Sant Balbir Singh Seechewal: ਸੰਸਦ ਦੇ ਸਰਦ ਰੁੱਤ ਸ਼ੈਸ਼ਨ ਦੌਰਾਨ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਮਾਮਲਾ ਚੁੱਕਿਆ। ਉਨ੍ਹਾਂ ਇੱਕ ਰਿਪੋਰਟ ਦਾ ਹਵਾਲਾ ਦਿੰਦਿਆ ਦੱਸਿਆ ਕਿ 2017 ਤੋਂ 2021 ਤੱਕ 53,000 ਕਿਸਾਨਾਂ ਤੇ ਮਜ਼ਦੂਰਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ ਕਿਉਂਕਿ ਉਨ੍ਹਾਂ ਨੂੰ ਫ਼ਸਲਾਂ ਦੀ ਢੁਕਵੀਂ ਕੀਮਤ ਨਹੀਂ ਮਿਲਦੀ। 


ਸੰਤ ਸੀਚੇਵਾਲ ਨੇ ਫੇਸਬੁੱਕ ਪੇਜ਼ ਉੱਪਰ ਪੋਸਟ ਪਾਉਂਦਿਆਂ ਲਿਖਿਆ ਹੈ ਕਿ ਦੇਸ਼ ਵਿੱਚ ਕਿਸਾਨਾਂ ਦੀ ਬਣੀ ਹੋਈ ਤਰਸਯੋਗ ਹਾਲਤ ਦਾ ਮੁੱਦਾ ਰਾਜ ਸਭਾ ਦੇ ਸਦਨ ਵਿੱਚ ਉਂਠਾਦਿਆਂ ਕਰਜ਼ੇ ਵਿੱਚ ਡੁੱਬੇ ਹੋਏ ਕਿਸਾਨਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ। 2021 ਵਿੱਚ ਕਿਸਾਨੀ ਅੰਦੋਲਨ ਦੌਰਾਨ ਜੋ ਮੰਗਾਂ ਕੇਂਦਰ ਵੱਲੋਂ ਮੰਨੀਆਂ ਗਈਆਂ ਉਹ ਹਲੇ ਤੱਕ ਵੀ ਪੂਰੀਆਂ ਨਾ ਹੋਣ ਤੇ ਉਹ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਤੇ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਸਹੀ ਮੁੱਲ ਅਦਾ ਕਰਨ ਦੀ ਅਪੀਲ ਕੀਤੀ।


 



ਉਨ੍ਹਾਂ ਕਿਹਾ ਕਿ 2021 ਵਿੱਚ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਜੋ ਮੰਗਾਂ ਮੰਨੀਆਂ ਸਨ, ਉਨ੍ਹਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕੁਦਰਤੀ ਖੇਤੀ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਕੋਲ ਖੇਤੀਯੋਗ ਰਕਬਾ ਸਿਰਫ 1.5 ਫੀਸਦੀ ਹੈ। ਦੇਸ਼ ਵਿੱਚ ਵਰਤੀਆਂ ਜਾਂਦੀਆਂ ਖਾਦਾਂ ਅਤੇ ਕੀਟਨਾਸ਼ਕ ਦਾ ਕੁੱਲ 9 ਫੀਸਦੀ ਹਿੱਸਾ ਸਿਰਫ਼ ਪੰਜਾਬ ਵਰਤ ਰਿਹਾ।


ਇਸ ਨਾਲ ਧਰਤੀ ਪ੍ਰਦੂਸ਼ਿਤ ਹੋ ਰਹੀ ਹੈ। ਇਸ ਲਈ ਕੁਦਰਤੀ ਖੇਤੀ ਵੱਲ ਮੁੜਿਆ ਜਾਵੇ ਅਤੇ ਖੇਤੀ ਵਿਭਿੰਨਤਾ ਨੂੰ ਅਪਣਾਇਆ ਜਾਵੇ। ਇਸ ਸਬੰਧੀ ਕੇਂਦਰ ਸਰਕਾਰ ਠੋਸ ਨੀਤੀ ਬਣਾਵੇ। ਉਨ੍ਹਾਂ ਕਿਸਾਨੀ ਨੂੰ ਕਰਜ਼ ਜਾਲ ’ਚੋਂ ਕੱਢਣ ਲਈ ਕਾਰਪੋਰੇਟਾਂ ਦੀ ਤਰਜ਼ ’ਤੇ ਕਿਸਾਨੀ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ ਕੀਤੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ


 


FIFA World Cup ਟਰਾਫੀ ਲਾਂਚ ਕਰਨ ਦੇ ਨਾਲ 'ਪਠਾਨ' ਅਦਾਕਾਰਾ Deepika Padukone ਨੇ ਰਚਿਆ ਇਤਿਹਾਸ, ਆਪਣੇ ਨਾਂ ਕੀਤੀ ਇਹ ਵੱਡੀ Achievement



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ