ਪੜਚੋਲ ਕਰੋ

ਜ਼ਿਲਾ ਪ੍ਰਸ਼ਾਸਨ ਅਤੇ ਐੱਨਡੀਆਰਐੱਫ ਦੀ ਟੀਮ ਨੇ ਹੜਾਂ ਦੇ ਸੰਭਾਵੀ ਖ਼ਤਰੇ ਦੀਆਂ ਤਿਆਰੀਆਂ ਦੇ ਜਾਇਜ਼ੇ ਲਈ ਕਰਵਾਈ ਮੌਕ ਡਰਿੱਲ

ਸੰਗਰੂਰ:ਅੱਜ ਸੰਗਰੂਰ ਜ਼ਿਲਾ ਪ੍ਰਸ਼ਾਸਨ ਵੱਲੋਂ ਮੂਨਕ ਨੇੜਲੇ ਪਿੰਡ ਭੂੰਦੜ ਭੈਣੀ ਵਿਖੇ ਮੌਕ ਡਰਿੱਲ ਕਰਵਾਈ ਗਈ।

ਮੂਨਕ/ਸੰਗਰੂਰ, 8 ਜੁਲਾਈ:
ਸੰਗਰੂਰ: ਬਰਸਾਤਾਂ ਦੇ ਮੌਸਮ ’ਚ ਘੱਗਰ ਦਰਿਆ ਦੀ ਮਾਰ ਹੇਠ ਆਉਣ ਵਾਲੇ ਜ਼ਿਲਾ ਸੰਗਰੂਰ ਦੇ ਇਲਾਕਿਆਂ ’ਚ ਹੜਾਂ ਦਾ ਪ੍ਰਭਾਵ ਘੱਟ ਤੋਂ ਘੱਟ ਕਰਨ ਲਈ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਵੱਖ-ਵੱਖ ਵਿਭਾਗਾਂ ’ਚ ਆਫ਼ਤ ਮੌਕੇ ਤਾਲਮੇਲ ਵਧਾਉਣ ਦੇ ਮਕਸਦ ਨਾਲ ਅੱਜ ਸੰਗਰੂਰ ਜ਼ਿਲਾ ਪ੍ਰਸ਼ਾਸਨ ਵੱਲੋਂ ਮੂਨਕ ਨੇੜਲੇ ਪਿੰਡ ਭੂੰਦੜ ਭੈਣੀ ਵਿਖੇ ਮੌਕ ਡਰਿੱਲ ਕਰਵਾਈ ਗਈ। ਇਸ ਮੌਕੇ ਵੱਖ-ਵੱਖ ਪ੍ਰਸ਼ਾਸਨਿਕ ਵਿਭਾਗਾਂ ਦੇ ਨਾਲ-ਨਾਲ ਐਨ.ਡੀ.ਆਰ.ਐਫ਼. ਦੀ ਟੀਮ ਵੱਲੋਂ ਵੀ ਇਸ ਮੌਕ ਡਰਿੱਲ ਵਿੱਚ ਹਿੱਸਾ ਲਿਆ ਗਿਆ ਅਤੇ  ਅਧਿਕਾਰੀਆਂ, ਕਰਮਚਾਰੀਆਂ ਤੇ ਸਥਾਨਕ ਲੋਕਾਂ ਨੂੰ ਹੜਾਂ ਦੀ ਸਥਿਤੀ ’ਚ ਵਰਤੇ ਜਾਣ ਵਾਲੇ ਉਪਕਰਨਾਂ ਦੀ ਜਾਣਕਾਰੀ ਦੇਣ ਲਈ ਪ੍ਰਦਰਸ਼ਨੀ ਵੀ ਲਗਾਈ ਗਈ।
 
ਇਸ ਮੌਕ ਡਰਿੱਲ ਬਾਰੇ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟਰੇਟ ਮੂਨਕ ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ’ਤੇ ਅੱਜ ਦੀ ਇਹ ਮੌਕ ਡਰਿੱਲ ਕਰਵਾਈ ਗਈ ਸੀ ਜਿਸਦਾ ਮਕਸਦ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਹੜਾਂ ਦੀ ਕਿਸੇ ਵੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨਿਕ ਵਿਭਾਗਾਂ ਦਾ ਆਪਸੀ ਤਾਲਮੇਲ ਵਧਾਉਣਾ ਵੀ ਸੀ। 
 
ਐਸ.ਡੀ.ਐਮ. ਨੇ ਦੱਸਿਆ ਕਿ ਮੌਕ ਡਰਿੱਲ ਦੌਰਾਨ ਐਨ.ਡੀ.ਆਰ.ਐਫ਼. ਵੱਲੋਂ ਆਫ਼ਤ ਪ੍ਰਬੰਧਨ ਦੀਆਂ ਤਕਨੀਕਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਾਲ ਹੀ ਜ਼ਿਲਾ ਪ੍ਰਸ਼ਾਸਨ ਵੱਲੋਂ ਵੀ ਤਹਿਸੀਲ ’ਚ ਮੌਜੂਦ ਹੜਾਂ ਦੌਰਾਨ ਵਰਤੀ ਜਾਣ ਵਾਲੀ ਸਮੱਗਰੀ ਦੀ ਜਾਣਕਾਰੀ ਲੋਕਾਂ ਨਾਲ ਸਾਂਝੀ ਕੀਤੀ ਗਈ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਕਿਸੇ ਵੀ ਤਰਾਂ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਹੈ ਅਤੇ ਹੜਾਂ ਦੀ ਖ਼ਤਰੇ ਨਾਲ ਹੋਣ ਵਾਲੇ ਸੰਭਾਵੀ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਹਰ ਲੋੜੀਂਦੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਇਸ ਮੌਕੇ ਐਨ.ਡੀ.ਆਰ.ਐਫ਼. ਦੇ ਇੰਸਪੈਕਟਰ ਰਿਟਾ. ਵਿੰਗ ਕਮਾਂਡਰ ਅਸ਼ੋਕ ਸ਼ਰਮਾ, ਤਹਿਸੀਲਦਾਰ ਮੂਨਕ ਪ੍ਰਵੀਨ ਕੁਮਾਰ ਸਿੰਗਲਾ, ਨਾਇਬ ਤਹਿਸੀਲਦਾਰ ਮੂਨਕ ਗੁਰਨੈਬ ਸਿੰਘ, ਨਾਇਬ ਤਹਿਸੀਲਦਾਰ ਖਨੌਰੀ ਰਵਿੰਦਰਜੀਤ ਸਿੰਘ, ਐਸ.ਐਮ.ਓ. ਮੂਨਕ ਦੇ ਨਾਲ-ਨਾਲ ਪੰਚਾਇਤ, ਨਗਰ ਕੌਂਸਲ, ਜੀ.ਓ.ਜੀਜ਼. ਤੇ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਸਥਾਨਕ ਐਨ.ਜੀ.ਓਜ਼. ਦੇ ਨੁਮਾਇੰਦੇ ਤੇ ਵੱਡੀ ਗਿਣਤੀ ’ਚ ਇਲਾਕੇ ਦੇ ਪਤਵੰਤੇ ਸ਼ਾਮਲ ਹੋਏ।
 
--

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget