ਪੜਚੋਲ ਕਰੋ
Advertisement
Moga News : ਪੰਜਾਬਣ ਦੀ ਕੈਨੇਡਾ ਵਿਖੇ ਸੜਕ ਹਾਦਸੇ 'ਚ ਹੋਈ ਮੌਤ ,ਪਰਿਵਾਰ 'ਚ ਛਾਇਆ ਮਾਤਮ
Moga News : ਪੰਜਾਬ 'ਚੋਂ ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ। ਜਿੱਥੇ ਜਾ ਕੇ ਉਨ੍ਹਾਂ ਦੇ ਵੱਲੋਂ ਹੱਡ ਤੋੜਵੀਂ ਮਿਹਨਤ ਕੀਤੀ ਜਾਂਦੀ ਹੈ ਪਰ ਕਈ ਵਾਰ ਵਿਦੇਸ਼ ਰਹਿੰਦੇ ਨੌਜਵਾਨਾਂ ਨਾਲ ਕੁਝ ਅਜਿਹੀ
Moga News : ਪੰਜਾਬ 'ਚੋਂ ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ। ਜਿੱਥੇ ਜਾ ਕੇ ਉਨ੍ਹਾਂ ਦੇ ਵੱਲੋਂ ਹੱਡ ਤੋੜਵੀਂ ਮਿਹਨਤ ਕੀਤੀ ਜਾਂਦੀ ਹੈ ਪਰ ਕਈ ਵਾਰ ਵਿਦੇਸ਼ ਰਹਿੰਦੇ ਨੌਜਵਾਨਾਂ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ। ਓਥੇ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦੀਆਂ ਰੋਜ਼ਾਨਾ ਖ਼ਬਰਾਂ ਸਾਹਮਣੇ ਆ ਰਹੀਆਂ ਹਨ।
ਹੁਣ ਮੋਗਾ ਦੇ ਪਿੰਡ ਰੋਲੀ ਦੀ ਵਸਨੀਕ ਸਰਬਜੀਤ ਕੌਰ ਦੀ ਕੈਨੇਡਾ ਦੇ ਸ਼ਹਿਰ ਵਿਨੀਪੈਗ ਇੱਕ ਭਿਆਨਕ ਸੜਕ ਹਾਦਸੇ ਦਰਮਿਆਨ ਮੌਤ ਹੋ ਗਈ ਹੈ। ਸਰਬਜੀਤ ਕੌਰ ਬੀਤੇ ਕੱਲ ਆਪਣੇ ਕੰਮ ਤੋਂ ਵਾਪਿਸ ਆਪਣੀ ਕਾਰ 'ਤੇ ਘਰ ਪਰਤ ਰਹੀ ਸੀ ਤਾਂ ਗਲਤ ਸਾਈਡ ਤੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਸਰਬਜੀਤ ਕੌਰ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਨੂੰ ਮੁੜ ਸੰਮਨ , ਅੱਜ SIT ਦੇ ਸਾਹਮਣੇ ਪੇਸ਼ ਹੋਣਗੇ ਬਾਦਲ
ਮ੍ਰਿਤਕ ਸਰਬਜੀਤ ਕੌਰ ਮੋਗਾ ਨਜਦੀਕ ਪਿੰਡ ਰੌਲੀ ਵਿੱਚ ਵਿਆਹੀ ਸੀ। 2012 ਵਿੱਚ ਆਪਣੇ ਪਤੀ ਦੋ ਬੱਚਿਆ ਨਾਲ ਪੀਆਰ ਹੋ ਕੇ ਵਿੰਨੀਪੈਗ (ਕਨੈਡਾ) ਗਈ ਸੀ। ਮ੍ਰਿਤਕ ਦੇ ਇੱਕ ਬੇਟਾ ਤੇ ਬੇਟੀ ਸਨ। ਪਿੰਡ ਰੋਲੀ ਵਿੱਚ ਜਿਊ ਹੀ ਇਸ ਘਟਨਾ ਦਾ ਪਤਾ ਚੱਲਿਆ ਤਾਂ ਮਾਤਮ ਦਾ ਮਾਹੌਲ ਛਾ ਗਿਆ ਹੈ।
ਦੱਸ ਦੇਈਏ ਕਿ ਇਸ ਤੋਂ 2 ਦਿਨ ਪਹਿਲਾਂ ਖੰਨਾ ਦੇ ਪਿੰਡ ਕਲਾੜ ਦੀ ਵਸਨੀਕ ਪਵਨਪ੍ਰੀਤ ਕੌਰ ਦੀ ਕੈਨੇਡਾ ਵਿਚ ਹੱਤਿਆ ਕਰ ਦਿੱਤੀ ਗਈ ਸੀ। ਉਸ ਦਾ ਪਰਿਵਾਰ ਡੂੰਘੇ ਸਦਮੇ ਵਿਚ ਹੈ। ਲੜਕੀ ਦੇ ਪਿਤਾ ਨੇ ਆਪਣੀ ਬੇਟੀ ਦੀ ਮ੍ਰਿਤਕ ਦੇਹ ਨੂੰ ਸਸਕਾਰ ਲਈ ਪੰਜਾਬ ਲਿਆਉਣ ਲਈ ਕੋਸ਼ਿਸ਼ਾਂ ਕਰ ਰਹੇ ਹਨ, ਉਸ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਸ ਦੀ ਇਸ ਕੰਮ ਵਿਚ ਮਦਦ ਕੀਤੀ ਜਾਵੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਤਕਨਾਲੌਜੀ
Advertisement