ਸ਼ੰਕਰ ਦਾਸ ਦੀ ਰਿਪੋਰਟ
Sangrur by election 2022: ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋਈ, ਜੋ ਸ਼ਾਮ 6 ਵਜੇ ਤੱਕ ਚੱਲੇਗੀ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸੀਟ 'ਤੇ ਆਮ ਆਦਮੀ ਪਾਰਟੀ (AAP), ਕਾਂਗਰਸ, ਅਕਾਲੀ ਦਲ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿਚਾਲੇ ਮੁਕਾਬਲਾ ਹੈ।
ਦੱਸਣਯੋਗ ਹੈ ਕਿ ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ। ਸੰਗਰੂਰ ਸੀਟ 'ਤੇ ਕੁੱਲ 15 ਲੱਖ 69 ਹਜ਼ਾਰ 240 ਵੋਟਰ ਹਨ ਜਿਸ ਵਿੱਚ 8 ਲੱਖ 30 ਹਜ਼ਾਰ 56 ਪੁਰਸ਼ ਤੇ 7 ਲੱਖ 39 ਹਜ਼ਾਰ 140 ਮਹਿਲਾ ਵੋਟਰ ਹਨ। ਇਹ ਉਪ ਚੋਣ ਆਮ ਆਦਮੀ ਪਾਰਟੀ ਲਈ ਬਹੁਤ ਅਹਿਮ ਹੈ। ਪੰਜਾਬ 'ਚ ਸਰਕਾਰ ਬਣਨ ਤੋਂ ਕਰੀਬ 100 ਦਿਨਾਂ ਬਾਅਦ 'ਆਪ' ਦੀ ਇਹ ਪਹਿਲੀ ਚੋਣ ਹੈ। ਜੇਕਰ ਆਪ ਇਹ ਚੋਣ ਜਿੱਤ ਜਾਂਦੀ ਹੈ ਤਾਂ ਇਸ ਨੂੰ ਸਰਕਾਰ ਦੀ ਕਾਰਗੁਜ਼ਾਰੀ 'ਤੇ ਮੋਹਰ ਮੰਨਿਆ ਜਾਵੇਗਾ ਪਰ ਜੇਕਰ ਚੋਣ ਹਾਰ ਗਈ ਤਾਂ ਸਵਾਲ ਉੱਠਣਗੇ।
ਸੰਗਰੂਰ ਲੋਕ ਸਭਾ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ। ਮਾਨ ਨੇ ਇੱਥੋਂ 2014 ਤੇ 2019 ਦੀਆਂ ਲੋਕ ਸਭਾ ਚੋਣਾਂ ਜਿੱਤੀਆਂ ਸਨ। ਉਹ 2019 ਵਿੱਚ ਜਿੱਤਣ ਵਾਲੇ ਦੇਸ਼ ਭਰ ਵਿੱਚੋਂ 'ਆਪ' ਦੇ ਇਕਲੌਤੇ ਸੰਸਦ ਮੈਂਬਰ ਸਨ। ਮਾਨ ਇਸ ਵਾਰ ਧੂਰੀ ਵਿਸ ਸੀਟ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ।
ਪਾਰਟੀ ਨੂੰ 117 'ਚੋਂ 92 ਸੀਟਾਂ ਮਿਲਣ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਬਣਨ ਲਈ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ। ਹੁਣ ਪਿਛਲੇ ਇੱਕ ਹਫ਼ਤੇ ਤੋਂ ਉਹ ਸੰਗਰੂਰ ਵਿੱਚ ਡਟੇ ਹੋਏ ਹਨ। ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਵੀ ਇੱਥੇ ਚੋਣ ਪ੍ਰਚਾਰ ਕਰ ਚੁੱਕੇ ਹਨ। ‘ਆਪ’ ਨੇ ਇੱਥੋਂ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਟਿਕਟ ਦਿੱਤੀ ਹੈ।
ਮੂਸੇਵਾਲਾ ਦੀ ਹੱਤਿਆ ਦਾ ਮੁੱਦਾ ਛਾਇਆ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਸੰਗਰੂਰ ਦੇ ਚੋਣ ਪ੍ਰਚਾਰ 'ਤੇ ਛਾਇਆ ਰਿਹਾ ਹੈ। ਮਾਨਸਾ ਵਿੱਚ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਇਕ ਦਿਨ ਪਹਿਲਾਂ 'ਆਪ' ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਘਟਾ ਦਿੱਤੀ ਸੀ। ਕਾਂਗਰਸ ਅਤੇ ਅਕਾਲੀ ਦਲ ਅੰਮ੍ਰਿਤਸਰ ਇਸ ਮੁੱਦੇ 'ਤੇ ਵੋਟਾਂ ਮੰਗ ਰਹੇ ਹਨ। ਦੂਜੇ ਪਾਸੇ ਅਕਾਲੀ ਦਲ ਨੇ ਇਸ ਨੂੰ ਪੰਥਕ ਮੁੱਦਾ ਬਣਾ ਲਿਆ ਹੈ। ਜਿਸ ਵਿੱਚ ਬੇਅੰਤ ਕਤਲ ਕੇਸ ਦੇ ਦੋਸ਼ੀ ਬਲਵੰਤ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੂੰ ਟਿਕਟ ਦਿੱਤੀ ਗਈ ਹੈ। ਉਹ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਉਠਾ ਰਹੇ ਹਨ।
ਦੱਸ ਦੇਈਏ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਮੁੱਖ ਮੁਕਾਬਲਾ 5 ਉਮੀਦਵਾਰਾਂ ਵਿਚਕਾਰ ਹੋਣ ਦੇ ਆਸਾਰ ਹਨ। ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਗੁਰਮੇਲ ਸਿੰਘ ਘਰਾਚੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ 7ਵੀਂ ਵਾਰ ਸੰਗਰੂਰ ਲੋਕ ਸਭ ਹਲਕੇ ਦੇ ਚੋਣ ਮੈਦਾਨ 'ਚ ਆਪਣੀ ਕਿਸਮਤ ਅਜ਼ਮਾ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੇ ਪਰਿਵਾਰਕ ਮੈਂਬਰ ਵਜੋਂ ਬੀਬੀ ਕਮਲਦੀਪ ਕੌਰ ਰਾਜੋਆਣਾ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ, ਜੋ ਫ਼ਾਂਸੀ ਦੀ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਹਨ। ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਸੰਗਰੂਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਕਾਂਗਰਸ ਨੇ ਦਲਵੀਰ ਸਿੰਘ ਗੋਲਡੀ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ।
Sangrur by election 2022: ਸੰਗਰੂਰ ਜ਼ਿਮਨੀ ਚੋਣ ਲਈ ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ; 26 ਜੂਨ ਨੂੰ ਆਵੇਗਾ ਨਤੀਜਾ
ਏਬੀਪੀ ਸਾਂਝਾ
Updated at:
23 Jun 2022 09:03 AM (IST)
Edited By: shankerd
ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋਈ, ਜੋ ਸ਼ਾਮ 6 ਵਜੇ ਤੱਕ ਚੱਲੇਗੀ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
Sangrur by election 2022
NEXT
PREV
Published at:
23 Jun 2022 09:03 AM (IST)
- - - - - - - - - Advertisement - - - - - - - - -