ਜ਼ਿਲ੍ਹਾ ਸੰਗਰੂਰ ਦੇ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਵੱਲੋਂ ਸਰਕਾਰ ਖਿਲਾਫ ਹੱਲਾ ਬੋਲ, 1 ਅਪ੍ਰੈਲ ਤੋਂ ਵੱਡਾ ਐਕਸ਼ਨ ਲੈਣ ਦੀ ਤਿਆਰੀ
ਸ਼ਨੀਵਾਰ ਨੂੰ ਸੈਂਕੜਿਆਂ ਦੀ ਗਿਣਤੀ ਵਿੱਚ ਪ੍ਰਾਈਵੇਟ ਸਕੂਲ ਪ੍ਰਬੰਧਕ ਸਟਾਫ ਵੱਲੋਂ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ।
ਸੰਗਰੂਰ: ਲਹਿਰਾਗਾਗਾ ਦੇ ਨਾਲ ਸਬੰਧਤ ਵੱਖ-ਵੱਖ ਪ੍ਰਾਈਵੇਟ ਸਕੂਲਾਂ ਵੱਲੋਂ ਵੱਡੀ ਗਿਣਤੀ 'ਚ ਸਕੂਲ ਪ੍ਰਬੰਧਕਾਂ, ਅਧਿਆਪਕਾਂ, ਵਿਦਿਆਰਥੀਆਂ, ਸਕੂਲ ਵੈਨ ਡਰਾਈਵਰ ਅਤੇ ਮਾਲਕਾਂ ਵੱਲੋਂ ਸਕੂਲ ਬੰਦ ਕਰਨ ਦੇ ਫੈਸਲੇ ਨੂੰ ਲੈ ਤੇ ਸਰਕਾਰ ਖਿਲਾਫ ਸ਼ਹਿਰ 'ਚ ਰੋਸ ਮਾਰਚ ਕੀਤਾ ਗਿਆ।
ਇਸ ਦੌਰਾਨ ਸਕੂਲ ਪ੍ਰਬੰਧਕ ਆਈਸੋਲੇਸ਼ਨ ਜ਼ਿਲ੍ਹਾ ਸੰਗਰੂਰ ਦੇ ਕਮਲਜੀਤ ਸਿੰਘ ਢੀਂਡਸਾ ਅਤੇ ਤਰਸੇਮ ਪੁਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 19 ਮਾਰਚ ਤੋਂ ਸਕੂਲ ਬੰਦ ਕਰਨ ਦੇ ਹੁਕਮ ਸੁਣਾ ਕੇ ਜਿੱਥੇ ਸਕੂਲ ਪ੍ਰਬੰਧਕਾਂ ਵਿਚ ਬੇਚੈਨੀ ਫੈਲਾ ਦਿੱਤੀ ਹੈ ਉੱਥੇ ਹੀ ਮਾਪਿਆਂ ਅਤੇ ਵਿਦਿਆਰਥੀਆਂ ਲਈ ਵੀ ਇਹ ਇੱਕ ਚਿੰਤਾ ਦਾ ਸਬਬ ਬਣ ਗਿਆ ਹੈ।
ਉਨ੍ਹਾਂ ਕਿਹਾ ਕਿ ਮਾਪੇ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਚਿੰਤਤ ਹਨ ਅਤੇ ਨਾਲ ਹੀ ਵਿਦਿਆਰਥੀਆਂ ਦੀ ਚਲ ਰਹੀਆਂ ਪ੍ਰੀਖਿਆਵਾਂ ਦੇ ਮੁਲਤਵੀ ਹੋਣ ਕਾਰਨ ਪ੍ਰੇਸ਼ਾਨ ਹਨ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ 1 ਅਪ੍ਰੈਲ ਤੋਂ ਸਕੂਲ ਨਾ ਖੋਲੇ ਗਏ ਤਾਂ ਸਕੂਲ ਪ੍ਰਬੰਧਕਾਂ ਵੱਲੋਂ ਸਰਕਾਰ ਖ਼ਿਲਾਫ਼ 31 ਮਾਰਚ ਨੂੰ ਇੱਕ ਵੱਡਾ ਐਕਸ਼ਨ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਉਧਰ ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਅਤੇ ਡਰਾਈਵਰ ਸਤਨਾਮ ਸਿੰਘ ਨੇ ਦੱਸਿਆ ਹੈ ਕਿ ਜਦੋਂ ਪਿਛਲੇ ਸਾਲ ਕੋਰੋਨਾ ਦੇ ਚਲਦੇ ਲੋਕਡਾਉਨ ਲਗਾਇਆ ਗਿਆ ਸੀ ਤਾਂ ਉਸ ਸਮੇਂ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਸੀ। ਉਨ੍ਹਾਂ ਕਿਹਾ ਕਿ ਜੋ ਡਰਾਈਵਰ ਸਾਡੇ ਲਈ ਕੰਮ ਕਰਦੇ ਸੀ ਉਨ੍ਹਾਂ ਦੀ ਰੋਟੀ ਦਾ ਗੁਜ਼ਾਰਾ ਵੀ ਮੁਸ਼ਕਲ ਨਾਲ ਹੋ ਰਿਹਾ ਸੀ। ਹੁਣ ਉਨ੍ਹਾਂ ਨੇ ਸਰਕਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ 1 ਅਪ੍ਰੈਲ ਤੋਂ ਸਕੂਲਾਂ ਨੂੰ ਨਾ ਖੋਲ੍ਹਿਆ ਗਿਆ ਤਾਂ ਸਿੱਖਿਆ ਮੰਤਰੀ ਦੇ ਘਰ ਅੱਗੇ ਜਾ ਕੇ ਪ੍ਰਦਰਸ਼ਨ ਕੀਤਾ ਜਾਊਗਾ ਅਤੇ ਰੋਡ ਵੀ ਜਾਮ ਕੀਤੇ ਜਾਣਗੇ।
ਹੁਣ ਦੇਖਣਾ ਹੋਵੇਗਾ ਪੰਜਾਬ ਸਰਕਾਰ ਇੱਕ ਅਪ੍ਰੈਲ ਤੋਂ ਸਕੂਲ ਖੋਲਦੀ ਹੈ ਜਾਂ ਨਹੀਂ ਜਾਂ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਵੱਲੋਂ ਪ੍ਰਦਰਸ਼ਨ ਤੇ ਧਰਨੇ ਇਸੇ ਤਰ੍ਹਾਂ ਜਾਰੀ ਰਹਿਣਗੇ।
ਇਹ ਵੀ ਪੜ੍ਹੋ: ਅਮਰੀਕੀ ਕੰਪਨੀ ਨੇ ਭਾਰਤੀ ਨੂੰ ਨੌਕਰੀ ਤੋਂ ਕੱਢਿਆ ਤਾਂ ਸਖ਼ਸ਼ ਨੇ ਕੀਤਾ ਇਹ ਕਾਰਾ, ਸੁਣਾਈ ਗਈ ਕੈਦ ਦੀ ਸਜਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904