Barnala Sanitation workers Protest : ਅੱਜ ਬਰਨਾਲਾ ਦੇ ਨਗਰ ਨਿਗਮ ਦਫ਼ਤਰ ਵਿਖੇ ਸਥਾਈ (ਪੱਕੇ) ਅਤੇ ਕਾਂਟ੍ਰੈਕਟ (ਕੱਚੇ) ਸਫ਼ਾਈ ਸੇਵਕਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਬਰਨਾਲਾ ਵਿੱਚ ਸਾਥੀਆਂ 'ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਮੰਗ ਕੀਤੀ ਕਿ ਆਰੋਪੀ ਪੁਲਿਸ ਅਧਿਕਾਰੀਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਸਾਰੀਆਂ ਹੱਕੀ ਮੰਗਾਂ ਜਲਦ ਪ੍ਰਵਾਨ ਕੀਤੀਆਂ ਜਾਣ।
ਬਰਨਾਲਾ ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਨੇ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਹੜਤਾਲ ਖ਼ਤਮ ਹੋਣ ਬਾਰੇ ਫੈਲਾਈਆਂ ਜਾ ਰਹੀਆਂ ਖ਼ਬਰਾਂ ਮਹਿਜ਼ ਅਫ਼ਵਾਹਾਂ ਅਤੇ ਬੇਬੁਨਿਆਦ ਹਨ। ਉਨ੍ਹਾਂ ਕਿਹਾ, "ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।
ਆਗੂਆਂ ਨੇ ਆਖਿਆ ਕਿ ਉਹ ਆਮ ਲੋਕਾਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕਰਨਾ ਚਾਹੁੰਦੇ, ਪਰ ਸਰਕਾਰ ਦੀ ਲਗਾਤਾਰ ਅਣਦੇਖੀ ਕਾਰਨ ਉਨ੍ਹਾਂ ਨੂੰ ਸੜਕਾਂ 'ਤੇ ਉੱਤਰਨ ਲਈ ਮਜਬੂਰ ਹੋਣਾ ਪਿਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਸਫ਼ਾਈ ਸੇਵਕਾਂ ਨਾਲ ਗੱਲਬਾਤ ਕਰਕੇ ਮਸਲਾ ਹੱਲ ਕਰਦੀ ਹੈ ਜਾਂ ਸ਼ਹਿਰਾਂ ਵਿੱਚ ਸਫ਼ਾਈ ਵਿਵਸਥਾ ਹੋਰ ਪ੍ਰਭਾਵਿਤ ਹੁੰਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।