Sangrur News : ਸੰਗਰੂਰ ਦੇ ਥਾਣਾ ਛਾਜਲੀ ਦੀ ਪੁਲਿਸ ਨੇ ਮੋਬਾਈਲ ਲੁੱਟਣ ਵਾਲੇ 3 ਲੁਟੇਰਿਆਂ ਨੂੰ ਕਾਬੂ ਕੀਤਾ ਹੈ ,ਜਦਕਿ 1 ਫਰਾਰ ਹੈ। ਇਸ ਦੌਰਾਨ ਪੁਲਿਸ ਨੇ 10 ਮੋਬਾਈਲ ਬਰਾਮਦ ਕੀਤੇ ਹਨ। ਸੰਗਰੂਰ, ਸੁਨਾਮ ਤੇ ਦਿੜ੍ਹਬਾ ਇਲਾਕੇ 'ਚ ਆ ਕੇ ਲੋਕਾਂ ਦੇ ਮੋਬਾਈਲ ਤਾਂ ਲੁੱਟਦੇ ਸਨ ਪਰ ਪਰਵਾਸੀਆਂ ਨੂੰ ਜ਼ਿਆਦਾ ਨਿਸ਼ਾਨਾ ਬਣਾਉਂਦੇ ਸਨ। ਸੰਗਰੂਰ ਸ਼ਹਿਰ ਦੇ ਨਨਕੇਆਣਾ ਗੁਰਦੁਆਰਾ ਸਾਹਿਬ ਨੇੜੇ ਨਾਕਾਬੰਦੀ ਦੌਰਾਨ ਪਲਸਰ ਮੋਟਰਸਾਈਕਲ 'ਤੇ ਸਵਾਰ 2 ਲੁਟੇਰੇ ਕਾਬੂ ਕੀਤੇ ਹਨ।
ਤਫ਼ਤੀਸ਼ ਦੌਰਾਨ ਦੋਵਾਂ ਲੁਟੇਰਿਆਂ ਨੇ ਮੰਨਿਆ ਕਿ ਉਹ ਲੁੱਟੇ ਗਏ ਮੋਬਾਈਲ ਫ਼ੋਨ ਸੰਗਰੂਰ ਵਾਸੀ ਵਿਮਲਾ ਦੇਵੀ ਅਤੇ ਸੁਨਾਮ ਵਾਸੀ ਸ਼ਕੁੰਤਲਾ ਨੂੰ ਵੇਚਦੇ ਸਨ। ਸੰਗਰੂਰ ਦੀ ਰਹਿਣ ਵਾਲੀ ਵਿਮਲਾ ਦੇਵੀ ਪੁਲਿਸ ਦੀ ਗ੍ਰਿਫ਼ਤ 'ਚ ਹੈ ਜਦਕਿ ਸ਼ਕੁੰਤਲਾ ਅਜੇ ਗਿ੍ਫ਼ਤਾਰ ਤੋਂ ਬਾਹਰ ਹੈ। ਸੰਗਰੂਰ ਜ਼ਿਲ੍ਹੇ ਦੇ ਥਾਣਾ ਛਾਜਲੀ ਦੀ ਪੁਲਿਸ ਨੇ ਮੋਬਾਈਲ ਲੁੱਟਣ ਵਾਲੇ ਲੁਟੇਰਿਆਂ ਦੇ ਗਿਰੋਹ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ।
ਇਹ ਵੀ ਪੜ੍ਹੋ : ਭਾਰੀ ਮੀਂਹ 'ਚ ਵੀ ਬਟਾਲਾ ਰੇਲਵੇ ਟਰੈਕ 'ਤੇ ਕਿਸਾਨਾਂ ਦਾ ਧਰਨਾ ਜਾਰੀ , ਆਪਣੀਆਂ ਮੰਗਾਂ ਨੂੰ ਲੈ ਕੇ ਬਟਾਲਾ -ਪਠਾਨਕੋਟ ਰੇਲਵੇ ਟਰੈਕ ਅਣਮਿੱਥੇ ਸਮੇਂ ਲਈ ਕੀਤਾ ਜਾਮ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਇਲਾਕੇ 'ਚ ਮੋਬਾਈਲਾਂ ਦੀ ਲੁੱਟ-ਖੋਹ ਦੀਆਂ ਵਾਰਦਾਤਾਂ ਕਾਫੀ ਵੱਧ ਗਈਆਂ ਹਨ, ਜਿਸ ਦੀ ਸ਼ਿਕਾਇਤ ਸਾਡੇ ਕੋਲ ਆਈ ਤਾਂ ਅਸੀਂ ਜਾਂਚ ਨੂੰ ਅੱਗੇ ਵਧਾਇਆ ਅਤੇ ਕੜੀ ਇੱਕ ਗਰੋਹ ਨਾਲ ਸਬੰਧਿਤ ਹੋਣ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਾਡੀ ਪੁਲਿਸ ਟੀਮ ਨੇ ਨਨਕੇਆਣਾ ਗੁਰਦੁਆਰਾ ਸੰਗਰੂਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਅਤੇ ਦੋ ਬਾਈਕ ਸਵਾਰ ਲੁਟੇਰਿਆਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਕੋਲੋਂ 10 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਸੀਐਮ ਭਗਵੰਤ ਮਾਨ ਨੂੰ ਮਾਰਿਆ ਮਿਹਣਾ! ਬੋਲੇ, ਅੱਗਾ ਦੌੜ ਤੇ ਪਿੱਛਾ ਚੌੜ ਵਾਲੀ ਗੱਲ, ਕੇਜਰੀਵਾਲ ਨੂੰ ਖੁਸ਼ ਕਰਨ ਲਈ ਪ੍ਰਾਇਮਰੀ ਤੇ ਪੇਂਡੂ ਸਿਹਤ ਸੰਭਾਲ ਪ੍ਰਣਾਲੀ ਨੂੰ ਅਪਾਹਜ਼ ਕਰ ਦਿੱਤਾ
ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਦੋਂ ਦੋਵਾਂ ਲੁਟੇਰਿਆਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਸਾਡੇ ਪਾਸੋਂ ਲੁੱਟੇ ਗਏ ਮੋਬਾਇਲ ਵਿਮਲਾ ਦੇਵੀ ਵਾਸੀ ਇੰਦਰਾ ਬਸਤੀ ਸੰਗਰੂਰ ਅਤੇ ਸ਼ਕੁੰਤਲਾ ਵਾਸੀ ਸੁਨਾਮ ਨੂੰ ਵੇਚਦੇ ਸਨ। ਜਾਣਕਾਰੀ ਦਿੰਦਿਆਂ ਐੱਸਐੱਸਪੀ ਨੇ ਦੱਸਿਆ ਕਿ ਸਾਡੀ ਟੀਮ ਵੱਲੋਂ ਛਾਪੇਮਾਰੀ ਕਰਕੇ ਸੰਗਰੂਰ ਵਾਸੀ ਵਿਮਲਾ ਦੇਵੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਸ਼ਕੁੰਤਲਾ ਅਜੇ ਫਰਾਰ ਹੈ, ਸਾਡੇ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ।