Barnala news: ਕਿਸਾਨਾਂ ਨੇ ਮੀਤ ਹੇਅਰ ਦੀ ਕੋਠੀ ਅੱਗੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ, ਦਿੱਤੀ ਚੇਤਾਵਨੀ, ਕਿਹਾ- ਮਸਲਾ ਹੱਲ ਨਾ ਹੋਇਆ ਤਾਂ...
Barnala news: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੈਬਨਿਟ ਮੰਤਰੀ ਮੀਤ ਹੇਅਰ ਦੀ ਬਰਨਾਲਾ ਕੋਠੀ ਅੱਗੇ ਅਣਮਿੱਥੇ ਸਮੇਂ ਲਈ ਰੋਸ ਮਾਰਚ ਸ਼ੁਰੂ ਕਰ ਦਿੱਤਾ ਗਿਆ ਹੈ।
Barnala news: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੈਬਨਿਟ ਮੰਤਰੀ ਮੀਤ ਹੇਅਰ ਦੀ ਬਰਨਾਲਾ ਕੋਠੀ ਅੱਗੇ ਅਣਮਿੱਥੇ ਸਮੇਂ ਲਈ ਰੋਸ ਮਾਰਚ ਸ਼ੁਰੂ ਕਰ ਦਿੱਤਾ ਗਿਆ ਹੈ। ਅੱਜ ਜਥੇਬੰਦੀ ਦੇ ਆਗੂਆਂ ਨੂੰ ਸਵੇਰੇ 9 ਵਜੇ ਮੀਟਿੰਗ ਕਰਨ ਦਾ ਸਮਾਂ ਦਿੱਤਾ ਗਿਆ ਸੀ ਪਰ ਮੰਤਰੀ ਇਸ ਮੀਟਿੰਗ ਨੂੰ ਨਜ਼ਰਅੰਦਾਜ਼ ਕਰਕੇ ਚੰਡੀਗੜ੍ਹ ਚਲੇ ਗਏ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸੰਗਰੂਰ ਦੇ ਪਿੰਡ ਜਹਾਂਗੀਰ ਦੇ ਇੱਕ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸਬੰਧੀ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਸਵੇਰੇ 9 ਵਜੇ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ।
ਇਹ ਵੀ ਪੜ੍ਹੋ: Barnala news: ਬਰਨਾਲਾ 'ਚ 30 ਦੁਧਾਰੂ ਪਸ਼ੂਆਂ ਦੀ ਮੌਤ, ਪੀੜਤਾਂ ਨੇ ਸਰਕਾਰ ਤੋਂ ਕੀਤੀ ਆਹ ਮੰਗ
ਅੱਜ ਸਵੇਰੇ ਜਦੋਂ ਕਿਸਾਨ ਯੂਨੀਅਨ ਦੇ ਆਗੂ ਮੀਟਿੰਗ ਲਈ ਮੰਤਰੀ ਮੀਤ ਹੇਅਰ ਦੇ ਘਰ ਪੁੱਜੇ ਤਾਂ ਪਤਾ ਲੱਗਿਆ ਕਿ ਮੰਤਰੀ ਮੀਤ ਹੇਅਰ ਚੰਡੀਗੜ੍ਹ ਗਏ ਹੋਏ ਹਨ। ਇਸ ਦੇ ਰੋਸ ਵਜੋਂ ਉਨ੍ਹਾਂ ਦੀ ਜਥੇਬੰਦੀ ਨੇ ਮੰਤਰੀ ਮੀਤ ਹੇਅਰ ਦੀ ਰਿਹਾਇਸ਼ ਅੱਗੇ ਪੱਕਾ ਮੋਰਚਾ ਲਾਇਆ ਹੈ।
ਉਨ੍ਹਾਂ ਕਿਹਾ ਕਿ ਜਥੇਬੰਦੀ ਪਿੰਡ ਜਹਾਂਗੀਰ ਦੇ ਇੱਕ ਕਿਸਾਨ ਦੇ ਪੈਸੇ ਅਤੇ ਜ਼ਮੀਨ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰ ਰਹੀ ਹੈ। ਇਸ ਗੰਭੀਰ ਮੁੱਦੇ 'ਤੇ ਸਰਕਾਰ ਵੱਲੋਂ ਅਜਿਹਾ ਰਵੱਈਆ ਅਪਣਾਇਆ ਜਾਣਾ ਬੇਹੱਦ ਮੰਦਭਾਗਾ ਹੈ। ਆਗੂਆਂ ਨੇ ਸਟੇਜ ਤੋਂ ਐਲਾਨ ਕੀਤਾ ਕਿ ਜਦੋਂ ਤੱਕ ਜਹਾਂਗੀਰ ਪੀੜਤ ਕਿਸਾਨਾਂ ਦਾ ਜ਼ਮੀਨੀ ਮਸਲਾ ਹੱਲ ਨਹੀਂ ਹੁੰਦਾ, ਉਦੋਂ ਤੱਕ ਕੈਬਨਿਟ ਮੰਤਰੀ ਮੀਤ ਹੇਅਰ ਨੂੰ ਪਿੰਡ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।