Punjab news: ਪਿਛਲੇ ਦਿਨੀਂ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਸੀ। ਜਿਨ੍ਹਾਂ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਡੀਆਂ-ਵੱਡੀਆਂ ਸ਼ਖਸ਼ੀਅਤਾਂ ਉਨ੍ਹਾਂ ਦੇ ਘਰ ਪੁੱਜ ਰਹੀਆਂ ਹਨ।


ਉੱਥੇ ਹੀ ਅੱਜ ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣਾ ਕਰਨ ‘ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇਕ ਸੋਸਾਇਟੀ ਪੰਜਾਬ ਦੇ ਚੇਅਰਮੈਨ ਹਜੂਰ ਮਹਾਰਾਜ ਸੰਤ ਬਾਬਾ ਮਹਿੰਦਰ ਪਾਲ ਜੀ ਮਹਾਰਾਜ, ਡੇਰਾ ਸੱਚਖੰਡ ਪੰਡਵਾ ਅਤੇ ਪ੍ਰਧਾਨ ਸੰਤ ਬਾਬਾ ਕੁਲਵੰਤ ਰਾਮ ਜੀ ਭਰੋਮਜਾਰਾ, ਸੈਕਟਰੀ ਸੰਤ ਬਾਬਾ ਨਿਰਮਲ ਦਾਸ ਜੀ ਅਬਾਦਾਨ, ਸੰਤ ਜਸਵਿੰਦਰ ਸਿੰਘ ਜੀ ਡਾਂਡੀਆਂ ਅਤੇ ਹੋਰ ਸੰਤ ਮਹਾਂਪੁਰਸ਼ ਨਾਲ ਪਹੁੰਚੇ। ਇਹ ਸੰਤ ਮਹਾਪੁਰਸ਼ਮ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਸੁਖਬੀਰ ਸਿੰਘ ਬਾਦਲ ਨਾਲ ਦੁਖ ਸਾਂਝਾ ਕੀਤਾ।


ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਲੰਬੀ ਬਿਮਾਰੀ ਨਾਲ ਲੜਨ ਤੋਂ ਬਾਅਦ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਹੋਇਆ ਸੀ।


ਇਹ ਵੀ ਪੜ੍ਹੋ:  ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਅਨਰੈਗੂਲੇਟਿਡ ਡਿਪਾਜ਼ਿਟ ਐਕਟ, 2019 ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।