Sangrur News: ਪਹਿਲੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀ ਦਿੱਤੀ ਗਈ ਹੈ। ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੱਤ ਪਰਿਵਾਰਾਂ ਨੂੰ ਬੁਲਾ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਸ ਦੇ ਨਾਲ ਵਾਅਦਾ ਕੀਤਾ ਹੈ ਕਿ ਬਾਕੀ ਰਹਿੰਦੇ ਲੋਕਾਂ ਨੂੰ ਵੀ ਜਲਦ ਨੌਕਰੀਆਂ ਦਿੱਤੀਆਂ ਜਾਣਗੀਆਂ।


ਦਰਅਸਲ ਪਹਿਲੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਪਰਿਵਾਰਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਕਿਸਾਨੀ ਅੰਦੋਲਨ ਵਿੱਚ ਜਿਨ੍ਹਾਂ ਨੇ ਆਪਣੀ ਜਾਨ ਗਵਾਈ ਹੈ, ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਤੇ ਮੁਆਵਜ਼ਾ ਦਿੱਤਾ ਜਾਵੇਗਾ। 



ਹੁਣ ਸੰਘਰਸ਼ ਤੋਂ ਤਿੰਨ ਸਾਲ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਪਰਿਵਾਰਾਂ ਦੀ ਸਾਰ ਲਈ ਗਈ ਹੈ। ਕਿਸਾਨੀ ਅੰਦੋਲਨ ਵਿੱਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।



 ਸੰਗਰੂਰ ਵਿੱਚ ਅੱਜ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੱਤ ਪਰਿਵਾਰਾਂ ਨੂੰ ਬੁਲਾ ਨਿਯੁਕਤੀ ਪੱਤਰ ਦਿੱਤੇ ਗਏ ਹਨ। ਮੀਡੀਆ ਨਾਲ ਗੱਲ ਕਰਦੇ ਹੋਏ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦਾ ਕੀਤਾ ਸੀ, ਉਹ ਪੂਰਾ ਕੀਤਾ ਹੈ। 



ਉਨ੍ਹਾਂ ਨੇ ਕਿਹਾ ਕਿ ਅੱਜ ਸਾਡੇ ਵੱਲੋਂ ਸੱਤ ਪਰਿਵਾਰਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ ਤੇ ਜੋ ਰਹਿੰਦੇ ਹਨ, ਉਨ੍ਹਾਂ ਨੂੰ ਵੀ ਜਲਦੀ ਦਿੱਤੇ ਜਾਣਗੇ। ਦੂਸਰੇ ਪਾਸੇ ਨੌਕਰੀਆਂ ਮਿਲਣ ਤੋਂ ਬਾਅਦ ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਅਸੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਜੋ ਸਾਡੇ ਨਾਲ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰਦੇ ਹੋਏ ਸਾਨੂੰ ਸਰਕਾਰੀ ਨੌਕਰੀ ਦਿੱਤੀ ਹੈ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।