ਸੰਗਰੂਰ : ਲਿੰਕ ਮਹਿਲਾ ਰੋਡ 'ਤੇ ਪਲਾਸਟਿਕ ਦੇ ਗੋਲੇ ਬਣਾਉਣ ਵਾਲੀ ਫੈਕਟਰੀ 'ਚ ਅਚਾਨਕ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਫੈਕਟਰੀ 'ਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ, ਨੁਕਸਾਨ ਹੋਣ ਦਾ ਅਨੁਮਾਨ ਹੈ। ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਨੇ ਕਈ ਘੰਟਿਆਂ ਦੀ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ |