Sangrur By polls: 'ਆਪ' ਉਮੀਦਵਾਰ ਨੇ ਵੀ ਭਰੀ ਨਾਮਜ਼ਦਗੀ , ਹੁਣ ਭਾਜਪਾ ਅਤੇ ਕਾਂਗਰਸ 'ਤੇ ਟਿਕੀਆਂ ਨਿਗਾਹਾਂ
Sangrur by polls : ਸੰਗਰੂਰ ਲੋਕ ਸਭਾ ਸੀਟ ਚੋਣਾਂ ਨੂੰ ਲੈ ਕੇ ਮੈਦਾਨ ਭਖਣਾ ਸ਼ੁਰੂ ਹੋ ਗਿਆ ਹੈ। ਸੀਐੱਮ ਮਾਨ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਅਤੇ ਸਾਂਸਦ ਵਜੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ
Sangrur by polls : ਸੰਗਰੂਰ ਲੋਕ ਸਭਾ ਸੀਟ ਚੋਣਾਂ ਨੂੰ ਲੈ ਕੇ ਮੈਦਾਨ ਭਖਣਾ ਸ਼ੁਰੂ ਹੋ ਗਿਆ ਹੈ। ਸੀਐੱਮ ਮਾਨ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਅਤੇ ਸਾਂਸਦ ਵਜੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ ਜਿਸ ਨੂੰ ਲੈ ਕੇ ਹੁਣ 23 ਜੂਨ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ ਅਤੇ ਭਲਕੇ ਇਸ ਸੀਟ ਲਈ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ। ਅਜਿਹੇ 'ਚ ਪਾਰਟੀਆਂ ਵੱਲੋਂ ਆਪਣੇ-ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ।
ਆਮ ਆਦਮੀ ਪਾਰਟੀ ਲਈ ਇਹ ਸੀਟ ਕਾਫੀ ਅਹਿਮ ਹੈ ਜਿਸ ਲਈ ਉਹਨਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਨੂੰ ਟਿਕਟ ਦਿੱਤੀ ਗਈ ਹੈ। ਕੱਲ੍ਹ ਸੀਐੱਮ ਭਗਵੰਤ ਮਾਨ ਦੀ ਮੌਜੂਦਗੀ 'ਚ ਉਹਨਾਂ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ । ਦਸ ਦਈਏ ਕਿ ਗੁਰਮੇਲ ਸਿੰਘ ਸੰਗਰੂਰ ਦੇ ਪਿੰਡ ਘੜੂੰਆਂ ਦੇ ਸਰਪੰਚ ਵੀ ਹਨ।
ਜ਼ਿਕਰਯੋਗ ਹੈ ਕਿ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਿਮਰਨਜੀਤ ਮਾਨ ਉਮੀਦਵਾਰ ਹਨ । ਉੱਥੇ ਹੀ ਅਕਾਲੀ ਦਲ ਬਾਦਲ ਵੱਲੋਂ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ ਜੋ ਕਿ ਭਲਕੇ ਨਾਮਜ਼ਦਗੀ ਦਾਖਲ ਕਰਨਗੇ। ਜਦਕਿ ਕਾਂਗਰਸ ਅਤੇ ਭਾਜਪਾ ਦੇ ਉਮੀਦਵਾਰਾਂ 'ਤੇ ਅਜੇ ਵੀ ਨਜ਼ਰਾਂ ਟਿਕੀਆਂ ਹਨ। ਨਾਮਜ਼ਦਗੀਆਂ ਦਾ ਕੱਲ੍ਹ ਆਖਰੀ ਦਿਨ ਹੈ। ਅਜਿਹੇ 'ਚ ਅੱਜ ਇਸ ਬਾਰੇ ਐਲਾਨ ਕੀਤਾ ਜਾ ਸਕਦਾ ਹੈ। ਸੰਗਰੂਰ ਸੀਟ ਤੋਂ ਹੁਣ ਤੱਕ 3 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਜਿਸ 'ਚ ਆਜ਼ਾਦ ਉਮੀਦਵਾਰ ਅਜੈ ਕੁਮਾਰ ਸ਼ਾਮਲ ਹਨ।
ਭਾਜਪਾ 'ਚ ਪਰਮਿੰਦਰ ਢੀਂਡਸਾ ਅਤੇ ਅਰਵਿੰਦ ਖੰਨਾ ਦਾ ਨਾਮ ਸੁਰਖੀਆਂ 'ਚ ਹੈ। ਦੱਸ ਦਈਏ ਕਿ ਜਿਮਨੀ ਚੋਣਾਂ ਦਾ ਨਤੀਜਾ 26 ਜੂਨ ਨੂੰ ਐਲਾਨਿਆ ਜਾਵੇਗਾ। ਇਸ ਦੇ ਲਈ ਨੌਮੀਨੇਸ਼ਨ ਦੀ ਤਾਰੀਕ 30 ਮਈ ਸੀ ਜਦੋਂ ਕਿ ਨੋਮੀਨੇਸ਼ਨ ਭਰਨ ਦੀ ਆਖਰੀ ਤਾਰੀਕ 6 ਜੂਨ ਹੈ। ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਹੀ ਭਗਵੰਤ ਮਾਨ ਨੇ ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਵਜੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਇਹ ਲੋਕ ਸਭਾ ਸੀਟ ਖਾਲੀ ਹੋ ਗਈ ਸੀ।