਿਤ ਜ਼ਿਲ੍ਹਾ ਸੰਗਰੂਰ ਦੇ ਲਹਿਰਾਗਾਗਾ ਵਿਖੇ ਸਥਾਪਤ ਕੀਤੇ ਗਏ 'ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨੋਲੋਜੀ' ਦੇ ਸਟਾਫ ਨੂੰ ਪਿਛਲੇ 21 ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ। ਤਨਖਾਹ ਨਾ ਮਿਲਣ ਸਟਾਫ ਵੱਲੋਂ ਪਿਛਲੇ ਕਈ ਦਿਨਾਂ ਤੋਂ ਧਰਨਾ ਦਿੱਤਾ ਜਾ ਰਿਹਾ ਸੀ। ਹੁਣ ਧਰਨੇ ਦੇ ਨਾਲ ਹੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।
ਸਰਕਾਰ ਜਾਂ ਵਿਭਾਗ ਦੇ ਟੱਸ ਤੋਂ ਮੱਸ ਨਾ ਹੋਣ ਦੇ ਚੱਲਦੇ ਸਟਾਫ ਨੇ ਸੰਘਰਸ਼ ਨੂੰ ਤੇਜ਼ ਕਰਦਿਆਂ ਅੱਜ ਤੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਭੁੱਖ ਹੜਤਾਲ 'ਤੇ ਬੈਠੇ ਸਟਾਫ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਚਾਰ ਦਿਨਾਂ ਤੋਂ ਧਰਨਾ ਦਿਨ ਰਾਤ ਲਗਾਤਾਰ ਜਾਰੀ ਹੈ। ਹੁਣ ਪੰਜ ਵਿਅਕਤੀਆਂ ਨੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।
ਸਟਾਫ਼ ਨੇ ਦੱਸਿਆ ਕਿ ਅਸੀਂ ਭੁੱਖ ਹੜਤਾਲ ਤਾਂ ਸ਼ੁਰੂ ਕਰ ਦਿੱਤੀ ਪਰ ਅਸੀਂ ਤਾਂ ਦੋ ਸਾਲ ਤੋਂ ਹੀ ਭੁੱਖੇ ਬੈਠੇ ਹਾਂ ਕਿਉਂਕਿ ਅਸੀਂ 21 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਕੇ ਆਰਥਿਕ ਹਾਲਾਤ ਵਿਗੜ ਚੁੱਕੇ ਹਨ। ਸਾਡੇ ਲੋਨ ਦੀਆਂ ਕਿਸ਼ਤਾਂ ਵੀ ਟੁੱਟ ਗਈਆਂ ਹਨ ਪਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ।
ਹੋਰ ਸਟਾਫ ਮੈਂਬਰਾਂ ਨੇ ਦੱਸਿਆ ਕੁੱਲ 110 ਵਿਅਕਤੀਆਂ ਦਾ ਸਟਾਫ ਹੈ। ਲਗਪਗ 100 ਦੇ ਕਰੀਬ ਬੱਚੇ ਵੀ ਹਨ ਪਰ ਸਰਕਾਰ ਵੱਲੋਂ ਤਨਖਾਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸੇ ਦੇ ਚਲਦਿਆਂ ਅਸੀਂ ਧਰਨੇ ਤੋਂ ਬਾਅਦ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਸਰਕਾਰ ਸਾਡੀਆਂ 21 ਮਹੀਨਿਆਂ ਦੀ ਰੁਕੀ ਤਨਖਾਹ ਰਿਲੀਜ਼ ਨਹੀਂ ਕੀਤੀ ਜਾਂਦੀ ਤੇ ਸੰਸਥਾ ਦਾ ਸਥਾਈ ਵਿੱਤੀ ਹੱਲ ਨਹੀਂ ਕੱਢਿਆ ਜਾਂਦਾ, ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ