ਪੜਚੋਲ ਕਰੋ
Advertisement
Sangrur News : ਸੰਗਰੂਰ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫੈਸਲਾ , 1 ਜਨਵਰੀ ਤੋਂ ਦੁਕਾਨਾਂ ‘ਤੇ ਨਹੀਂ ਵਿਕੇਗਾ ਤੰਬਾਕੂ, ਫੜੇ ਜਾਣ ‘ਤੇ ਹੋਵਗਾ ਜੁਰਮਾਨਾ
Sangrur News : ਸੰਗਰੂਰ ਦੇ ਪਿੰਡ ਝਾੜੋਂ ਵਿੱਚ ਨਵੇਂ ਸਾਲ ਤੋਂ ਦੁਕਾਨਾਂ ‘ਤੇ ਤੰਬਾਕੂ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪਿੰਡ ਦੇ ਨੌਜਵਾਨਾਂ ਅਤੇ ਪੰਚਾਇਤ ਨੇ ਸਾਂਝੇ ਤੌਰ 'ਤੇ ਪਿੰਡ ਵਿੱਚ ਤੰਬਾਕੂ, ਬੀੜੀ, ਸਿਗਰਟ ਤੇ ਜਰਦੇ ਦੀ ਵਿਕਰੀ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾ ਦਿੱਤੀ
Sangrur News : ਸੰਗਰੂਰ ਦੇ ਪਿੰਡ ਝਾੜੋਂ ਵਿੱਚ ਨਵੇਂ ਸਾਲ ਤੋਂ ਦੁਕਾਨਾਂ ‘ਤੇ ਤੰਬਾਕੂ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪਿੰਡ ਦੇ ਨੌਜਵਾਨਾਂ ਅਤੇ ਪੰਚਾਇਤ ਨੇ ਸਾਂਝੇ ਤੌਰ 'ਤੇ ਪਿੰਡ ਵਿੱਚ ਤੰਬਾਕੂ, ਬੀੜੀ, ਸਿਗਰਟ ਤੇ ਜਰਦੇ ਦੀ ਵਿਕਰੀ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਬਾਕਾਇਦਾ ਪਿੰਡ ਦੀ ਪੰਚਾਇਤ ਅਤੇ ਨੌਜਵਾਨ ਕਲੱਬ ਵੱਲੋਂ ਲਿਖਤੀ ਤੌਰ 'ਤੇ ਮਤਾ ਪਾਸ ਕੀਤਾ ਗਿਆ ਹੈ।
ਦਰਅਸਲ 'ਚ ਸੰਗਰੂਰ ਦੇ ਪਿੰਡ ਝਾੜੋ ਦੀ ਪੰਚਾਇਤ ਅਤੇ ਕਲੱਬ ਦੇ ਨੌਜਵਾਨਾਂ ਨੇ ਇੱਕ ਪਹਿਲਕਦਮੀ ਕੀਤੀ ਹੈ। ਪਿੰਡ ਵਿੱਚ ਨਸ਼ਾ ਕਰਨ ਅਤੇ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਫੈਸਲੇ ਅਨੁਸਾਰ 1 ਜਨਵਰੀ ਤੋਂ ਪਿੰਡਾਂ ਦੀਆਂ ਦੁਕਾਨਾਂ ‘ਤੇ ਸਿੰਥੇਟਿਕ ਨਸ਼ੇ ਦੇ ਨਾਲ-ਨਾਲ ਬੀੜੀ, ਸਿਗਰੇਟ, ਤੰਬਾਕੂ ਦਾ ਨਸ਼ਾ ਜੇਕਰ ਕੋਈ ਦੁਕਾਨਦਾਰ ਵੇਚੇਗਾ ਤਾਂ ਉਸ ਦੇ ਵਿਰੁੱਧ 5000 ਰੁਪਏ ਜੁਰਮਾਨਾ ਅਤੇ 7 ਦਿਨਾਂ ਤੱਕ ਦੁਕਾਨ ਬੰਦ ਰੱਖਣ ਦੀ ਸਜ਼ਾ ਦਿੱਤੀ ਜਾਵੇਗੀ।
ਇਸ ਸਬੰਧੀ ਨੌਜਵਾਨ ਵੈਲਫੇਅਰ ਸਪੋਰਟਸ ਕਲੱਬ ਦੇ ਪ੍ਰਧਾਨ, ਸਰਪੰਚ ਅਤੇ ਪੰਚਾਇਤ ਮੈਂਬਰਾਂ ਨੇ ਦੱਸਿਆ ਕਿ ਨਸ਼ਿਆਂ ਦੇ ਵੱਧ ਰਹੇ ਕਹਿਰ ਦੇ ਚੱਲਦਿਆਂ ਪਿੰਡ ਦੀਆਂ ਦੁਕਾਨਾਂ ਉੱਤੇ ਤੰਬਾਕੂ, ਬੀੜੀ, ਸਿਗਰਟ, ਜਰਦੇ ਦੀ ਵਿਕਰੀ ਉੱਤੇ 1 ਜਨਵਰੀ 2023 ਤੋਂ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਹੜਾ ਵੀ ਦੁਕਾਨਦਾਰ ਇਸ ਦੀ ਉਲੰਘਣਾ ਕਰੇਗਾ ਉਸ ਨੂੰ 5000 ਰੁਪਏ ਜੁਰਮਾਨਾ ਅਤੇ 7 ਦਿਨਾਂ ਲਈ ਦੁਕਾਨ ਬੰਦ ਰਖਵਾਈ ਜਾਵੇਗੀ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪਿੰਡ ਦੀਆਂ ਸਾਂਝੀਆਂ ਥਾਵਾਂ ਅਤੇ ਸਕੂਲ ਨੇੜੇ ਤੰਬਾਕੂਨੋਸ਼ੀ ਕਰਨ ਵਾਲਿਆਂ ਖ਼ਿਲਾਫ਼ ਦੀ ਕਾਰਵਾਈ ਕੀਤੀ ਜਾਵੇਗੀ। ਪੰਚਾਇਤ ਅਤੇ ਕਲੱਬ ਦੇ ਆਗੂਆਂ ਵੱਲੋਂ ਲਏ ਗਏ ਇਸ ਫ਼ੈਸਲੇ ਦੀ ਆਮ ਲੋਕਾਂ ਵੱਲੋਂ ਭਰਵੀਂ ਪ੍ਰਸੰਸਾ ਕੀਤੀ ਜਾ ਰਹੀ ਹੈ । ਲੋਕਾਂ ਵੱਲੋਂ ਇਨ੍ਹਾਂ ਫ਼ੈਸਲਿਆਂ ਨੂੰ ਸੋਸ਼ਲ ਮੀਡੀਆ 'ਤੇ ਵੀ ਵੱਡੀ ਪੱਧਰ 'ਤੇ ਸ਼ੇਅਰ ਕੀਤਾ ਜਾ ਰਿਹਾ ਹੈ ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪਿੰਡ ਦੀਆਂ ਸਾਂਝੀਆਂ ਥਾਵਾਂ ਅਤੇ ਸਕੂਲ ਨੇੜੇ ਤੰਬਾਕੂਨੋਸ਼ੀ ਕਰਨ ਵਾਲਿਆਂ ਖ਼ਿਲਾਫ਼ ਦੀ ਕਾਰਵਾਈ ਕੀਤੀ ਜਾਵੇਗੀ। ਪੰਚਾਇਤ ਅਤੇ ਕਲੱਬ ਦੇ ਆਗੂਆਂ ਵੱਲੋਂ ਲਏ ਗਏ ਇਸ ਫ਼ੈਸਲੇ ਦੀ ਆਮ ਲੋਕਾਂ ਵੱਲੋਂ ਭਰਵੀਂ ਪ੍ਰਸੰਸਾ ਕੀਤੀ ਜਾ ਰਹੀ ਹੈ । ਲੋਕਾਂ ਵੱਲੋਂ ਇਨ੍ਹਾਂ ਫ਼ੈਸਲਿਆਂ ਨੂੰ ਸੋਸ਼ਲ ਮੀਡੀਆ 'ਤੇ ਵੀ ਵੱਡੀ ਪੱਧਰ 'ਤੇ ਸ਼ੇਅਰ ਕੀਤਾ ਜਾ ਰਿਹਾ ਹੈ ।
ਓਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਚਾਇਤ ਦੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਹੋਰਨਾਂ ਪਿੰਡਾਂ ਨੂੰ ਵੀ ਤੰਬਾਕੂ ਯੁਕਤ ਪਦਾਰਥਾਂ ’ਤੇ ਪਾਬੰਦੀ ਲਾਉਣ ਲਈ ਉਪਰਾਲੇ ਕਰਨ ਲਈ ਕਿਹਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਲੁਧਿਆਣਾ
Advertisement