ਕੋਰੋਨਾ ਮਹਾਮਾਰੀ ਦੌਰਾਨ ਸਫਾਈ ਸੇਵਾਵਾਂ ਠੱਪ, 'ਆਪ' ਵਿਧਾਇਕ ਬੋਲੀ ਸਰਕਾਰ ਗੰਭੀਰ ਨਹੀਂ
ਕੈਪਟਨ ਅਮਰਿੰਦਰ ਸਿੰਘ ਸਰਕਰ ਦੀ ਜਿੱਦ ਕਾਰਨ ਪੰਜਾਬ ਵਿੱਚ ਕੋਰੋਨਾ ਮਹਾਮਾਰੀ ਦੌਰਾਨ ਸਾਫ ਸਫਾਈ ਸੇਵਾਵਾਂ ਠੱਪ ਹੋ ਕੇ ਰਹਿ ਗਈਆਂ ਹਨ। ਇਹ ਕਹਿਣਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਦਾ ਹੈ।
ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਸਰਕਰ ਦੀ ਜਿੱਦ ਕਾਰਨ ਪੰਜਾਬ ਵਿੱਚ ਕੋਰੋਨਾ ਮਹਾਮਾਰੀ ਦੌਰਾਨ ਸਾਫ ਸਫਾਈ ਸੇਵਾਵਾਂ ਠੱਪ ਹੋ ਕੇ ਰਹਿ ਗਈਆਂ ਹਨ। ਇਹ ਕਹਿਣਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਦਾ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਨ ਕੇ ਹੜਤਾਲ ਖਤਮ ਕਰਵਾਈ ਜਾਵੇ।
ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਮਿਊਂਸੀਪਲ ਮੁਲਾਜਮ ਐਕਸਨ ਕਮੇਟੀ ਪੰਜਾਬ ਦੇ ਸੱਦੇ 'ਤੇ ਸਫਾਈ ਕਰਮਚਾਰੀਆਂ ਨੇ ਸਰਕਾਰ ਕੋਲੋਂ ਆਪਣੀਆਂ ਮੰਗਾਂ ਲਾਗੂ ਕਰਾਉਣ ਲਈ ਹੜਤਾਲ ਕੀਤੀ ਹੋਈ ਹੈ। ਪੰਜਾਬ ਦੇ ਕਈ ਸਹਿਰਾਂ ਵਿੱਚ ਸਫਾਈ ਕਰਮਚਾਰੀਆਂ ਨੇ ਸਾਫ ਸਫਾਈ ਦਾ ਕੰਮ ਕਰਨਾ ਤੇ ਕੂੜਾ ਚੁਕਣਾ ਬੰਦ ਕਰ ਦਿੱਤਾ ਹੈ ਤੇ ਬਾਜਾਰਾਂ ਤੇ ਹਸਪਤਾਲਾਂ ਨੇੜੇ ਕੂੜੇ ਦੇ ਢੇਰ ਲੱਗ ਗਏ ਹਨ ਜਿਸ ਕਾਰਨ ਕੋਰੋਨਾ ਕਾਲ 'ਚ ਕਈ ਹੋਰ ਬਿਮਾਰੀਆਂ ਫੈਲਣ ਦਾ ਖਤਰਾ ਬਣ ਗਿਆ ਹੈ।
ਬੀਬਾ ਮਾਣੂੰਕੇ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਪੰਜਾਬ ਦੇ ਲੋਕਾਂ ਦੀ ਜਾਨ ਨੂੰ ਪਹਿਲਾਂ ਹੀ ਖਤਰਾ ਬਣਿਆ ਹੋਇਆ ਹੈ, ਪਰ ਹੁਣ ਸਾਫ ਸਫਾਈ ਦੀ ਵਿਵਸਥਾ ਠੱਪ ਹੋਣ ਕਾਰਨ ਮਹਾਮਾਰੀ ਦਾ ਖਤਰਾ ਹੋਰ ਜੀਆਦਾ ਵੱਧ ਗਿਆ ਹੈ। ਸਹਿਰਾਂ ਦੇ ਬਾਜਾਰਾਂ ਵਿੱਚ ਅਤੇ ਹਸਪਤਾਲਾਂ ਨੇੜੇ ਗੰਦਗੀ ਦੇ ਢੇਰਾਂ ਨੇ ਲੋਕਾਂ ਦਾ ਸਾਹ ਲੈਣਾ ਔਖਾ ਕਰ ਦਿੱਤਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :