ਫ਼ਰੀਦਕੋਟ ਤੋਂ ਸਰਬਜੀਤ ਸਿੰਘ ਖ਼ਾਲਸਾ 50185 ਵੋਟਾਂ ਨਾਲ ਅੱਗੇ, ਗਾਇਕਾਂ ਨੂੰ ਲੋਕਾਂ ਨੇ ਨਕਾਰਿਆ
ਫ਼ਰੀਦਕੋਟਤੋਂ ਸਰਬਜੀਤ ਸਿੰਘ ਖ਼ਾਲਸਾ 50185 ਵੋਟਾਂ ਨਾਲ ਅੱਗੇ ਹਨ ਜਿਸ ਵਿੱਚ ਸਰਬਜੀਤ ਸਿੰਘ ਨੂੰ 155745 ਵੋਟਾਂ ਪਈਆਂ ਹਨ। ਇਸ ਦੌਰਾਨ ਕਰਮਜੀਤ ਅਨਮੋਲ ਨੂੰ 105560 ਵੋਟਾਂ ਪਈਆਂ ਹਨ। ਜ਼ਿਕਰ ਕਰ ਦਈਏ ਕਿ ਫਰੀਦਕੋਟ ਲੋਕ ਸਭਾ ਸੀਟ 'ਤੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ ਜਿਸ ਤੋਂ ਬਾਅਦ ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ।
Punjab Politics: ਫ਼ਰੀਦਕੋਟ ਤੋਂ ਸਰਬਜੀਤ ਸਿੰਘ ਖ਼ਾਲਸਾ 50185 ਵੋਟਾਂ ਨਾਲ ਅੱਗੇ ਹਨ ਜਿਸ ਵਿੱਚ ਸਰਬਜੀਤ ਸਿੰਘ ਨੂੰ 155745 ਵੋਟਾਂ ਪਈਆਂ ਹਨ। ਇਸ ਦੌਰਾਨ ਕਰਮਜੀਤ ਅਨਮੋਲ ਨੂੰ 105560 ਵੋਟਾਂ ਪਈਆਂ ਹਨ। ਜ਼ਿਕਰ ਕਰ ਦਈਏ ਕਿ ਫਰੀਦਕੋਟ ਲੋਕ ਸਭਾ ਸੀਟ 'ਤੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ ਜਿਸ ਤੋਂ ਬਾਅਦ ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ।
ਇਸ ਸੀਟ ਅਧੀਨ ਫਰੀਦਕੋਟ, ਕੋਟਕਪੂਰਾ, ਜੈਤੋ, ਮੋਗਾ, ਨਿਹਾਲਸਿਹਾਂਵਾਲਾ, ਬਾਘਾਪੁਰਾਣਾ, ਗਿੱਦੜਬਾਹਾ, ਰਾਮਪੁਰਾਫੂਲ ਅਤੇ ਧਰਮਕੋਟ ਵਿਧਾਨ ਸਭਾ ਸੀਟਾਂ ਹਨ।
ਵੋਟਾਂ ਦੀ ਗਿਣਤੀ ਲਈ ਫਰੀਦਕੋਟ ਅਤੇ ਮੋਗਾ ਵਿੱਚ ਦੋ ਗਿਣਤੀ ਕੇਂਦਰ ਬਣਾਏ ਗਏ ਹਨ। ਜਿਸ ਵਿੱਚ 300 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਗੜਬੜੀ ਨੂੰ ਰੋਕਣ ਲਈ 300 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਇੱਥੋਂ ਮੁੱਖ ਮੁਕਾਬਲਾ ‘ਆਪ’ ਉਮੀਦਵਾਰ ਕਰਮਜੀਤ ਅਨਮੋਲ, ਭਾਜਪਾ ਉਮੀਦਵਾਰ ਹੰਸਰਾਜ ਹੰਸ ਅਤੇ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ ਵਿਚਕਾਰ ਹੈ। ਇਸ ਤੋਂ ਇਲਾਵਾ ਕੁੱਲ 28 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਵਾਰ ਇਸ ਸੀਟ 'ਤੇ 64 ਫੀਸਦੀ ਵੋਟਿੰਗ ਹੋਈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
