ED: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ 'ਆਪ' ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਕਰੀਬੀ ਫਾਈਨਾਂਸਰ ਹੇਮੰਤ ਸੂਦ ਦੇ ਚੰਡੀਗੜ੍ਹ ਰੋਡ ਹੈਮਪਟਨ ਹੋਮਜ਼ ਦੇ ਘਰ 'ਚ ਛਾਪਾ ਮਾਰਿਆ।
ਉੱਥੇ ਹੀ ਇਸ ਮਾਮਲੇ ਨੂੰ ਲੈਕੇ ਸੰਜੀਵ ਅਰੋੜਾ ਨੇ ਐਕਸ 'ਤੇ ਪ੍ਰਤੀਕਿਰਿਆ ਦਿੰਦਿਆਂ ਹੋਇਆਂ ਲਿਖਿਆ, "ਮੈਂ ਇੱਕ ਸਤਿਕਾਰਯੋਗ ਨਾਗਰਿਕ ਹਾਂ। ਤਲਾਸ਼ੀ ਕਿਉਂ ਲਈ ਜਾ ਰਹੀ ਹੈ, ਇਸ ਬਾਰੇ ਮੈਨੂੰ ਕੁਝ ਨਹੀਂ ਪਤਾ, ਪਰ ਮੈਂ ਭਰੋਸਾ ਦਿਵਾਉਂਦਾ ਹਾਂ ਕਿ ਮੈਂ ਜਾਂਚ ਵਿਚ ਏਜੰਸੀਆਂ ਨੂੰ ਪੂਰਾ ਸਹਿਯੋਗ ਕਰਾਂਗਾ। ਮੈਂ ਉਨ੍ਹਾਂ ਦੇ ਸਾਰੇ ਸਵਾਲਾਂ ਦੇ ਜਵਾਬ ਵੀ ਦੇਵਾਂਗਾ।"
ਇਹ ਵੀ ਪੜ੍ਹੋ: ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ’ਤੇ ਚੜ੍ਹਿਆ ਸਰਪੰਚੀ ਦਾ ਦਾਅਵੇਦਾਰ, ਜਾਣੋ ਪੂਰਾ ਮਾਮਲਾ
ਉੱਥੇ ਹੀ ਦਿੱਲੀ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਰਹਿ ਚੁੱਕੇ ਮਨੀਸ਼ ਸਿਸੋਦੀਆ ਨੇ ਵੀ ਛਾਪੇਮਾਰੀ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮਨੀਸ਼ ਨੇ ਐਕਸ 'ਤੇ ਲਿਖਿਆ, 'ਅੱਜ ਫਿਰ ਮੋਦੀ ਜੀ ਨੇ ਆਪਣੇ ਤੋਤੇ-ਮੈਨਾ ਨੂੰ ਖੁੱਲ੍ਹਾ ਛੱਡ ਦਿੱਤਾ ਹੈ। ਅੱਜ ਸਵੇਰ ਤੋਂ ਹੀ ਈਡੀ ਦੇ ਅਧਿਕਾਰੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪੇਮਾਰੀ ਕਰ ਰਹੇ ਹਨ। ਪਿਛਲੇ ਦੋ ਸਾਲਾਂ ਵਿੱਚ ਅਰਵਿੰਦ ਕੇਜਰੀਵਾਲ ਦੇ ਘਰ ਛਾਪਾ ਮਾਰਿਆ, ਮੇਰੇ ਘਰ ਛਾਪਾ ਮਾਰਿਆ, ਸੰਜੇ ਸਿੰਘ ਦੇ ਘਰ ਛਾਪਾ ਮਾਰਿਆ, ਸਤੇਂਦਰ ਜੈਨ ਦੇ ਘਰ ਛਾਪਾ ਮਾਰਿਆ... ਕਿਤੇ ਵੀ ਕੁਝ ਨਹੀਂ ਮਿਲਿਆ।
ਮੋਦੀ ਜੀ ਦੀਆਂ ਏਜੰਸੀਆਂ ਇੱਕ ਤੋਂ ਬਾਅਦ ਇੱਕ ਝੂਠੇ ਕੇਸ ਬਣਾਉਣ ਵਿੱਚ ਪੂਰੀ ਲਗਨ ਨਾਲ ਲੱਗੀਆਂ ਹੋਈਆਂ ਹਨ। ਇਹ ਲੋਕ ਆਮ ਆਦਮੀ ਪਾਰਟੀ ਨੂੰ ਤੋੜਨ ਲਈ ਕਿਸੇ ਵੀ ਹੱਦ ਤੱਕ ਚਲੇ ਜਾਣਗੇ ਪਰ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲੈਣ, ਆਮ ਆਦਮੀ ਪਾਰਟੀ ਦੇ ਲੋਕ ਨਾ ਤਾਂ ਰੁਕਣਗੇ, ਨਾ ਵਿਕਣਗੇ ਅਤੇ ਨਾ ਹੀ ਡਰਣਗੇ।
ਇਹ ਵੀ ਪੜ੍ਹੋ: AAP ਸਾਂਸਦ ਦੇ ਘਰ ਈਡੀ ਦਾ ਛਾਪਾ; ਵਿਦੇਸ਼ੀ ਲੈਣ-ਦੇਣ ਦੇ ਸਬੰਧ 'ਚ ਕਾਰਵਾਈ, ਜਾਣੋ ਪੂਰਾ ਮਾਮਲਾ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।