Sangrur News : ਪੰਜਾਬ 'ਚੋਂ ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ। ਜਿੱਥੇ ਜਾ ਕੇ ਉਨ੍ਹਾਂ ਵੱਲੋਂ ਹੱਡ ਤੋੜਵੀਂ ਮਿਹਨਤ ਕੀਤੀ ਜਾਂਦੀ ਹੈ ਪਰ ਕਈ ਵਾਰ ਵਿਦੇਸ਼ ਰਹਿੰਦੇ ਨੌਜਵਾਨਾਂ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ। ਉੱਥੇ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦੀਆਂ ਰੋਜ਼ਾਨਾ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਸੰਗਰੂਰ ਜ਼ਿਲ੍ਹੇ ਦੇ ਹਲਕਾ ਦਿੜ੍ਹਬਾ ਦੇ ਪਿੰਡ ਅਲੀਗੜ੍ਹ ਤੋਂ ਰੋਜ਼ੀ ਰੋਟੀ ਲਈ ਵਿਦੇਸ਼ ਗਏ ਨੌਜਵਾਨ ਦੀ ਉਥੇ ਮੌਤ ਹੋ ਗਈ ਹੈ।



ਹਾਸਲ ਜਾਣਕਾਰੀ ਅਨੁਸਾਰ ਸੰਗਰੂਰ ਜ਼ਿਲ੍ਹੇ ਦੇ ਹਲਕਾ ਦਿੜ੍ਹਬਾ ਦੇ ਪਿੰਡ ਅਲੀਗੜ੍ਹ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਕੈਨੇਡਾ ਦੇ ਵਿਨੀਪੈਗ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੀਪੇਂਦਰ ਸਿੰਘ (27) ਦੀ ਮੌਤ ਹੋ ਗਈ ਹੈ। ਕਰੀਬ ਦੋ ਸਾਲ ਪਹਿਲਾਂ ਦੀਪਿੰਦਰ ਦਾ ਵਿਆਹ ਹੋਇਆ ਸੀ ਤੇ ਕੁਝ ਮਹੀਨੇ ਪਹਿਲਾਂ ਹੀ ਦੀਪਿੰਦਰ ਪੀਆਰ ਹੋ ਕੇ ਭਾਰਤ ਤੋਂ ਕੈਨੇਡਾ ਗਿਆ ਸੀ।

ਪਰਿਵਾਰ ਦੇ ਦੱਸਣ ਮੁਤਾਬਕ ਦੀਪਇੰਦਰ ਆਪਣੀ ਕਾਰ 'ਚ ਜਾ ਰਿਹਾ ਸੀ ਕਿ ਬਰਫ ਤੇ ਧੁੰਦ ਕਾਰਨ ਗੱਡੀ ਆਪਣਾ ਸੰਤੁਲਨ ਗੁਆ​ਬੈਠੀ, ਜਿਸ ਕਾਰਨ ਕਾਰ ਡਿਵਾਈਡਰ ਨਾਲ ਜਾ ਟਕਰਾ ਗਈ ਤੇ ਪਿੱਛੇ ਤੋਂ ਆ ਰਹੇ ਟਰੱਕ 'ਚ ਟਕਰਾ ਗਈ, ਜਿਸ ਦੀ ਹਸਪਤਾਲ 'ਚ ਮੌਤ ਹੋ ਗਈ। ਇਸ ਖ਼ਬਰ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ ਹੈ।


 ਇਹ ਵੀ ਪੜ੍ਹੋ : ਸਲਮਾਨ ਖਾਨ ਨੂੰ ਧਮਕੀ ਦੇਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਵੱਧ ਸਕਦੀਆਂ ਮੁਸ਼ਕਿਲਾਂ , ਹਿਰਾਸਤ 'ਚ ਲਵੇਗੀ NIA

ਜ਼ਿਕਰਯੋਗ ਹੈ ਕਿ ਪੰਜਾਬ ਦੇ ਨੌਜਵਾਨਾਂ ’ਚ ਵਿਦੇਸ਼ਾਂ ਵਿਚ ਜਾ ਕੇ ਪੜ੍ਹਾਈ ਕਰਨ ਤੇ ਕੈਨੇਡਾ, ਅਮਰੀਕਾ, ਆਸਟਰੇਲੀਆ ਵਰਗੇ ਦੇਸ਼ਾਂ ’ਚ ਸੈਟਲ ਹੋਣ ਦਾ ਰੁਝਾਨ ਵਧ ਰਿਹਾ ਹੈ, ਜਿਸ ਕਾਰਨ ਪੰਜਾਬ ਤੇਜ਼ੀ ਨਾਲ ‘ਖਾਲੀ’ ਹੋ ਰਿਹਾ ਹੈ। ਪੰਜਾਬ ਦੇ ਨੌਜਵਾਨਾਂ ਦੀ ਵਿਦੇਸ਼ ਉਡਾਰੀ ਨੂੰ ਰੋਕਣ ਲਈ ਸਰਕਾਰ ਨੂੰ ਗੰਭੀਰਤਾ ਨਾਲ ਸੋਚਣਾ ਪਵੇਗਾ। ਜੇ ਪੰਜਾਬ ਦੇ ਨੌਜਵਾਨ ਮੁੰਡੇ-ਕੁੜੀਆਂ ਇੰਝ ਹੀ ਵਿਦੇਸ਼ਾਂ ਵੱਲ ਜਾਂਦੇ ਰਹੇ ਤਾਂ ਇਕ ਦਿਨ ਅਜਿਹਾ ਆਵੇਗਾ, ਜਦੋਂ ਪੰਜਾਬ ਦੀ ਆਬਾਦੀ ਬਹੁਤ ਘੱਟ ਜਾਵੇਗੀ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।