Sant Balbir Singh Seechewal : ਹਰੀਕੇ ਪੱਤਣ ਪਹੁੰਚੇ ਸੰਤ ਸੀਚੇਵਾਲ, ਦਰਿਆ ਦੇ ਪਾਣੀ ਦਾ ਜਾਇਜ਼ਾ ਲੈਣ ਤੋਂ ਬਾਅਦ ਲਿਆ ਆਹ ਫੈਸਲਾ
Harike Patan ਰਾਜ ਸਭਾ ਮੈਂਬਰ ਪਦਮ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਅੱਜ ਹਰੀਕੇ ਪੱਤਣ ਵਿਖੇ ਦਰਿਆ ਵਿੱਚ ਪਾਣੀ ਦੇ ਵਹਾਅ ਦਾ ਜਾਇਜ਼ਾ ......
ਤਰਨ ਤਾਰਨ : ਰਾਜ ਸਭਾ ਮੈਂਬਰ ਪਦਮ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਅੱਜ ਹਰੀਕੇ ਪੱਤਣ ਵਿਖੇ ਦਰਿਆ ਵਿੱਚ ਪਾਣੀ ਦੇ ਵਹਾਅ ਦਾ ਜਾਇਜ਼ਾ ਲੈਣ ਲਈ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਅਤੇ ਬਿ੍ਰਟਿਸ਼ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਤੋਂ ਇਲਾਵਾ ਨਹਿਰੀ ਤੇ ਡਰੇਨੇਜ਼ ਵਿਭਾਗ ਦੇ ਅਧਿਕਾਰੀ ਵੀ ਉਹਨਾਂ ਦੇ ਨਾਲ ਸਨ।
ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਨਹਿਰੀ ਵਿਭਾਗ ਦੇ ਅਧਿਕਾਰੀਆਂ ਤੋਂ ਪਾਣੀ ਦੇ ਵਹਾਅ ਤੇ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਛੱਡੇ ਜਾ ਰਹੀ ਪਾਣੀ ਦੀ ਸਥਿਤੀ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ । ਉਹਨਾਂ ਦੱਸਿਆ ਕਿ ਪਿਛਲੇ ਦਿਨਾਂ ਵਿੱਚ ਹੜਾਂ ਦੇ ਪਾਣੀ ਨਾਲ ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡਾਂ ਨੂੰ ਭਾਰੀ ਨੁਕਸਾਨ ਪਹੁੰਚਿਆਂ ਹੈ, ਪਰ ਦਰਿਆ ਵਿੱਚ ਪਾਣੀ ਦਾ ਪੱਧਰ ਘੱਟ ਹੋਣ ਦੇ ਬਾਵਜੂਦ ਅਜੇ ਵੀ ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡਾਂ ਵਿੱਚ ਪਾਣੀ ਦਾ ਪੱਧਰ ਘੱਟ ਨਹੀਂ ਹੋ ਰਿਹਾ ਅਤੇ ਟਿਊਬਵੈੱਲਾਂ ਰਾਹੀਂ ਪਾਣੀ ਨੂੰ ਕੱਢਿਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਜੇਕਰ ਪਹਾੜਾਂ ਵਿੱਚ ਹੋਰ ਬਰਸਾਤ ਹੋ ਜਾਂਦੀ ਹੈ ਤਾਂ ਭਾਖੜਾ ਤੋਂ ਹੋਰ ਪਾਣੀ ਛੱਡੇ ਜਾਣ ਨਾਲ ਹਲਕੇ ਦੇ ਪਿੰਡਾਂ ਨੂੰ ਹੋਰ ਨੁਕਸਾਨ ਪਹੁੰਚ ਸਕਦਾ ਹੈ, ਜੋ ਕਿ ਭਾਰੀ ਚਿੰਤਾ ਦਾ ਵਿਸ਼ਾ ਹੈ।
ਉਹਨਾਂ ਨਹਿਰੀ ਵਿਭਾਗ ਦੇ ਮੁਖੀ ਨਾਲ ਗੱਲ ਕਰਦਿਆਂ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ ਅਤੇ ਇਸ ਦਾ ਸਥਾਈ ਹੱਲ ਕਰਨ ਲਈ ਕਿਹਾ ਤਾਂ ਜੋ ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡਾਂ ਨੂੰ ਹੋਣ ਵਾਲੇ ਹੋਰ ਨੁਕਸਾਨ ਤੋਂ ਬਚਾਇਆ ਜਾ ਸਕੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ