ਪੜਚੋਲ ਕਰੋ

ਪੰਜਾਬ ਦੇ ਇਸ ਪਿੰਡ 'ਚ ਐਨਰਜੀ ਡ੍ਰਿੰਕਸ 'ਤੇ ਲੱਗੀ ਪਾਬੰਦੀ, ਵੇਚਣ ਵਾਲਿਆਂ ਦਾ ਵੀ ਕੀਤਾ ਜਾਵੇਗਾ ਬਾਈਕਾਟ

Sangrur News: ਸੰਗਰੂਰ ਦੇ ਪਿੰਡ ਉੱਪਲੀ ਦੀ ਪੰਚਾਇਤ ਨੇ ਨੌਜਵਾਨਾਂ ਅਤੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ।

Sangrur News: ਸੰਗਰੂਰ ਦੇ ਪਿੰਡ ਉੱਪਲੀ ਦੀ ਪੰਚਾਇਤ ਨੇ ਨੌਜਵਾਨਾਂ ਅਤੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਪੰਚਾਇਤ ਨੇ ਸਰਬਸੰਮਤੀ ਨਾਲ ਇੱਕ ਮਤਾ ਪਾਸ ਕਰਕੇ ਪਿੰਡ ਵਿੱਚ ਸਟਿੰਗ, ਚਾਰਜ, ਰੈੱਡ ਬੁੱਲ ਅਤੇ ਹੈਲ ਵਰਗੇ ਐਨਰਜੀ ਡਰਿੰਕਸ ਦੀ ਵਿਕਰੀ ਅਤੇ ਸੇਵਨ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ।
 
ਪਿੰਡ ਦੇ ਸਾਰੇ ਪ੍ਰਵੇਸ਼ ਦੁਆਰ 'ਤੇ ਇਸ ਸਬੰਧੀ ਵੱਡੇ ਫਲੈਕਸ ਬੋਰਡ ਲਗਾਏ ਗਏ ਹਨ। ਪੰਚਾਇਤ ਅਤੇ ਪਿੰਡ ਵਾਸੀਆਂ ਨੇ ਸਾਰੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦਾ ਐਨਰਜੀ ਡਰਿੰਕ ਨਾ ਰੱਖਣ ਅਤੇ ਵੇਚਣ। ਪੰਚਾਇਤ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਦੁਕਾਨਦਾਰ ਇਸ ਹੁਕਮ ਦੀ ਉਲੰਘਣਾ ਕਰਦਾ ਹੈ ਤਾਂ ਉਸਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ।
 
ਦੁਕਾਨਦਾਰਾਂ ਨੇ ਵੀ ਪੰਚਾਇਤ ਦਾ ਪੂਰਾ ਸਮਰਥਨ ਕੀਤਾ ਹੈ ਅਤੇ ਭਰੋਸਾ ਦਿੱਤਾ ਹੈ ਕਿ ਉਹ ਬੱਚਿਆਂ ਦੇ ਹਿੱਤ ਵਿੱਚ ਲਏ ਇਸ ਫੈਸਲੇ ਦੀ ਪਾਲਣਾ ਕਰਨਗੇ। ਪਿੰਡ ਦੇ ਨੌਜਵਾਨ ਸਰਪੰਚ ਨੇ ਕਿਹਾ ਕਿ ਐਨਰਜੀ ਡਰਿੰਕਸ, ਖਾਸ ਕਰਕੇ ਲਾਲ ਅਤੇ ਨੀਲੇ ਰੰਗ ਦੇ ਡਰਿੰਕਸ ਵਿੱਚ ਕੈਫੀਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਬੱਚਿਆਂ ਵਿੱਚ ਨਸ਼ੇ ਦੀ ਆਦਤ ਸ਼ੁਰੂ ਕਰ ਸਕਦੀ ਹੈ। ਇਹ ਆਦਤ ਬਾਅਦ ਵਿੱਚ ਉਨ੍ਹਾਂ ਨੂੰ ਹੋਰ ਵੱਡੇ ਨਸ਼ਿਆਂ ਵੱਲ ਧੱਕਦੀ ਹੈ।
 
ਪਿੰਡ ਵਿੱਚ ਨਸ਼ੇ ਨੂੰ ਰੋਕਣ ਅਤੇ ਅਨੁਸ਼ਾਸਨ ਬਣਾਈ ਰੱਖਣ ਲਈ, ਉੱਪਲੀ ਪੰਚਾਇਤ ਨੇ ਕਈ ਹੋਰ ਸਖ਼ਤ ਨਿਯਮ ਲਾਗੂ ਕੀਤੇ ਹਨ। ਜਿਨ੍ਹਾਂ ਵਿੱਚੋਂ ਸਭ ਤੋਂ ਮਹੱਤਵਪੂਰਨ ਇਹ ਹੈ ਕਿ ਕੋਈ ਵੀ ਦੁਕਾਨਦਾਰ ਐਨਰਜੀ ਡਰਿੰਕ ਨਹੀਂ ਵੇਚੇਗਾ, ਅਤੇ ਉਲੰਘਣਾ ਕਰਨ 'ਤੇ ਸਮਾਜਿਕ ਬਾਈਕਾਟ ਕੀਤਾ ਜਾਵੇਗਾ।
 
ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚੋਂ ਨਸ਼ੇ ਦਾ ਖਾਤਮਾ ਕਰਨ ਲਈ ਜਿੱਥੇ ਸਰਕਾਰ ਪੂਰਾ ਜੋਰ ਲਾ ਰਹੀ ਹੈ ਤਾਂ ਉੱਥੇ ਹੀ ਦੂਜੇ ਪਾਸੇ ਪਿੰਡ ਦੇ ਲੋਕ ਇਸ ਨੌਜਵਾਨਾਂ ਨੂੰ ਇਸ ਨਰਕ ਤੋਂ ਕੱਢਣ ਲਈ ਕਈ ਜ਼ਰੂਰੀ ਫੈਸਲੇ ਲੈ ਰਹੇ ਹਨ। ਇਸ ਤਹਿਤ ਹੀ ਪਿੰਡ ਉੱਪਲੀ ਦੀ ਸਰਪੰਚ ਨੇ ਪਿੰਡ ਵਿਚੋਂ ਨਸ਼ੇ ਨਾਲ ਜੋੜਨ ਵਾਲੇ ਪਦਾਰਥਾਂ ਦੇ ਸੇਵਨ ਅਤੇ ਵਿਕਰੀ 'ਤੇ ਰੋਕ ਲਾ ਦਿੱਤੀ ਹੈ, ਤਾਂ ਪਿੰਡ ਦਾ ਹਰ ਨੌਜਵਾਨ ਸਹੀ ਸਲਾਮਤ ਰਹੇ ਅਤੇ ਕਿਸੇ ਦੀ ਵੀ ਜਾਨ ਨਸ਼ੇ ਕਰਕੇ ਨਾ ਜਾਵੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget