ਕਾਰੋਬਾਰੀ ਨੇ ਪਹਿਲਾਂ ਪਤਨੀ ਤੇ ਬੇਟੇ ਦਾ ਕੀਤਾ ਕਤਲ, ਫਿਰ ਖ਼ੁਦ ਨੂੰ ਵੀ ਮਾਰੀ ਗੋਲ਼ੀ
ਮਲੇਰਕੋਟਲਾ ਵਿੱਚ ਅੱਜ ਸਵੇਰੇ ਇੱਕ ਮਠਿਆਈ ਦੇ ਕਾਰੋਬਾਰੀ ਵਿਜੈ ਕੁਮਾਰ ਨੇ ਪਹਿਲਾਂ ਆਪਣੀ ਪਤਨੀ ਤੇ ਬੇਟੇ ਉੱਤੇ ਗੋਲ਼ੀਆਂ ਚਲਾਈ ਤੇ ਫਿਰ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪਤਨੀ ਦੀ ਮੌਕੇ ਉੱਤੇ ਮੌਤ ਹੋ ਗਈ ਜਦਕਿ ਗੋਲੀ ਚਲਾਉਣ ਵਾਲੇ ਵਿਜੈ ਕੁਮਾਰ ਨੇ ਲੁਧਿਆਣਾ ਦੇ ਹਸਪਤਾਲ ਵਿੱਚ ਦਮ ਤੌੜ ਦਿੱਤਾ।

ਸੰਗਰੂਰ: ਮਲੇਰਕੋਟਲਾ ਵਿੱਚ ਅੱਜ ਸਵੇਰੇ ਇੱਕ ਮਠਿਆਈ ਦੇ ਕਾਰੋਬਾਰੀ ਵਿਜੈ ਕੁਮਾਰ ਨੇ ਪਹਿਲਾਂ ਆਪਣੀ ਪਤਨੀ ਤੇ ਬੇਟੇ ਉੱਤੇ ਗੋਲ਼ੀਆਂ ਚਲਾਈ ਤੇ ਫਿਰ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪਤਨੀ ਦੀ ਮੌਕੇ ਉੱਤੇ ਮੌਤ ਹੋ ਗਈ ਜਦਕਿ ਗੋਲੀ ਚਲਾਉਣ ਵਾਲੇ ਵਿਜੈ ਕੁਮਾਰ ਨੇ ਲੁਧਿਆਣਾ ਦੇ ਹਸਪਤਾਲ ਵਿੱਚ ਦਮ ਤੌੜ ਦਿੱਤਾ। ਨੌਵੀਂ ਜਮਾਤ ਵਿੱਚ ਪੜ੍ਹਨ ਵਾਲਾ ਪੁੱਤਰ ਜ਼ਿੰਦਗੀ ਤੇ ਮੌਤ ਨਾਲ ਜੰਗ ਲੜ ਰਿਹਾ ਹੈ। ਇਸ ਘਟਨਾ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਚੱਲ ਸਕਿਆ। ਪੁਲਿਸ ਜਾਂਚ ਵਿੱਚ ਜੁਟੀ ਹੈ।
ਸਵੇਰੇ 4 ਵਜੇ ਵਿਜੈ ਕੁਮਾਰ ਤੇ ਉਸ ਦੇ ਬੇਟੇ ਨੂੰ ਜ਼ਖ਼ਮੀ ਹਾਲਤ ਦੇ ਵਿੱਚ ਲੁਧਿਆਣਾ ਦੇ ਨਿੱਜੀ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਜਿੱਥੇ ਵਿਜੈ ਕੁਮਾਰ ਦੀ ਮੌਤ ਹੋ ਗਈ। ਪੁੱਤਰ ਸਾਹਿਲ ਦਾ ਇਲਾਜ ਚੱਲ ਰਿਹਾ ਹੈ। ਮੌਕੇ ਉੱਤੇ ਘਟਨਾ ਵਾਲੀ ਜਗ੍ਹਾ ਪਹੁੰਚੀ ਪੁਲਿਸ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਮੌਕੇ 'ਤੇ ਰਿਵਾਲਵਰ ਵੀ ਪੁਲਿਸ ਨੇ ਬਰਾਮਦ ਕਰ ਲਿਆ ਹੈ।
ਇਸ ਮੌਕੇ ਸਥਾਨਿਕ ਲੋਕਾਂ ਨੇ ਦੱਸਿਆ ਕਿ ਵਿਜੇ ਕੁਮਾਰ ਤੇ ਉਸ ਦੇ ਰਿਸ਼ਤੇਦਾਰ ਸ਼ਹਿਰ ਦੇ ਨਾਮੀ ਕਾਰੋਬਾਰੀਆਂ ਵਿੱਚ ਸ਼ਾਮਲ ਹਨ। ਇਨ੍ਹਾਂ ਦੀ ਇੱਕ ਵੱਡੀ ਮਠਿਆਈਆਂ ਦੀ ਦੁਕਾਨ ਹੈ। ਸ਼ਹਿਰ ਦੇ ਇੱਜ਼ਤਦਾਰ ਤੇ ਵੱਡੇ ਕਾਰੋਬਾਰੀਆਂ ਵਿੱਚ ਉਸ ਦਾ ਨਾਮ ਸ਼ਾਮਲ ਹੈ ਪਰ ਪਤਾ ਨਹੀਂ ਅਜਿਹਾ ਕੀ ਹੋਇਆ ਕਿ ਉਸ ਨੇ ਇੰਨੀ ਵੱਡੀ ਘਟਨਾ ਨੂੰ ਅੰਜਾਮ ਦੇ ਦਿੱਤਾ। ਇਹ ਸਭ ਵੇਖ ਕੇ ਲੋਕ ਵੀ ਹੈਰਾਨ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
