Sangrur News : ਸੰਗਰੂਰ ਵਿੱਚ ਆਂਗਣਵਾੜੀ ਯੂਨੀਅਨ ਸੀਟੂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਪੰਜਾਬ ਭਰ ਤੋਂ ਹਜ਼ਾਰਾਂ ਆਂਗਣਵਾੜੀ ਵਰਕਰਾਂ ਇੱਥੇ ਪਹੁੰਚੀਆਂ ਹਨ। ਉਹ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ 12 ਤੋਂ 3 ਵਜੇ ਤੱਕ ਧਰਨਾ ਦੇ ਰਹੀਆਂ ਹਨ।


ਆਂਗਣਵਾੜੀ ਵਰਕਰਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਕੀਤੇ ਵਾਅਦਿਆਂ ਵਿੱਚੋਂ ਕੋਈ ਵੀ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਨੂੰ ਕਈ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ। ਉਨ੍ਹਾਂ ਦੀ ਮੰਗ ਹੈ ਕਿ 3 ਤੋਂ 6 ਸਾਲ ਤੱਕ ਦੇ ਬੱਚੇ ਸਾਨੂੰ ਵਾਪਸ ਕੀਤੇ ਜਾਣ।


ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਤਨਖਾਹ ਵਧਾਈ ਜਾਵੇਗੀ। ਉਹ ਲੰਬੇ ਸਮੇਂ ਤੋਂ ਥੋੜ੍ਹੀ ਜਿਹੀ ਤਨਖਾਹ ਉੱਪਰ ਕੰਮ ਕਰ ਰਹੀਆਂ ਹਨ। ਉਨ੍ਹਾਂ ਦੀ ਮੰਗ ਹੈ ਕਿ ਪੰਜਾਬ ਵਿੱਚ ਆਂਗਣਵਾੜੀ ਵਰਕਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਜਲਦੀ ਭਰਿਆ ਜਾਵੇ।