ਸੰਗਰੂਰ: ਸੰਗਰੂਰ ਸੰਸਦੀ ਹਲਕੇ ਦੇ ਵੋਟਰਾਂ ਨੂੰ 23 ਜੂਨ (ਵੀਰਵਾਰ) ਨੂੰ ਵੋਟ ਪਾਉਣ ਦੇ ਯੋਗ ਬਣਾਉਣ ਲਈ ਪੰਜਾਬ ਸਰਕਾਰ ਨੇ ਉਕਤ ਖੇਤਰ ਵਿੱਚ ਪੇਡ ਲੀਵ ਐਲਾਨੀ ਹੈ ਯਾਨੀ ਛੁੱਟੀ ਕਰਨ 'ਤੇ ਪੈਸੇ ਨਹੀਂ ਕੱਟੇ ਜਾਣਗੇ।ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਛੁੱਟੀ ਦਾ ਲਾਭ ਪੰਜਾਬ ਰਾਜ ਵਿੱਚ ਸਥਿਤ ਫੈਕਟਰੀਆਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਲੋਕ ਲੈ ਸਕਦੇ ਹਨ।


ਲੋਕ ਸਭਾ ਸੀਟ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਅਤੇ ਜਿੱਤਣ ਤੋਂ ਬਾਅਦ ਖਾਲੀ ਹੋ ਗਈ ਸੀ।


ਇੱਥੇ 13 ਪੁਰਸ਼ ਅਤੇ ਤਿੰਨ ਔਰਤਾਂ ਸਮੇਤ 16 ਉਮੀਦਵਾਰ ਮੈਦਾਨ ਵਿੱਚ ਹਨ। ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ।


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ