ਪੜਚੋਲ ਕਰੋ

ਭਗਵੰਤ ਮਾਨ ਦੇ ਟਾਕਰੇ ਲਈ ਕਾਂਗਰਸ ਨੇ ਲਵਾਈ ਘੁੱਗੀ ਦੀ ਉਡਾਰੀ, ਦੋਵੇਂ ਹੋਏ ਟਿੱਚਰੋ-ਟਿੱਚਰੀ, ਲੋਕਾਂ ਦਾ ਮਨੋਰੰਜਨ

ਕਾਮੇਡੀਅਨ ਗੁਰਪ੍ਰੀਤ ਘੁੱਗੀ, ਜੋ ਭਗਵੰਤ ਮਾਨ ਦੀ ਪਾਰਟੀ ਵਿੱਚੋਂ ਹੀ ਗਏ ਤੇ ਉਨ੍ਹਾਂ ਦਾ ਅਹੁਦਾ ਸੰਭਾਲ ਚੁੱਕੇ ਹਨ। ਹੁਣ ਦੋਵੇਂ ਜਣੇ ਆਪੋ ਆਪਣੇ ਹਲਕੇ ਵਿੱਚ ਲੋਕਾਂ ਦਾ ਮਨੋਰੰਜਨ ਵੀ ਕਰਦੇ ਹਨ ਪਰ ਨਾਲੋ-ਨਾਲ ਇੱਕ ਦੂਜੇ 'ਤੇ ਤਿੱਖੇ ਨਿਸ਼ਾਨੇ ਵੀ ਲਾ ਰਹੇ ਹਨ।

ਸੰਗਰੂਰ: ਲੋਕ ਸਭਾ ਹਲਕਾ ਸੰਗਰੂਰ ਵਿੱਚ ਹਾਲਾਤ ਹਾਸੋਹੀਣੇ ਬਣ ਗਏ ਹਨ। ਇੱਥੋਂ ਤੋਂ ਮੌਜੂਦਾ ਸੰਸਦ ਮੈਂਬਰ ਤੇ ਹਾਸਰਸ ਕਲਾਕਾਰ ਰਹਿ ਚੁੱਕੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਟੱਕਰਨ ਲਈ ਕਾਂਗਰਸ ਨੇ ਵੀ ਕਾਮੇਡੀਅਨ ਉਤਾਰ ਦਿੱਤਾ ਹੈ। ਕਾਮੇਡੀਅਨ ਗੁਰਪ੍ਰੀਤ ਘੁੱਗੀ, ਜੋ ਭਗਵੰਤ ਮਾਨ ਦੀ ਪਾਰਟੀ ਵਿੱਚੋਂ ਹੀ ਗਏ ਤੇ ਉਨ੍ਹਾਂ ਦਾ ਅਹੁਦਾ ਸੰਭਾਲ ਚੁੱਕੇ ਹਨ। ਹੁਣ ਦੋਵੇਂ ਜਣੇ ਆਪੋ ਆਪਣੇ ਹਲਕੇ ਵਿੱਚ ਲੋਕਾਂ ਦਾ ਮਨੋਰੰਜਨ ਵੀ ਕਰਦੇ ਹਨ ਪਰ ਨਾਲੋ-ਨਾਲ ਇੱਕ ਦੂਜੇ 'ਤੇ ਤਿੱਖੇ ਨਿਸ਼ਾਨੇ ਵੀ ਲਾ ਰਹੇ ਹਨ। ਸਾਬਕਾ ਸਿਆਸਤਦਾਨ ਗੁਰਪ੍ਰੀਤ ਘੁੱਗੀ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਲਈ ਚੋਣ ਪ੍ਰਚਾਰ ਕਰ ਰਹੇ ਹਨ। ਘੁੱਗੀ ਦੇ ਨਿਸ਼ਾਨੇ 'ਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਕਨਵੀਨਰ ਭਗਵੰਤ ਮਾਨ ਹਨ। ਘੁੱਗੀ ਨੇ ਕਿਹਾ ਕਿ ਜਦੋਂ ਸਾਡਾ ਕਲਾਕਾਰ ਸਾਥੀ (ਭਗਵੰਤ ਮਾਨ) ਜਿੱਤਿਆ ਸੀ ਤਾਂ ਸਾਰੇ ਸਾਥੀ ਕਲਾਕਾਰਾਂ ਨੇ ਖੁਸ਼ੀ ਮਨਾਈ ਸੀ, ਪਰ ਹੁਣ ਸਾਥੀ ਵੀ ਮੋਦੀ ਦੇ ਰਸਤੇ ਹੀ ਤੁਰ ਪਿਆ ਹੈ ਤੇ ਕਾਮੇਡੀ ਦੇ ਅੰਨ੍ਹੇ ਭਗਤ ਬਣਾਉਣ ਲੱਗਾ ਹੈ। ਘੁੱਗੀ ਨੇ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨਾਲ ਗੱਦਾਰੀ ਕੀਤੀ ਤੇ ਹੁਣ ਭਗਵੰਤ ਮਾਨ ਸਾਡਾ ਸਾਥੀ ਹੈ ਪਰ ਉਸ ਦੀਆਂ ਜੁਰਾਬਾਂ ਵਿੱਚ ਹੀ ਵੜਿਆ ਰਹਿੰਦਾ ਹੈ। ਉਨ੍ਹਾਂ ਕੇਜਰੀਵਾਲ ਦੇ ਰੋਡ ਸ਼ੋਅ ਬਾਰੇ ਇਹ ਵੀ ਕਿਹਾ ਕਿ ਚੋਣਾਂ ਨੇੜੇ ਆਉਂਦਿਆਂ ਹੀ ਇਨ੍ਹਾਂ ਨੂੰ ਦੌਰੇ ਪੈਣ ਲੱਗਦੇ ਹਨ ਵੈਸੇ ਪੰਜਾਬ ਦੀ ਯਾਦ ਨਹੀਂ ਆਉਂਦੀ। ਉੱਧਰ, ਭਗਵੰਤ ਮਾਨ ਆਪਣੇ ਅੰਦਾਜ਼ ਵਿੱਚ ਗੁਰਪ੍ਰੀਤ ਘੁੱਗੀ ਦਾ ਜਵਾਬ ਦੇ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਖ਼ਿਲਾਫ਼ ਪ੍ਰਚਾਰ ਕਰਨ ਲਈ ਕੋਈ ਆ ਜਾਵੇ ਭਾਵੇਂ ਘੁੱਗੀ ਭਾਵੇਂ ਗਟਾਰ, ਪਰ ਉਨ੍ਹਾਂ ਕੋਲ ਬਾਜ਼ ਹਨ। ਮਾਨ ਨੇ ਕਿਹਾ ਕਿ ਇਹ ਉਹੀ ਗੁਰਪ੍ਰੀਤ ਘੁੱਗੀ ਹਨ ਜੋ ਉਨ੍ਹਾਂ ਲਈ ਜਲਾਲਾਬਾਦ ਚੋਣ ਪ੍ਰਚਾਰ ਕਰਨ ਜਾਂਦੇ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਘੁੱਗੀ ਨੇ ਜਾਂਦੇ ਸਮੇਂ ਇਹ ਕਿਹਾ ਸੀ ਕਿ ਮੈਂ ਸ਼ਰਾਬ ਪੀਣ ਵਾਲੇ ਪ੍ਰਧਾਨ ਹੇਠ ਕੰਮ ਨਹੀਂ ਕਰ ਸਕਦਾ, ਪਰ ਹੁਣ ਉਹ ਦੱਸਣ ਕਿ ਕੀ ਕੈਪਟਨ ਅਮਰਿੰਦਰ ਸਿੰਘ ਤੇ ਕੇਵਲ ਸਿੰਘ ਢਿੱਲੋਂ ਮੈਂਗੋ ਸ਼ੇਕ ਪੀਂਦੇ ਹਨ। ਮਾਨ ਨੇ ਇਹ ਵੀ ਕਿਹਾ ਕਿ ਘੁੱਗੀ ਜੀ ਇੰਨੀ ਜ਼ਮੀਰ ਨਾ ਵੇਚੋ, ਰੀਲ ਹੀਰੋ ਤੇ ਰੀਅਲ ਹੀਰੋ ਵਿੱਚ ਕਾਫੀ ਫਰਕ ਹੁੰਦਾ ਹੈ। ਭਗਵੰਤ ਮਾਨ ਆਪਣੇ ਸੰਸਦੀ ਹਲਕੇ ਵਿੱਚ ਲਗਾਤਾਰ ਰੋਡ ਸ਼ੋਅ ਕਰ ਰਹੇ ਹਨ ਅਤੇ ਪੰਜਾਬੀ ਗਾਣੇ 'ਦੱਬਦਾ ਕਿੱਥੇ ਐ..' ਦੀ ਤਰਜ਼ 'ਤੇ ਲੋਕਾਂ ਦਾ ਨੱਚ-ਨੱਚ ਮਨੋਰੰਜਨ ਵੀ ਕਰ ਰਹੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget