ਪੜਚੋਲ ਕਰੋ

ਸੰਗਰੂਰ ਦੀ ਕੁੜੀ ਦੇ ਚੰਡੀਗੜ੍ਹ ਦੇ ਹੋਟਲ 'ਚ ਕਤਲ ਮਗਰੋਂ ਵੱਡਾ ਖੁਲਾਸਾ

ਸੰਗਰੂਰ ਦੀ ਕੁੜੀ ਦਾ ਚੰਡੀਗੜ੍ਹ ਦੇ ਹੋਟਲ ਵਿੱਚ ਕਤਲ ਹੋਣ ਮਗਰੋਂ ਹੁਣ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਮੁਤਾਬਕ ਮੁਹਾਲੀ ਵਿੱਚ ਨਰਸ ਵਜੋਂ ਕੰਮ ਕਰਦੀ ਕੁੜੀ ਨਾਲ ਆਏ ਮੁੰਡੇ ਮਨਿੰਦਰ ਸਿੰਘ ਨੇ ਪਹਿਲਾਂ ਵੀ ਆਪਣੀ ਇੱਕ ਦੋਸਤ ਦਾ ਕਤਲ ਕਰ ਦਿੱਤਾ ਸੀ। ਉਸ ਨੂੰ ਸ਼ੱਕ ਸੀ ਕਿ ਉਸ ਦੇ ਕਿਸੇ ਹੋਰ ਨਾਲ ਸਬੰਧ ਹਨ। ਇਸ ਵੇਲੇ ਉਹ ਜ਼ਮਾਨਤ 'ਤੇ ਹੀ ਬਾਹਰ ਆਇਆ ਹੋਇਆ ਸੀ।

ਚੰਡੀਗੜ੍ਹ: ਸੰਗਰੂਰ ਦੀ ਕੁੜੀ ਦਾ ਚੰਡੀਗੜ੍ਹ ਦੇ ਹੋਟਲ ਵਿੱਚ ਕਤਲ ਹੋਣ ਮਗਰੋਂ ਹੁਣ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਮੁਤਾਬਕ ਮੁਹਾਲੀ ਵਿੱਚ ਨਰਸ ਵਜੋਂ ਕੰਮ ਕਰਦੀ ਕੁੜੀ ਨਾਲ ਆਏ ਮੁੰਡੇ ਮਨਿੰਦਰ ਸਿੰਘ ਨੇ ਪਹਿਲਾਂ ਵੀ ਆਪਣੀ ਇੱਕ ਦੋਸਤ ਦਾ ਕਤਲ ਕਰ ਦਿੱਤਾ ਸੀ। ਉਸ ਨੂੰ ਸ਼ੱਕ ਸੀ ਕਿ ਉਸ ਦੇ ਕਿਸੇ ਹੋਰ ਨਾਲ ਸਬੰਧ ਹਨ। ਇਸ ਵੇਲੇ ਉਹ ਜ਼ਮਾਨਤ 'ਤੇ ਹੀ ਬਾਹਰ ਆਇਆ ਹੋਇਆ ਸੀ। ਪੁਲਿਸ ਨੇ ਦੱਸਿਆ ਕਿ ਮਨਿੰਦਰ ਸਿੰਘ ਖ਼ਿਲਾਫ਼ ਸਾਲ 2010 ’ਚ ਹਰਿਆਣਾ ਦੇ ਜ਼ਿਲ੍ਹਾ ਕਰਨਾਲ ਪੁਲਿਸ ਨੇ ਕਤਲ ਦਾ ਕੇਸ ਦਰਜ ਕੀਤਾ ਸੀ। ਉਸ ਨੂੰ ਇਸ ਕੇਸ ਵਿੱਚ ਹੇਠਲੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੋਈ ਹੈ ਪਰ ਉਹ ਹਾਈਕੋਰਟ ’ਚ ਅਪੀਲ ਦਾਇਰ ਕਰਕੇ ਜ਼ਮਾਨਤ ’ਤੇ ਬਾਹਰ ਆਇਆ ਹੋਇਆ ਹੈ। ਦੱਸ ਦਈਏ ਕਿ ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼-2 ਦੇ ਹੋਟਲ ’ਚ ਨਵੇਂ ਸਾਲ ਵਾਲੀ ਰਾਤ ਲੜਕੀ ਦਾ ਗਲਾ ਵੱਢ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਮ੍ਰਿਤਕਾ ਦੀ ਪਛਾਣ ਸਰਬਜੀਤ ਕੌਰ (28) ਵਾਸੀ ਪਿੰਡ ਕਾਕੜਾ, ਜ਼ਿਲ੍ਹਾ ਸੰਗਰੂਰ ਵਜੋਂ ਹੋਈ ਸੀ। ਉਹ ਮੁਹਾਲੀ ’ਚ ਨਰਸ ਸੀ। ਪੁਲਿਸ ਮੁਤਾਬਕ 30 ਦਸੰਬਰ ਨੂੰ ਸਰਬਜੀਤ ਕੌਰ ਤੇ ਉਸ ਦੇ ਦੋਸਤ ਮਨਿੰਦਰ ਸਿੰਘ ਨੇ ਹੋਟਲ ’ਚ ਦੋ ਦਿਨਾਂ ਲਈ ਕਮਰਾ ਬੁੱਕ ਕਰਵਾਇਆ ਸੀ। ਉਨ੍ਹਾਂ ਨੇ ਬੁੱਧਵਾਰ ਨੂੰ ਕਮਰਾ ਦੁਪਹਿਰ 12 ਵਜੇ ਕਮਰਾ ਖਾਲੀ ਕਰਨਾ ਸੀ ਪਰ ਬਾਅਦ ਦੁਪਹਿਰ 1.30 ਵਜੇ ਤੱਕ ਉਨ੍ਹਾਂ ਦੇ ਬਾਹਰ ਨਾ ਆਉਣ ’ਤੇ ਹੋਟਲ ਸਟਾਫ਼ ਵੱਲੋਂ ਦਰਵਾਜ਼ਾ ਖੜਕਾਇਆ ਗਿਆ। ਕਾਫ਼ੀ ਦੇਰ ਅੰਦਰੋਂ ਕੋਈ ਜਵਾਬ ਨਾ ਮਿਲਣ ’ਤੇ ਹੋਟਲ ਸਟਾਫ਼ ਨੇ ਦੂਜੀ ਚਾਬੀ ਨਾਲ ਦਰਵਾਜ਼ਾ ਖੋਲ੍ਹਿਆ ਤਾਂ ਬੈੱਡ ’ਤੇ ਲੜਕੀ ਦੀ ਲਾਸ਼ ਪਈ ਸੀ। ਹੋਟਲ ਰਿਕਾਰਡ ਅਨੁਸਾਰ ਸਰਬਜੀਤ ਕੌਰ 30 ਦਸੰਬਰ ਰਾਤ ਨੂੰ ਆਪਣੇ ਸਾਥੀ ਮਨਿੰਦਰ ਸਿੰਘ ਨਾਲ ਆਈ ਸੀ। ਉਸੇ ਰਾਤ 11.56 ਵਜੇ ਮਨਿੰਦਰ ਚਲਾ ਗਿਆ ਸੀ ਤੇ ਵਾਪਸ ਨਹੀਂ ਆਇਆ। ਪੁਲੀਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਮਨਿੰਦਰ ਸਿੰਘ ਵਾਸੀ ਚੰਡੀਗੜ੍ਹ ਖ਼ਿਲਾਫ਼ ਸੈਕਟਰ 31 ਦੇ ਥਾਣੇ ’ਚ ਕਤਲ ਦਾ ਕੇਸ ਦਰਜ ਕਰ ਲਿਆ ਹੈ। ਪੁਲਿਸ ਮੁਤਾਬਕ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਦੋਵਾਂ ਵਿਚਾਲੇ ਦੋ ਸਾਲਾਂ ਤੋਂ ਸਬੰਧ ਸਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget