ਪੜਚੋਲ ਕਰੋ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਰਾਹਤ ਕਾਰਜ ਜਾਰੀ

Tarn Taran News : ਹਰੀਕੇ ਹੈੱਡ ਤੋਂ ਛੱਡੇ ਗਏ ਪਾਣੀ ਕਾਰਨ ਪਿੰਡ ਘੜੁੰਮ ਵਿਖੇ ਧੁੱਸੀ ਬੰਨ੍ਹ ਟੁੱਟ ਜਾਣ ਕਰਕੇ ਪਿੰਡਾਂ ਵਿੱਚ ਬਹੁਤ ਜ਼ਿਆਦਾ ਪਾਣੀ ਆ ਗਿਆ ਹੈ, ਜਿਸ ਕਾਰਨ ਵੱਡੇ ਪੱਧਰ 'ਤੇ ਫ਼ਸਲਾਂ ਬਰਬਾਦ ਹੋਣ ਦੇ ਨਾਲ-ਨਾਲ

Tarn Taran News : ਹਰੀਕੇ ਹੈੱਡ ਤੋਂ ਛੱਡੇ ਗਏ ਪਾਣੀ ਕਾਰਨ ਪਿੰਡ ਘੜੁੰਮ ਵਿਖੇ ਧੁੱਸੀ ਬੰਨ੍ਹ ਟੁੱਟ ਜਾਣ ਕਰਕੇ ਪਿੰਡਾਂ ਵਿੱਚ ਬਹੁਤ ਜ਼ਿਆਦਾ ਪਾਣੀ ਆ ਗਿਆ ਹੈ, ਜਿਸ ਕਾਰਨ ਵੱਡੇ ਪੱਧਰ 'ਤੇ ਫ਼ਸਲਾਂ ਬਰਬਾਦ ਹੋਣ ਦੇ ਨਾਲ-ਨਾਲ ਆਮ ਜਨਜੀਵਨ  ਅਸਤ-ਵਿਅਸਤ ਹੋਇਆ ਪਿਆ ਹੈ। ਇਸ ਮੁਸ਼ਕਿਲ ਘੜੀ ਦੌਰਾਨ ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾਕਟਰ ਐਸ.ਪੀ.ਸਿੰਘ ਓਬਰਾਏ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵੱਡੇ ਪੱਧਰ 'ਤੇ ਪਸ਼ੂਆਂ ਦੀਆਂ ਦਵਾਈਆਂ, ਮੱਛਰਦਾਨੀਆਂ ਤੇ ਹੋਰ ਲੋੜੀਂਦਾ ਸਮਾਨ ਭੇਜਿਆ ਗਿਆ ਹੈ।
   
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਐਸ.ਪੀ. ਸਿੰਘ ਓਬਰਾਏ ਨੇ ਕਿਹਾ ਕਿ ਪੰਜਾਬ ਦਾ ਵੱਡਾ ਹਿੱਸਾ ਇਸ ਸਮੇਂ ਪਾਣੀ ਦੀ ਮਾਰ ਹੇਠ ਹੈ ਅਤੇ ਹੜ੍ਹਾਂ ਕਾਰਨ ਮੁਸ਼ਕਿਲ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਸ ਮੁਸ਼ਕਿਲ ਦੇ ਦੌਰ ਵਿੱਚ ਪੰਜਾਬ ਦੇ ਲੋਕਾਂ ਨਾਲ ਖੜ੍ਹਾ ਹੈ। ਇਹਨਾਂ ਹਲਾਤਾਂ ਨੂੰ ਬਿਹਤਰ ਬਣਾਉਣ ਲਈ ਜਿਸ ਤਰ੍ਹਾਂ ਦੀ ਵੀ ਸਹਾਇਤਾ ਦੀ ਜ਼ਰੂਰਤ ਹੋਵੇਗੀ ਟਰੱਸਟ ਉਹ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਪ੍ਰਸ਼ਾਸਨ ਤੇ ਲੋਕਾਂ ਨੂੰ ਹਰ ਪੱਖ ਤੋਂ ਸਹਿਯੋਗ ਦੇਵੇਗਾ।

ਉਨ੍ਹਾਂ ਦੱਸਿਆ ਕਿ ਪਿੰਡ ਘੜੁੰਮ ਵਿਖੇ ਧੁੱਸੀ ਬੰਨ੍ਹ ਟੁੱਟਣ ਤੋਂ ਬਾਅਦ ਪ੍ਰਭਾਵਿਤ ਖੇਤਰਾਂ ਵਿੱਚ ਟਰੱਸਟ ਦੀ ਤਰਨਤਾਰਨ ਇਕਾਈ ਦੇ ਮੈਂਬਰਾਂ ਵੱਲੋਂ ਜ਼ਮੀਨੀ ਪੱਧਰ 'ਤੇ ਲੋੜੀਂਦੇ ਸਮਾਨ ਦੀ ਭੇਜੀ ਗਈ ਲਿਸਟ ਅਨੁਸਾਰ ਲੋੜੀਂਦੀਆਂ ਪਸ਼ੂਆਂ ਦੀਆਂ ਦਵਾਈਆਂ, 300 ਮੱਛਰਦਾਨੀਆਂ, 600 ਓਡੋਮੋਸ, ਸੈਨਟਰੀ ਪੈਡ, ਬਰੈਡ ਪੈਕਟ, ਅੰਬ ਦਾ ਆਚਾਰ ਆਦਿ ਜ਼ਰੂਰੀ ਵਸਤਾਂ ਲੋੜਵੰਦਾਂ ਤੱਕ ਪਹੁੰਚਾ ਦਿੱਤੀਆਂ ਗਈਆਂ ਹਨ।
       
ਇਸ ਮੌਕੇ ਗੱਲਬਾਤ ਕਰਦਿਆਂ ਟਰੱਸਟ ਦੇ ਜਰਨਲ ਸਕੱਤਰ ਗੁਰਪ੍ਰੀਤ ਸਿੰਘ ਪੰਨਗੋਟਾ ਅਤੇ ਵਾਈਸ ਪ੍ਰਧਾਨ ਵਿਸ਼ਾਲ ਸੂਦ ਨੇ ਦੱਸਿਆ ਕਿ ਡਾਕਟਰ ਓਬਰਾਏ ਵੱਲੋਂ ਭਾਰੀ ਮਾਤਰਾ ਵਿੱਚ ਪਸ਼ੂਆਂ ਦੀਆਂ ਦਵਾਈਆਂ, ਮੱਛਰਦਾਨੀਆਂ, ਓਡੋਮੋਸ ਅਤੇ ਔਰਤਾਂ ਦੀ ਵਰਤੋਂ ਲਈ ਜੋ ਸੈਨਟਰੀ ਪੈਡ ਆਦਿ ਭੇਜੇ ਗਏ ਸਨ ਉਹ ਅੱਜ  ਪਿੰਡ ਘੜੁੰਮ, ਹਥਾੜ ਸਭਰਾ, ਭੂਰੇ ਹਥਾੜ, ਜੱਲੋਕੇ, ਗਦਾਈ ਕੇ, ਹਰੀਕੇ ਰੋਡ, ਬੂਹ ਆਦਿ ਪਿੰਡਾਂ ਵਿੱਚ ਘਰ-ਘਰ ਜਾ ਕੇ ਵੰਡੇ ਗਏ ਹਨ।

ਉਨ੍ਹਾਂ ਡਾਕਟਰ ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਜਿੰਨੀ ਮਾਤਰਾ ਵਿੱਚ ਸਹਾਇਤਾ ਦੀ ਮੰਗ ਕੀਤੀ ਗਈ ਸੀ ਉਸ ਤੋਂ ਕਿਤੇ ਜ਼ਿਆਦਾ ਟਰੱਸਟ ਵੱਲੋਂ ਰਾਹਤ ਸਮੱਗਰੀ ਸਾਨੂੰ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਡਾਕਟਰ ਓਬਰਾਏ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਹੜ੍ਹ ਪੀੜਤ ਲੋਕਾਂ ਦੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget