Punjab News: ਸੰਗਰੂਰ ਦੇ ਪਿੰਡ ਸੋਹੀਆਂ ਕਲਾਂ ਦੀ ਪੰਚਾਇਤ ਨੇ ਲੈਂਡ ਪੁਲਿੰਗ ਨੀਤੀ ਦੇ ਵਿਰੋਧ ਵਿੱਚ ਵੱਡਾ ਫੈਸਲਾ ਲੈਂਦਿਆਂ ਹੋਇਆਂ ਪਿੰਡ ਪੱਧਰੀ ਮਤਾ ਪਾਸ ਕੀਤਾ ਹੈ। ਇਸ ਮਤੇ ਵਿੱਚ ਪਿੰਡ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਕਿਸੇ ਵੀ ਵਰਕਰ ਜਾਂ ਆਗੂ ਨੂੰ ਪਿੰਡ 'ਚ ਦਾਖਲ ਹੋਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਾਈ ਹੈ। ਪਿੰਡ ਵਾਲਿਆਂ ਨੇ ਪਿੰਡ ਦੇ ਸਾਰੇ ਐਂਟਰੀ ਪੁਆਇੰਟਾਂ 'ਤੇ ਫਲੈਕਸ ਬੋਰਡ ਲਾ ਦਿੱਤੇ ਹਨ। ਇਸ ਮਤੇ ਵਿੱਚ ਇਹ ਕਿਹਾ ਗਿਆ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਲੈਂਡ ਪੁਲਿੰਗ ਸਕੀਮ ਵਾਪਸ ਨਹੀਂ ਲੈਂਦੀ, ਆਮ ਆਦਮੀ ਪਾਰਟੀ ਦਾ ਪੂਰੀ ਤਰ੍ਹਾਂ ਬਾਈਕਾਟ ਰਹੇਗਾ।
ਪਿੰਡ ਦੇ ਸਰਪੰਚ ਨੇ ਕਿਹਾ, "ਸਾਡਾ ਪਿੰਡ ਛੋਟਾ ਜਿਹਾ ਹੈ, ਪਰ ਲਗਭਗ 568 ਏਕੜ ਜ਼ਮੀਨ ਲੈਂਡ ਪੁਲਿੰਗ ਹੇਠ ਲਿਆਂਦੀ ਜਾ ਚੁੱਕੀ ਹੈ, ਸਾਡੇ ਨਾਲ ਨਾ ਹੀ ਕੋਈ ਮਸ਼ਵਰਾ ਹੋਇਆ, ਨਾ ਹੀ ਸਹਿਮਤੀ ਲਈ ਗੱਲ ਕੀਤੀ ਗਈ। ਅਸੀਂ ਇਸ ਸਕੀਮ ਦੇ ਸਖ਼ਤ ਵਿਰੋਧੀ ਹਾਂ।"
ਉੱਥੇ ਹੀ ਪਿੰਡ ਦੇ ਇਸ ਫੈਸਲੇ ਦਾ ਸੰਯੁਕਤ ਕਿਸਾਨ ਮੋਰਚਾ ਨੇ ਸਮਰਥਨ ਕੀਤਾ ਹੈ ਅਤੇ ਦੋ ਦਿਨ ਪਹਿਲਾਂ ਇਸੇ ਪਿੰਡ ਤੋਂ ਕਿਸਾਨਾਂ ਨੇ ਟਰੈਕਟਰ ਮਾਰਚ ਸ਼ੁਰੂ ਕੀਤਾ ਸੀ। ਦੱਸ ਦਈਏ ਕਿ ਸੰਗਰੂਰ ਦੇ ਸਿਰਫ਼ ਇਸੇ ਪਿੰਡ ਦੀ 568 ਏਕੜ ਜ਼ਮੀਨ ਆ ਰਹੀ ਹੈ।
ਇਸ ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਕਿ ਜੇਕਰ 24 ਅਗਸਤ ਤੱਕ ਸਕੀਮ ਵਾਪਸ ਨਾ ਲਈ ਗਈ ਤਾਂ ਲੁਧਿਆਣਾ ਤੋਂ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ।ਜ਼ਿਕਰ ਕਰ ਦਈਏ ਕਿ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਪੰਜਾਬ ਦੇ ਕਈ ਪਿੰਡਾਂ 'ਚ ਆਮ ਆਦਮੀ ਪਾਰਟੀ ਦੇ ਪ੍ਰਤੀ ਲੋਕਾਂ ਦਾ ਰੋਸ ਵੱਧ ਰਿਹਾ ਹੈ, ਲੋਕਾਂ ਨੇ ਆਮ ਆਦਮੀ ਪਾਰਟੀ ਦਾ ਬਾਈਕਾਟ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਸ ਨੀਤੀ ਦੇ ਵਿਰੋਧ ਵਿੱਚ ਲੁਧਿਆਣਾ 'ਚ ਵੱਡਾ ਇਕੱਠ ਹੋਣ ਦੀ ਸੰਭਾਵਨਾ ਹੈ। ਕਿਸਾਨ ਜਥੇਬੰਦੀਆਂ ਨੇ ਵੱਡੇ ਅੰਦੋਲਨ ਦਾ ਸੰਕੇਤ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।