ਪੜਚੋਲ ਕਰੋ

Sangrur News: ਹਜ਼ਾਰਾਂ ਕਿਸਾਨਾਂ ਨੇ ਦਿੱਲੀ ਵਾਂਗ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਖੋਲ੍ਹਿਆ ਮੋਰਚਾ, ਕਈ ਕਿਲੋਮੀਟਰ ਤਕ ਖੜ੍ਹੇ ਕੀਤੇ ਵਾਹਨ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਟਿੱਕਰੀ ਦੀ ਤਰਜ਼ ਉੱਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਟੀ ਅੱਗੇ ਪੱਕਾ ਧਰਨਾ ਲਾ ਦਿੱਤਾ ਹੈ।

Sangrur News: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ (Bharatiya Kisan Union Ekta) ਉਗਰਾਹਾਂ ਨੇ ਟਿੱਕਰੀ ਦੀ ਤਰਜ਼ ਉੱਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਟੀ ਅੱਗੇ ਪੱਕਾ ਧਰਨਾ ਲਾ ਦਿੱਤਾ ਹੈ। ਕਿਸਾਨ ਟਰੈਕਟਰ-ਟਰਾਲੀਆਂ ਵਿੱਚ ਪੂਰਾ ਇੰਤਜਾਮ ਕਰਕੇ ਆਏ ਹਨ। ਉਹ ਖਾਣ-ਪੀਣ ਤੇ ਰਹਿਣ ਸਾਹਿਣ ਦਾ ਪੂਰਾ ਪ੍ਰਬੰਧ ਕਰਕੇ ਆਏ ਹਨ। ਇਸ ਲਈ ਸਪਸ਼ਟ ਹੈ ਕਿ ਇਹ ਧਰਨਾ ਲੰਬਾ ਹੋ ਸਕਦਾ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਅਣਮਿਥੇ ਸਮੇਂ ਲਈ ਆਰੰਭੇ ਗਏ ਪੱਕੇ ਮੋਰਚੇ ਦੇ ਅੱਜ ਤੀਜੇ ਦਿਨ ਵੀ ਸਰਕਾਰ ਦੀਆਂ ਕਿਸਾਨ ਵਿਰੋਧੀ ਤੇ ਕਾਰਪੋਰੇਟ ਪੱਖੀ ਨੀਤੀਆਂ (Corporate Policies) ਖ਼ਿਲਾਫ਼ ਨਾਅਰੇ ਗੂੰਜ ਰਹੇ ਹਨ। ਖਰਾਬ ਮੌਸਮ ਤੇ ਰੁਕ-ਰੁਕ ਕੇ ਪਏ ਮੀਂਹ ਵਿੱਚ ਵੀ ਸੰਘਰਸ਼ੀ ਕਿਸਾਨਾਂ ਦੇ ਹੌਸਲੇ ਬੁਲੰਦ ਹਨ।

ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਸਾਹਮਣੇ ਵਾਲੀ ਸੰਗਰੂਰ-ਪਟਿਆਲਾ ਬਾਈਪਾਸ (Sangrur-Patiala Bypass) ਸੜਕ ’ਤੇ ਦੂਰ ਦੂਰ ਤੱਕ ਖੜ੍ਹੀਆਂ ਟਰੈਕਟਰ ਟਰਾਲੀਆਂ ਅੱਜ-ਕੱਲ੍ਹ ਸੰਘਰਸ਼ੀ ਕਿਸਾਨਾਂ ਦੇ ਰੈਣ ਬਸੇਰੇ ਬਣੀਆਂ ਹੋਈਆਂ ਹਨ। ਇਸ ਮੌਕੇ ਵੱਡੀ ਗਿਣਤੀ ਕਿਸਾਨ ਬੀਬੀਆਂ ਲੰਗਰ ਬਣਾਉਣ ਦੀ ਸੇਵਾ ਵੀ ਨਿਭਾਅ ਰਹੀਆਂ ਹਨ। ਧਰਨੇ ਦੀ ਸਟੇਜ ਦੇ ਇੱਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿਸ਼ਵ ਵਪਾਰ ਸੰਸਥਾ ਸਮੇਤ ਵਿਸ਼ਵ ਬੈਂਕ ਦੇ ਪੁਤਲੇ ਖੜ੍ਹੇ ਕੀਤੇ ਗਏ ਹਨ, ਜਿਨ੍ਹਾਂ ਵੱਲ ਹੱਥ ਕਰਕੇ ਕਿਸਾਨ ਬੁਲਾਰੇ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਦੀ ਨਿਖੇਧੀ ਕਰ ਰਹੇ ਹਨ।

ਪੱਕੇ ਮੋਰਚੇ ’ਚ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ (Union State President Joginder Singh Ugrahan) ਨੇ ਕਿਹਾ ਕਿ ਦੇਸ਼ ਦੇ ਹਾਕਮਾਂ ਵੱਲੋਂ ਲੋਕ ਮੁੱਦਿਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ ਤੇ ਲੋਕਾਂ ’ਤੇ ਜਬਰੀ ਕਾਰਪੋਰੇਟ ਪੱਖੀ ਨੀਤੀਆਂ ਥੋਪੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੱਤਾ ’ਤੇ ਕਾਬਜ਼ ‘ਆਪ’ ਸਰਕਾਰ ਵੱਲੋਂ ਵੀ ਮੀਟਿੰਗ ਦੌਰਾਨ ਮੰਗਾਂ ਬਾਰੇ ਸਿਰਫ਼ ਭਰੋਸਾ ਹੀ ਦਿਵਾਇਆ ਗਿਆ ਤੇ ਅਮਲੀ ਰੂਪ ਵਿੱਚ ਕੁਝ ਨਹੀਂ ਕੀਤਾ ਗਿਆ, ਜਿਸ ਦੇ ਵਿਰੋਧ ਵਿੱਚ ਹੁਣ ਕਿਸਾਨਾਂ ਨੇ ਪੱਕਾ ਮੋਰਚਾ ਆਰੰਭਿਆ ਹੈ। ਇਸ ਮੌਕੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਸਰਕਾਰ ਵੱਲੋਂ ਗੁਲਾਬੀ ਸੁੰਡੀ, ਨਕਲੀ ਕੀਟਨਾਸ਼ਕਾਂ, ਗੜ੍ਹੇਮਾਰੀ, ਮੀਂਹ ਅਤੇ ਵਾਇਰਲ ਰੋਗ (Pink Pox, Artificial Pesticides, Hail, Rain & Viral Diseases) ਨਾਲ ਤਬਾਹ ਹੋਈਆਂ ਫ਼ਸਲਾਂ ਦਾ ਪੂਰਾ ਮੁਆਵਜ਼ਾ ਕਿਸਾਨਾਂ, ਕਾਸ਼ਤਕਾਰਾਂ ਤੇ ਖੇਤ ਮਜ਼ਦੂਰਾਂ ਨੂੰ ਨਹੀਂ ਦਿੱਤਾ ਗਿਆ।

ਬੁਲਾਰਿਆਂ ਨੇ ਮੰਗ ਕੀਤੀ ਕਿ ਐਮਐਸਪੀ ਤੇ ਹਰ ਕਿਸਾਨ ਨੂੰ ਪੂਰੇ ਝੋਨੇ ਦੀ ਖਰੀਦ ਬਿਨਾਂ ਸ਼ਰਤ ਕੀਤੀ ਜਾਵੇ, ਪਰਾਲੀ ਸਾਂਭਣ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ, ਮਜਬੂਰੀ ’ਚ ਪਰਾਲੀ ਫੂਕਣ ਵਾਲੇ ਕਿਸਾਨਾਂ ਉਪਰ ਸਖ਼ਤੀ ਬੰਦ ਕੀਤੀ ਜਾਵੇ, ਪ੍ਰਦੂਸ਼ਣ ਦੇ ਮੁਕੰਮਲ ਖਾਤਮੇ ਲਈ ਝੋਨੇ ਦੀ ਬਿਜਾਈ ਪੂਰੀ ਤਰ੍ਹਾਂ ਬੰਦ ਕਰਨ ਲਈ ਬਦਲਵੀਆਂ ਫ਼ਸਲਾਂ ਦੀ ਐਮਐਸਪੀ ਸਵਾਮੀਨਾਥਨ ਰਿਪੋਰਟ ਅਨੁਸਾਰ ਲਾਭ ਮਿਥ ਕੇ ਖਰੀਦ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ, ਲਖੀਮਪੁਰ ਖੀਰੀ ਘਟਨਾ ਲਈ ਦੋਸ਼ੀ ਮੰਤਰੀ ਨੂੰ ਅਹੁਦੇ ਤੋਂ ਖਾਰਜ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ, ਸ਼ਹੀਦ ਕਿਸਾਨਾਂ ਨੂੰ ਨੌਕਰੀ ਤੇ ਮੁਆਵਜ਼ਾ ਦਿੱਤਾ ਜਾਵੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Australia Firing Video: ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
Punjab Holiday: ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
Punjab News: ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Australia Firing Video: ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
ਆਸਟ੍ਰੇਲੀਆ 'ਚ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ, ਹਮਲੇ ਦਾ ਪਹਿਲਾ ਵੀਡੀਓ ਆਇਆ ਸਾਹਮਣੇ; ਸ਼ਖਸ ਨੇ ਹਮਲਾਵਰ ਨੂੰ ਇੰਝ ਪਾਇਆ ਘੇਰਾ...
Punjab Holiday: ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ? ਕਰਮਚਾਰੀ ਬੋਲੇ- ਦਫ਼ਤਰ ਜਾਂ ਸਕੂਲ ਆਉਣਾ ਮੁਸ਼ਕਲ; ਕਿਉਂਕਿ...
Punjab News: ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
Punjab News: ਪੰਜਾਬ 'ਚ ਚੋਣਾਂ ਵਿਚਾਲੇ ਸਿਆਸੀ ਹਲਚਲ ਤੇਜ਼, ਰਾਜਾ ਵੜਿੰਗ ਨੇ 'ਆਪ' ਵਿਧਾਇਕ ਦੇ ਭਰਾ 'ਤੇ ਬੂਥ ਕੈਪਚਰਿੰਗ ਦੇ ਲਗਾਏ ਦੋਸ਼, ਵੀਡੀਓ ਸ਼ੇਅਰ ਕਰ ਬੋਲੇ...
ਪੰਜਾਬ 'ਚ ਚੋਣਾਂ ਵਿਚਾਲੇ ਸਿਆਸੀ ਹਲਚਲ ਤੇਜ਼, ਰਾਜਾ ਵੜਿੰਗ ਨੇ 'ਆਪ' ਵਿਧਾਇਕ ਦੇ ਭਰਾ 'ਤੇ ਬੂਥ ਕੈਪਚਰਿੰਗ ਦੇ ਲਗਾਏ ਦੋਸ਼, ਵੀਡੀਓ ਸ਼ੇਅਰ ਕਰ ਬੋਲੇ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
Embed widget