Sangrur Lok Sabha Byelection Result 2022 : ਸੰਗਰੂਰ ਲੋਕ ਸਭਾ ਸੀਟ ਲਈ ਪਈਆਂ ਵੋਟਾਂ ਦੀ ਗਿਣਤੀ ਹੋਏਗੀ ਅੱਜ , ਕਿਸਦੇ ਸਿਰ ਸੱਜੇਗਾ MP ਦਾ ਤਾਜ ?
ਬੀਤੀ 23 ਜੂਨ ਨੂੰ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਅੱਜ ਹੋਵੇਗੀ। ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
LIVE
Background
ਸੰਗਰੂਰ : ਬੀਤੀ 23 ਜੂਨ ਨੂੰ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਅੱਜ ਹੋਵੇਗੀ। ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਲੋਕ ਸਭਾ ਹਲਕੇ 'ਚ ਪੈਂਦੇ ਸੰਗਰੂਰ ਜ਼ਿਲ੍ਹੇ ਦੇ 5 ਵਿਧਾਨ ਸਭਾ ਹਲਕਿਆਂ ਦੇ ਨਾਲ-ਨਾਲ ਮਲੇਰਕੋਟਲਾ ਵਿਧਾਨ ਸਭਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਵੀ ਦੇਸ਼ ਭਗਤ ਕਾਲਜ ਬਰੜਵਾਲ, ਧੂਰੀ ਵਿਖੇ ਬਣਾਏ ਗਏ ਵੱਖ-ਵੱਖ ਕਾਉਂਟਿੰਗ ਹਾਲਾਂ `ਚ ਕਰਵਾਈ ਜਾਵੇਗੀ।
ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲਾ ਸੰਗਰੂਰ ਨਾਲ ਸਬੰਧਤ ਸਾਰੇ ਵਿਧਾਨ ਸਭਾ ਹਲਕਿਆਂ ਅਤੇ ਮਲੇਰਕੋਟਲਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਸਥਾਪਤ ਕੀਤੇ ਗਏ ਗਿਣਤੀ ਕੇਂਦਰਾਂ ਵਿੱਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਤਿੰਨ ਵਿਧਾਨ ਸਭਾ ਹਲਕਿਆਂ, ਬਰਨਾਲਾ, ਭਦੌੜ ਤੇ ਮਹਿਲ ਕਲਾਂ ਦੀਆਂ ਵੋਟਾਂ ਦੀ ਗਿਣਤੀ ਐਸ.ਡੀ. ਕਾਲਜ ਬਰਨਾਲਾ ਵਿਖੇ ਬਣਾਏ ਗਏ ਕਾਉਂਟਿੰਗ ਹਾਲਾਂ ਵਿਚ ਕੀਤੀ ਜਾਵੇਗੀ।
ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸਮੂਹ ਟੀਮਾਂ ਨੂੰ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਆਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਆਰੰਭ ਹੋਵੇਗੀ। ਉਨਾਂ ਦੱਸਿਆ ਕਿ ਹਰੇਕ ਗਿਣਤੀ ਕੇਂਦਰ ਵਿੱਚ 14 ਟੇਬਲ ਲਗਾਏ ਗਏ ਹਨ ਅਤੇ ਸਮੂਹ ਚੋਣ ਅਮਲੇ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ ਹਨ ਅਤੇ ਸ਼ਨਾਖਤੀ ਕਾਰਡਾਂ ਤੋਂ ਬਿਨਾਂ ਕਿਸੇ ਵੀ ਵਿਅਕਤੀ ਦਾ ਦਾਖਲਾ ਨਹੀਂ ਹੋ ਸਕੇਗਾ।
ਉਨ੍ਹਾਂ ਦੱਸਿਆ ਕਿ ਸਮੁੱਚੀ ਗਿਣਤੀ ਪ੍ਰਕਿਰਿਆ ਦੀ ਬਕਾਇਦਾ ਵੀਡੀਓਗ੍ਰਾਫੀ ਕਰਵਾਈ ਜਾਵੇਗੀ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਦੇਸ਼ ਭਗਤ ਕਾਲਜ ਵਿਖੇ ਮੀਡੀਆ ਸੈਂਟਰ ਸਥਾਪਤ ਕੀਤਾ ਗਿਆ ਹੈ ,ਜਿਸ ਵਿੱਚ ਪੱਤਰਕਾਰ ਸਾਹਿਬਾਨ ਦੀ ਸੁਵਿਧਾ ਲਈ ਪ੍ਰੋਜੈਕਟਰ ਦੀ ਮਦਦ ਨਾਲ ਸਕਰੀਨ ’ਤੇ ਸਾਰੇ ਗਿਣਤੀ ਕੇਂਦਰਾਂ ਤੋਂ ਆਉਣ ਵਾਲੇ ਨਤੀਜੇ ਨਾਲੋ-ਨਾਲ ਡਿਸਪਲੇਅ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਮੁੱਚੇ ਪ੍ਰਬੰਧਾਂ ਨੂੰ ਨੇਪਰੇ ਚੜਾਉਣ ਲਈ ਸਿਵਲ, ਪੰਜਾਬ ਪੁਲਿਸ ਅਤੇ ਕੇਂਦਰੀ ਸੁਰੱਖਿਆ ਬਲਾਂ ਦੇ ਅਧਿਕਾਰੀ ਤੇ ਮੁਲਾਜਮ ਤਾਇਨਾਤ ਕੀਤੇ ਗਏ ਹਨ।
ਜਤਿੰਦਰ ਜੋਰਵਾਲ ਨੇ ਦੱਸਿਆ ਕਿ 23 ਜੂਨ ਨੂੰ ਸੰਗਰੂਰ ਲੋਕ ਸਭਾ ਹਲਕੇ `ਚ ਕੁਲ 45.30% ਵੋਟਿੰਗ ਹੋਈ ਸੀ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ ਪੂਰੇ ਸ਼ਾਂਤੀਪੂਰਵਕ, ਪਾਰਦਰਸ਼ੀ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ ਡਰਾਈ ਡੇਅ ਦੇ ਹੁਕਮ ਲਾਗੂ ਰਹਿਣਗੇ।
Sangrur Lok Sabha Byelection Result 2022 : ਵੋਟਾਂ ਦੀ ਗਿਣਤੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਹੋਵੇਗੀ ਸ਼ੁਰੂ
ਵੋਟਾਂ ਦੀ ਗਿਣਤੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਆਰੰਭ ਹੋਵੇਗੀ। ਉਨਾਂ ਦੱਸਿਆ ਕਿ ਹਰੇਕ ਗਿਣਤੀ ਕੇਂਦਰ ਵਿੱਚ 14 ਟੇਬਲ ਲਗਾਏ ਗਏ ਹਨ ਅਤੇ ਸਮੂਹ ਚੋਣ ਅਮਲੇ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ ਹਨ ਅਤੇ ਸ਼ਨਾਖਤੀ ਕਾਰਡਾਂ ਤੋਂ ਬਿਨਾਂ ਕਿਸੇ ਵੀ ਵਿਅਕਤੀ ਦਾ ਦਾਖਲਾ ਨਹੀਂ ਹੋ ਸਕੇਗਾ।
Sangrur Lok Sabha Byelection Result 2022 : ਸੰਗਰੂਰ ਲੋਕ ਸਭਾ ਸੀਟ ਲਈ ਪਈਆਂ ਵੋਟਾਂ ਦੀ ਗਿਣਤੀ ਹੋਏਗੀ ਅੱਜ
ਬੀਤੀ 23 ਜੂਨ ਨੂੰ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਅੱਜ ਹੋਵੇਗੀ। ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਲੋਕ ਸਭਾ ਹਲਕੇ 'ਚ ਪੈਂਦੇ ਸੰਗਰੂਰ ਜ਼ਿਲ੍ਹੇ ਦੇ 5 ਵਿਧਾਨ ਸਭਾ ਹਲਕਿਆਂ ਦੇ ਨਾਲ-ਨਾਲ ਮਲੇਰਕੋਟਲਾ ਵਿਧਾਨ ਸਭਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਵੀ ਦੇਸ਼ ਭਗਤ ਕਾਲਜ ਬਰੜਵਾਲ, ਧੂਰੀ ਵਿਖੇ ਬਣਾਏ ਗਏ ਵੱਖ-ਵੱਖ ਕਾਉਂਟਿੰਗ ਹਾਲਾਂ `ਚ ਕਰਵਾਈ ਜਾਵੇਗੀ।