Punjab News: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 92 ਸੀਟਾਂ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। 16 ਮਾਰਚ ਨੂੰ ਭਗਵੰਤ ਮਾਨ (Bhagwant Mann) ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਸਰਕਾਰ ਬਣਨ ਦੇ ਨਾਲ ਹੀ ਆਮ ਆਦਮੀ ਪਾਰਟੀ ਇੱਕ ਹੋਰ ਇਤਿਹਾਸ ਰਚਣ ਜਾ ਰਹੀ ਹੈ। ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂਕੇ (Saravjit Kaur Manuke) ਪੰਜਾਬ ਦੀ ਪਹਿਲੀ ਮਹਿਲਾ ਸਪੀਕਰ ਬਣ ਸਕਦੀ ਹੈ। ਉਂਜ ਸਪੀਕਰ ਬਣਨ ਦੀ ਦੌੜ ਵਿੱਚ ਬਲਜਿੰਦਰ ਕੌਰ (Baljinder Kaur) ਦਾ ਨਾਂ ਵੀ ਸ਼ਾਮਲ ਹੈ।

ਹਾਲਾਂਕਿ ਇਹ ਤੈਅ ਹੈ ਕਿ ਆਮ ਆਦਮੀ ਪਾਰਟੀ ਮਹਿਲਾ ਵਿਧਾਇਕ ਨੂੰ ਪੰਜਾਬ ਦੀ ਅਗਲੀ ਸਪੀਕਰ ਬਣਾਏਗੀ। ਪੰਜਾਬ ਵਿਧਾਨ ਸਭਾ ਦੇ ਇਤਿਹਾਸ ਵਿੱਚ ਹੁਣ ਤੱਕ ਕਿਸੇ ਵੀ ਮਹਿਲਾ ਵਿਧਾਇਕ ਨੂੰ ਸਪੀਕਰ ਬਣਨ ਦਾ ਮੌਕਾ ਨਹੀਂ ਮਿਲਿਆ ਹੈ। ਦਿੱਲੀ 'ਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਨਾਵਾਂ 'ਤੇ ਚਰਚਾ ਕੀਤੀ।

ਅੰਗਰੇਜ਼ੀ ਅਖਬਾਰ ‘ਦ ਟ੍ਰਿਬਿਊਨ’ ਦੀ ਰਿਪੋਰਟ ਮੁਤਾਬਕ ਪੰਜਾਬ ਵਿਧਾਨ ਸਭਾ ਦੀ ਪਹਿਲੀ ਮਹਿਲਾ ਸਪੀਕਰ ਬਣਨ ਦੀ ਦੌੜ ਵਿੱਚ ਸਰਬਜੀਤ ਕੌਰ ਸਭ ਤੋਂ ਅੱਗੇ ਹੈ। ਹਾਲਾਂਕਿ ਅਜੇ ਤੱਕ ਸਰਬਜੀਤ ਕੌਰ ਦਾ ਨਾਂ ਫਾਈਨਲ ਨਹੀਂ ਹੋਇਆ ਹੈ। ਆਮ ਆਦਮੀ ਪਾਰਟੀ ਵੀ ਬਲਜਿੰਦਰ ਕੌਰ ਦੇ ਨਾਂ 'ਤੇ ਵਿਚਾਰ ਕਰ ਰਹੀ ਹੈ।

ਕੈਬਨਿਟ ਦਾ ਗਠਨ ਬਾਅਦ ਵਿੱਚ ਹੋਵੇਗਾ
ਆਮ ਆਦਮੀ ਪਾਰਟੀ ਨੂੰ ਕੈਬਨਿਟ ਬਣਾਉਣ ਦੀ ਕੋਈ ਕਾਹਲੀ ਨਹੀਂ ਹੈ। ਆਮ ਆਦਮੀ ਪਾਰਟੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ 16 ਮਾਰਚ ਨੂੰ ਸਿਰਫ਼ ਭਗਵੰਤ ਮਾਨ ਹੀ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਪੰਜਾਬ ਸਰਕਾਰ ਦੀ ਨਵੀਂ ਕੈਬਨਿਟ ਦਾ ਗਠਨ ਬਾਅਦ ਵਿੱਚ ਕੀਤਾ ਜਾਵੇਗਾ।

ਆਮ ਆਦਮੀ ਪਾਰਟੀ ਆਪਣੇ ਵਿਧਾਇਕਾਂ ਲਈ ਖਾਸ ਯੋਜਨਾ ਬਣਾ ਰਹੀ ਹੈ। ਆਮ ਆਦਮੀ ਪਾਰਟੀ ਉਨ੍ਹਾਂ ਵਿਧਾਇਕਾਂ ਲਈ ਟ੍ਰੇਨਿੰਗ ਦਾ ਪ੍ਰਬੰਧ ਕਰ ਸਕਦੀ ਹੈ ,ਜੋ ਪਹਿਲੀ ਵਾਰ ਵਿਧਾਨ ਸਭਾ ਪਹੁੰਚੇ ਹਨ। ਪਹਿਲੀ ਵਾਰ 80 ਵਿਧਾਇਕ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਵਿਧਾਨ ਸਭਾ ਚੋਣ ਜਿੱਤੇ ਹਨ।


 


ਇਹ ਵੀ ਪੜ੍ਹੋ : ਲੁਧਿਆਣਾ 'ਚ 11 ਸਾਲਾ ਬੱਚੀ ਨੇ ਦਿੱਤਾ ਬੱਚੇ ਨੂੰ ਜਨਮ, ਡਿਲੀਵਰੀ ਤੋਂ ਬਾਅਦ ਖੁੱਲ੍ਹਿਆ ਸਾਰਾ ਭੇਦ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490