Santokh Singh Death : ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਸ਼ਨੀਵਾਰ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਿਸ ਸਮੇਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ, ਉਹ ਰਾਹੁਲ ਗਾਂਧੀ ਨਾਲ 'ਭਾਰਤ ਜੋੜੋ ਯਾਤਰਾ' 'ਚ ਚੱਲ ਰਹੇ ਸਨ। ਉਸ ਸਮੇਂ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ 'ਚ ਦਿਖਾਈ ਦੇ ਰਿਹਾ ਹੈ ਕਿ ਸੰਤੋਖ ਸਿੰਘ ਰਾਹੁਲ ਗਾਂਧੀ ਦੇ ਬਿਲਕੁਲ ਨਾਲ ਚੱਲ ਰਹੇ ਹਨ। ਇਕ ਵਾਰ ਤਾਂ ਉਸ ਦੇ ਚਿਹਰੇ 'ਤੇ ਮੁਸਕਰਾਹਟ ਵੀ ਦਿਖਾਈ ਦਿੰਦੀ ਹੈ ਅਤੇ ਫਿਰ ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਜਾਂਦਾ ਹੈ।
ਨਿਊਜ਼ ਏਜੰਸੀ ਏਐਨਆਈ ਨੇ ਟਵਿਟਰ 'ਤੇ ਵੀਡੀਓ ਸ਼ੇਅਰ ਕੀਤੀ ਹੈ। ਜਾਣਕਾਰੀ ਅਨੁਸਾਰ ਜਦੋਂ ਕਾਂਗਰਸੀ ਸੰਸਦ ਮੈਂਬਰ ਨੂੰ ਦਿਲ ਦਾ ਦੌਰਾ ਪਿਆ ਤਾਂ ਯਾਤਰਾ ਫਗਵਾੜਾ ਅਤੇ ਫਿਲੌਰ ਨੂੰ ਜਾਂਦੀ ਸੜਕ ਤੋਂ ਰਵਾਨਾ ਹੋ ਰਹੀ ਸੀ। ਸੰਤੋਖ ਸਿੰਘ ਦੇ ਦੇਹਾਂਤ 'ਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ : ਨਹੀਂ ਰਹੇ ਸੰਤੋਖ ਚੌਧਰੀ, ਪੰਜਾਬ ਦੇ ਫਿਲੌਰ 'ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ 'ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ, CM ਨੇ ਪ੍ਰਗਟਾਇਆ ਦੁੱਖ
ਮ੍ਰਿਤਕ ਦੇਹ ਨੂੰ ਜਲੰਧਰ ਸਥਿਤ ਰਿਹਾਇਸ਼ 'ਤੇ ਲਿਜਾਇਆ ਗਿਆ
ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, "ਚੌਧਰੀ ਕੇਰਲ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨਾਲ ਯਾਤਰਾ ਕਰ ਰਹੇ ਸਨ, ਜਦੋਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਹ ਬੇਹੋਸ਼ ਹੋ ਗਏ।" ਦੱਸ ਦੇਈਏ ਕਿ ਚੌਧਰੀ ਨੂੰ ਐਂਬੂਲੈਂਸ ਰਾਹੀਂ ਫਗਵਾੜਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਹ 76 ਸਾਲ ਦੇ ਸਨ। ਉਨ੍ਹਾਂ ਦੀ ਲਾਸ਼ ਨੂੰ ਹਸਪਤਾਲ ਤੋਂ ਜਲੰਧਰ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਜਾਇਆ ਗਿਆ।
ਰਾਹੁਲ ਗਾਂਧੀ ਨੇ ਕੀ ਕਿਹਾ?
ਸੰਤੋਖ ਸਿੰਘ ਦੇ ਅਚਾਨਕ ਦਿਹਾਂਤ 'ਤੇ ਸੋਗ ਪ੍ਰਗਟ ਕਰਦੇ ਹੋਏ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ, "ਉਹ ਇੱਕ ਮਿਹਨਤੀ ਨੇਤਾ, ਇੱਕ ਧਰਮੀ ਵਿਅਕਤੀ ਅਤੇ ਕਾਂਗਰਸ ਪਰਿਵਾਰ ਦੇ ਇੱਕ ਮਜ਼ਬੂਤ ਥੰਮ੍ਹ ਸਨ, ਜਿਨ੍ਹਾਂ ਨੇ ਯੂਥ ਕਾਂਗਰਸ ਤੋਂ ਸੰਸਦ ਮੈਂਬਰ ਤੱਕ ਆਪਣਾ ਜੀਵਨ ਜਨਤਕ ਸੇਵਾ ਨੂੰ ਸਮਰਪਿਤ ਕਰ ਦਿੱਤਾ। ਉਨ੍ਹਾਂ ਨੇ ਅੱਗੇ ਕਿਹਾ, "ਮੈਂ ਦੁਖੀ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ।"
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਸੰਤੋਖ ਸਿੰਘ ਚੌਧਰੀ ਦੀ ਮੌਤ ਪਾਰਟੀ ਅਤੇ ਸੰਗਠਨ ਲਈ ਵੱਡਾ ਝਟਕਾ ਹੈ। ਇਸ ਦੇ ਨਾਲ ਹੀ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵੀ ਸੰਤੋਖ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਹਮੇਸ਼ਾ ਹੀ ਲੋਕ ਹਿੱਤ ਦੇ ਮੁੱਦਿਆਂ 'ਤੇ ਆਵਾਜ਼ ਉਠਾਉਂਦੇ ਰਹੇ ਹਨ।
ਭਗਵੰਤ ਮਾਨ ਨੇ ਟਵੀਟ ਕੀਤਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ, "ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਬੇਵਕਤੀ ਦੇਹਾਂਤ ਤੋਂ ਮੈਂ ਬਹੁਤ ਦੁਖੀ ਹਾਂ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।"
'ਭਾਰਤ ਜੋੜੋ ਯਾਤਰਾ' ਮੁਲਤਵੀ
ਜ਼ਿਕਰਯੋਗ ਹੈ ਕਿ ਕਾਂਗਰਸ ਸੰਸਦ ਮੈਂਬਰ ਦੇ ਦੇਹਾਂਤ ਦੇ ਮੱਦੇਨਜ਼ਰ 'ਭਾਰਤ ਜੋੜੋ ਯਾਤਰਾ' ਸ਼ਨੀਵਾਰ ਤੱਕ ਮੁਲਤਵੀ ਕਰ ਦਿੱਤੀ ਗਈ ਸੀ। ਸੰਤੋਖ ਸਿੰਘ ਦਾ ਅੰਤਿਮ ਸਸਕਾਰ ਐਤਵਾਰ ਨੂੰ ਕੀਤਾ ਜਾਵੇਗਾ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਚੌਧਰੀ ਦੇ ਸਨਮਾਨ ਵਜੋਂ ਯਾਤਰਾ 24 ਘੰਟਿਆਂ ਲਈ ਮੁਅੱਤਲ ਕੀਤੀ ਜਾਵੇਗੀ। ਇਹ ਭਲਕੇ (ਐਤਵਾਰ) ਬਾਅਦ ਦੁਪਹਿਰ ਖਾਲਸਾ ਕਾਲਜ ਗਰਾਊਂਡ, ਜਲੰਧਰ ਤੋਂ ਮੁੜ ਸ਼ੁਰੂ ਹੋਵੇਗੀ।