ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਸੰਯੁਕਤ ਕਿਸਾਨ ਮੋਰਚੇ ਵੱਲੋਂ 23 ਫਰਵਰੀ ਨੂੰ 'ਪਗੜੀ ਸੰਭਾਲ' ਦਿਵਸ ਮਨਾਉਣ ਦਾ ਸੱਦਾ
ਸੰਯੁਕਤ ਕਿਸਾਨ ਮੋਰਚਾ ਨੇ 23 ਫਰਵਰੀ ਨੂੰ ਸ਼ਹੀਦ ਭਗਤ ਸਿੰਘ ਦੇ ਚਾਚਾ ਜੀ ਅਤੇ ਪਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਅਜੀਤ ਸਿੰਘ ਦੇ ਜਨਮਦਿਨ ਨੂੰ 'ਪਗੜੀ ਸੰਭਾਲ' ਦਿਵਸ ਦੇ ਤੌਰ 'ਤੇ ਮਨਾਉਣ ਦਾ ਸੱਦਾ ਦਿੱਤਾ ਹੈ।
![ਸੰਯੁਕਤ ਕਿਸਾਨ ਮੋਰਚੇ ਵੱਲੋਂ 23 ਫਰਵਰੀ ਨੂੰ 'ਪਗੜੀ ਸੰਭਾਲ' ਦਿਵਸ ਮਨਾਉਣ ਦਾ ਸੱਦਾ Sanyukta Kisan Morcha calls for Pagdi Sambhal Jatta on 23rd February ਸੰਯੁਕਤ ਕਿਸਾਨ ਮੋਰਚੇ ਵੱਲੋਂ 23 ਫਰਵਰੀ ਨੂੰ 'ਪਗੜੀ ਸੰਭਾਲ' ਦਿਵਸ ਮਨਾਉਣ ਦਾ ਸੱਦਾ](https://feeds.abplive.com/onecms/images/uploaded-images/2021/02/15/a2f81231fad3f002c006e1ca73d685b8_original.jpg?impolicy=abp_cdn&imwidth=1200&height=675)
Farmers_protest
ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚਾ ਨੇ 23 ਫਰਵਰੀ ਨੂੰ ਸ਼ਹੀਦ ਭਗਤ ਸਿੰਘ ਦੇ ਚਾਚਾ ਜੀ ਅਤੇ ਪਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਅਜੀਤ ਸਿੰਘ ਦੇ ਜਨਮਦਿਨ ਨੂੰ 'ਪਗੜੀ ਸੰਭਾਲ' ਦਿਵਸ ਦੇ ਤੌਰ 'ਤੇ ਮਨਾਉਣ ਦਾ ਸੱਦਾ ਦਿੱਤਾ ਹੈ।
ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦਾ ਘੇਰਾ ਪਾਈ ਬੈਠੇ ਕਿਸਾਨਾਂ ਦੇ ਇਕੱਠਾਂ ਵਿਚ 'ਪਗੜੀ ਸੰਭਾਲ ਜੱਟਾ' ਗੀਤ ਖੂਬ ਗੂੰਜ ਰਿਹਾ ਹੈ। ਹਫ਼ਤਾਵਾਰ ਝੰਗ ਸਿਆਲ ਦੇ ਐਡੀਟਰ ਬਾਂਕੇ ਦਿਆਲ ਵੱਲੋਂ ਲਿਖਿਆ ਇਹ ਗੀਤ ਬ੍ਰਿਟਿਸ਼ ਰਾਜ ਦੇ 1906 ਦੇ ਖੇਤੀ ਕਾਨੂੰਨਾਂ ਖਿਲਾਫ ਉੱਠੀ ਕਿਸਾਨ ਲਹਿਰ ਦਾ ਮੁਖੜਾ ਬਣ ਗਿਆ ਸੀ।
ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦੀ ਅਗਵਾਈ ਵਿਚ ਚੱਲੀ 'ਪਗੜੀ ਸੰਭਾਲ ਜੱਟਾ' ਲਹਿਰ ਦਾ ਝਲਕਾਰਾ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੀ ਲਹਿਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਨੌਜਵਾਨ ਅਜੀਤ ਸਿੰਘ ਦੇ ਪੋਸਟਰ ਅਤੇ ਬੈਨਰ ਟਰੈਕਟਰਾਂ 'ਤੇ ਲਾ ਕੇ ਅਤੇ ਹਿੱਕਾਂ 'ਤੇ ਬੈਜ ਸਜਾ ਕੇ ਸ਼ਾਮਲ ਹੋਏ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਬਾਲੀਵੁੱਡ
ਪੰਜਾਬ
ਵਿਸ਼ਵ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)