ਪੜਚੋਲ ਕਰੋ
ਪੁਲਾਂ ਵਾਲੇ ਬਾਬਾ ਲਾਭ ਸਿੰਘ ਨਹੀਂ ਰਹੇ! 'ਜੋ ਸਰਕਾਰਾਂ ਨਾ ਕਰ ਸਕੀਆਂ ਬਾਬੇ ਨੇ ਉਹ ਕਰ ਵਿਖਾਇਆ'
ਅਨੰਦਪੁਰ ਸਾਹਿਬ ਦੇ ਕਿਲ੍ਹਾ ਅਨੰਦਗੜ੍ਹ ਵਿੱਚ ਅੰਮ੍ਰਿਤ ਵੇਲੇ ਨਿਤਨੇਮ ਕਰਨ ਮਗਰੋਂ ਉਨ੍ਹਾਂ ਨੂੰ ਅੱਜ ਦਿਲ ਦਾ ਦੌਰਾ ਪਿਆ, ਜਿਸ ਮਗਰੋਂ ਉਨ੍ਹਾਂ ਤੁਰੰਤ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ। ਇੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਚੰਡੀਗੜ੍ਹ: ਪੁਲਾਂ ਵਾਲਾ ਬਾਬਾ ਦੇ ਨਾਂ ਤੋਂ ਮਸ਼ਹੂਰ ਸੰਤ ਬਾਬਾ ਲਾਭ ਸਿੰਘ ਦੇ ਦੇਹਾਂਤ ਦੀ ਖ਼ਬਰ ਹੈ। ਐਤਵਾਰ ਨੂੰ ਉਨ੍ਹਾਂ 96 ਸਾਲ ਦੀ ਉਮਰ ਵਿੱਚ ਦਿਲ ਦੀ ਧੜਕਣ ਰੁਕ ਜਾਣ ਕਾਰਨ ਆਖਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ। ਅਨੰਦਪੁਰ ਸਾਹਿਬ ਦੇ ਕਿਲ੍ਹਾ ਅਨੰਦਗੜ੍ਹ ਵਿੱਚ ਅੰਮ੍ਰਿਤ ਵੇਲੇ ਨਿਤਨੇਮ ਕਰਨ ਮਗਰੋਂ ਉਨ੍ਹਾਂ ਨੂੰ ਅੱਜ ਦਿਲ ਦਾ ਦੌਰਾ ਪਿਆ, ਜਿਸ ਮਗਰੋਂ ਉਨ੍ਹਾਂ ਤੁਰੰਤ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ। ਇੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਸੰਤ ਬਾਬਾ ਲਾਭ ਸਿੰਘ ਦਾ ਜਨਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਿਤਾ ਗੰਗਾ ਸਿੰਘ ਦੇ ਪਰਿਵਾਰ ’ਚ 15 ਜੂਨ, 1923 ਨੂੰ ਹੋਇਆ ਸੀ। ਸੰਤ ਬਾਬਾ ਲਾਭ ਸਿੰਘ ਨੇ ਬਿਨਾਂ ਕਿਸੇ ਸਰਕਾਰੀ ਮਦਦ ਤੋਂ ਅਨੇਕਾਂ ਪੁਲ ਬਣਵਾਏ ਸਨ, ਖ਼ਾਸ ਕਰ ਕੇ ਉਨ੍ਹਾਂ ਇਲਾਕਿਆਂ ਵਿੱਚ ਜਿਨ੍ਹਾਂ ਨੂੰ ਸਿਆਸੀ ਪਾਰਟੀਆਂ ਵੋਟ ਬੈਂਕ ਨਾ ਹੋਣ ਕਾਰਨ ਅਣਗੌਲਿਆ ਕਰ ਦਿੰਦੀਆਂ ਸਨ। ਬਾਬਾ ਲਾਭ ਸਿੰਘ ਅਨੰਦਪੁਰ ਸਾਹਿਬ ਦੇ ਕਿਲਾ ਅਨੰਦਗੜ੍ਹ ਸਾਹਿਬ ਤੋਂ ਆਪਣੀ ਸੰਸਥਾ ਚਲਾਉਂਦੇ ਹਨ ਤੇ ਇਹ ਕਾਰ ਸੇਵਾ ਦਲ ਬਹੁਤ ਲੰਮੇ ਸਮੇਂ ਤੋਂ ਅਜਿਹੇ ਸੇਵਾ ਦੇ ਕੰਮ ਕਰ ਰਿਹਾ ਹੈ। ਪਿਛਲੇ ਸਾਲ ਮਾਰਚ ਮਹੀਨੇ ਦੌਰਾਨ ਉਨ੍ਹਾਂ ਕੀਰਤਪੁਰ ਸਾਹਿਬ ਨੇੜਲੇ ਪਿੰਡ ਸ਼ਾਹਪੁਰ ਬੇਲਾ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਪੁਲ ਬਣਵਾਇਆ ਸੀ। ਇਸ ਤੋਂ ਇਲਾਵਾ ਉਨ੍ਹਾਂ ਸਤਲੁਜ ਦਰਿਆ ਕੰਢੇ ਵੱਸੇ ਕਈ ਪਿੰਡਾਂ ਵਿੱਚ ਇਵੇਂ ਪੁਲ ਵੀ ਬਣਾਏ ਸਨ। ਇੰਨਾ ਹੀ ਨਹੀਂ ਉਨ੍ਹਾਂ ਪੰਜਾਬ ਦੀ ਹੱਦ ਤਕ ਜਾ ਕੇ ਹਰਿਆਣਾ ਵਿੱਚ ਵੀ ਪੁਲਾਂ ਦਾ ਨਿਰਮਾਣ ਕੀਤਾ ਹੈ। ਉਨ੍ਹਾਂ ਆਪਣੇ ਜੀਵਨ ਦੌਰਾਨ ਕਈ ਸਕੂਲਾਂ ਦੀਆਂ ਇਮਾਰਤਾਂ ਬਣਵਾਈਆਂ ਸਨ। ਉਹ ਚੰਡੀਗੜ੍ਹ ਦੇ ਸਭ ਤੋਂ ਵੱਡੇ ਹਸਪਤਾਲ ਪੀਜੀਆਈ ਦੇ ਗੁਰਦੁਆਰਾ ਸਾਹਿਬ ਵਿੱਚ ਮਰੀਜ਼ਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਲੰਗਰ ਵੀ ਚਲਾਉਂਦੇ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਤਕਰੀਬਨ 29 ਸਕੂਲ ਤੇ ਕਾਲਜ ਵੀ ਬਣਾਏ ਹਨ ਤੇ ਇਨ੍ਹਾਂ ਨੂੰ ਬਣਾ ਕੇ ਸਰਕਾਰ ਨੂੰ ਸਪੁਰਦ ਕਰ ਦਿੱਤਾ ਹੈ। ਉਨ੍ਹਾਂ 600 ਤੋਂ ਵੱਧ ਗਰੀਬ ਘਰਾਂ ਦੀਆਂ ਲੜਕੀਆਂ ਦੇ ਵਿਆਹ ਵੀ ਕਰਵਾਏ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸਮੁੱਚੇ ਸਿੱਖ ਜਗਤ ਵਿੱਚ ਸੋਗ ਦੀ ਲਹਿਰ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















