ਸੰਗਰੂਰ : ਸੰਗਰੂਰ ਲੋਕ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਉਪ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਅਜਿਹਾ ਉਮੀਦਵਾਰ ਲੱਭਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਜੋ ਸਿਮਰਨਜੀਤ ਸਿੰਘ ਮਾਨ ਦਾ ਮੁਕਾਬਲਾ ਕਰ ਸਕੇ।
ਸਿਮਰਨ ਸਿੰਘ ਮਾਨ ਨੇ ਕੱਲ੍ਹ ਕਿਹਾ ਸੀ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਕੋਈ ਅਜਿਹਾ ਉਮੀਦਵਾਰ ਖੜ੍ਹਾ ਕਰੇਗਾ ,ਜੋ ਬੰਦੀ ਸਿੰਘ ਨੂੰ ਰਿਹਾਅ ਕਰ ਸਕੇ ਤਾਂ ਸਾਡੀ ਪਾਰਟੀ ਇਸ ਸਵਾਲ 'ਤੇ ਸੋਚੇਗੀ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਅਜਿਹਾ ਕੋਈ ਉਮੀਦਵਾਰ ਨਹੀਂ ਮਿਲ ਰਿਹਾ ,ਜੋ ਉਨ੍ਹਾਂ ਦਾ ਮੁਕਾਬਲਾ ਕਰ ਸਕੇ।
ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਿੱਧੂ ਮੂਸੇਵਾਲਾ ਦੇ ਕਤਲ 'ਤੇ ਅਫਸੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਮੂਸੇ ਸਾਹਿਬ ਨੇ ਮੇਰੇ ਕਾਗਜ ਦਾਖਲ ਕਰਵਾਉਣ ਲਈ ਸੰਗਰੂਰ ਪਹੁੰਚਣਾ ਸੀ ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਚੋਣ ਮੈਦਾਨ 'ਚ ਉਤਾਰਨ 'ਤੇ ਸਿਮਰਜੀਤ ਸਿੰਘ ਮਾਨ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਹੈ।
ਦੱਸ ਦੇਈਏ ਕਿ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਿਮਰਨਜੀਤ ਸਿੰਘ ਮਾਨ ਨੂੰ ਮਿਲਣ ਪਹੁੰਚੇ। ਸੂਤਰਾਂ ਮੁਤਾਬਿਕ ਸੁਖਬੀਰ ਬਾਦਲ ਜ਼ਿਮਨੀ ਚੋਣਾਂ 'ਚ ਮਾਨ ਨੂੰ ਮਦਦ ਦੇਣ ਲਈ ਮਿਲਣ ਪਹੁੰਚੇ ਹਨ। ਸੁਖਬੀਰ ਬਾਦਲ ਦੇ ਨਾਲ ਬਲਵਿੰਦਰ ਸਿੰਘ ਭੂੰਦੜ ਤੇ ਪ੍ਰੇਮ ਸਿੰਘ ਚੰਦੂਮਾਜਰਾ ਵੀ ਪਹੁੰਚੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮਾਨ ਨੂੰ ਮਿਲਣ ਪਹੰਚੇ ਸਨ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।