Sangrur News : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਗਵਰਨਿੰਗ ਕੌਂਸਲ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਰੋਜ਼ਗਾਰ ਅਫਸਰ ਰਵਿੰਦਰਪਾਲ ਸਿੰਘ ਵੱਲੋਂ ਪੀ.ਜੀ.ਆਰ.ਕੇ.ਏ.ਐਮ. ਪੋਰਟਲ 'ਤੇ  ਬੇਰੋਜ਼ਗਾਰ ਪ੍ਰਾਰਥੀਆਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਲਈ ਕਿਹਾ ਗਿਆ। 


 

ਉਨ੍ਹਾਂ ਵੱਖ-ਵੱਖ ਸਕੂਲਾਂ, ਕਾਲਜਾਂ, ਆਈ.ਟੀ.ਆਈਜ਼਼ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਮੁਖੀਆਂ ਨੂੰ ਹਰ ਮਹੀਨੇ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਦੌਰਾ ਕਰਵਾਉਣ ਦੀ ਹਦਾਇਤ ਕੀਤੀ ਗਈ। ਇਸ ਮੀਟਿੰਗ ਦੌਰਾਨ ਮਾਰਚ 2023 ਵਿੱਚ ਲੱਗਣ ਵਾਲੇ ਰੋਜ਼ਗਾਰ ਮੇਲੇ ਲਈ ਨਿਯੋਜਕਾਂ ਤੋਂ ਆਸਾਮੀਆਂ ਮੰਗਵਾਉਣ ਲਈ ਯੋਜਨਾ ਉਲੀਕੀ ਗਈ ਅਤੇ ਵੱਧ ਤੋਂ ਵੱਧ ਪ੍ਰਾਰਥੀਆਂ ਨੂੰ ਪ੍ਰੇਰਿਤ ਕਰਨ ਲਈ ਵੀ ਕਿਹਾ ਗਿਆ।


 



ਇਸ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਸਵੈ ਰੋਜ਼ਗਾਰ ਕੈਂਪ ਦਾ ਵੀ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਖ ਵੱਖ ਸਵੈ ਰੋਜ਼ਗਾਰ ਲਈ ਪ੍ਰੇਰਿਤ ਕਰਨ ਵਾਲੇ ਵਿਭਾਗਾਂ ਵੱਲੋਂ ਭਾਗ ਲਿਆ ਗਿਆ। ਉਨ੍ਹਾਂ ਵੱਲੋਂ ਵਿਭਾਗਾਂ ਅਧੀਨ ਚੱਲ ਰਹੀਆਂ ਵੱਖ ਵੱਖ ਸਕੀਮਾਂ ਸੰਬੰਧੀ ਚਰਚਾ ਕੀਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਸਵੈ ਰੋਜ਼ਗਾਰ ਪ੍ਰਾਪਤੀ ਦੇ ਮੌਕੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਵੈ ਰੋਜ਼ਗਾਰ ਕੈਂਪ ਆਯੋਜਿਤ ਕੀਤੇ ਜਾਣ।

 



ਇਸ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮਲੇਰਕੋਟਲਾ, ਲੀਡ ਬੈਂਕ ਮੈਨੇਜਰ ਸੰਗਰੂਰ, ਜ਼ਿਲ੍ਹਾ ਮੈਨੇਜਰ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਸੰਗਰੂਰ, ਪ੍ਰਿੰਸੀਪਲ ਸਮੂਹ ਸਰਕਾਰੀ ਆਈ.ਟੀ.ਆਈਜ਼, ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਸੰਗਰੂਰ, ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ ਨੁੰਮਾਇਦੇ ਵੀ ਹਾਜ਼ਰ ਸਨ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।