Tarn Taran News : ਹਰੀਕੇ ਹੈੱਡ ਤੋਂ ਛੱਡੇ ਗਏ ਪਾਣੀ ਕਾਰਨ ਪਿੰਡ ਘੜੁੰਮ ਵਿਖੇ ਧੁੱਸੀ ਬੰਨ੍ਹ ਟੁੱਟ ਜਾਣ ਕਰਕੇ ਪਿੰਡਾਂ ਵਿੱਚ ਬਹੁਤ ਜ਼ਿਆਦਾ ਪਾਣੀ ਆ ਗਿਆ ਹੈ, ਜਿਸ ਕਾਰਨ ਵੱਡੇ ਪੱਧਰ 'ਤੇ ਫ਼ਸਲਾਂ ਬਰਬਾਦ ਹੋਣ ਦੇ ਨਾਲ-ਨਾਲ ਆਮ ਜਨਜੀਵਨ ਅਸਤ-ਵਿਅਸਤ ਹੋਇਆ ਪਿਆ ਹੈ। ਇਸ ਮੁਸ਼ਕਿਲ ਘੜੀ ਦੌਰਾਨ ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾਕਟਰ ਐਸ.ਪੀ.ਸਿੰਘ ਓਬਰਾਏ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵੱਡੇ ਪੱਧਰ 'ਤੇ ਪਸ਼ੂਆਂ ਦੀਆਂ ਦਵਾਈਆਂ, ਮੱਛਰਦਾਨੀਆਂ ਤੇ ਹੋਰ ਲੋੜੀਂਦਾ ਸਮਾਨ ਭੇਜਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਐਸ.ਪੀ. ਸਿੰਘ ਓਬਰਾਏ ਨੇ ਕਿਹਾ ਕਿ ਪੰਜਾਬ ਦਾ ਵੱਡਾ ਹਿੱਸਾ ਇਸ ਸਮੇਂ ਪਾਣੀ ਦੀ ਮਾਰ ਹੇਠ ਹੈ ਅਤੇ ਹੜ੍ਹਾਂ ਕਾਰਨ ਮੁਸ਼ਕਿਲ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਸ ਮੁਸ਼ਕਿਲ ਦੇ ਦੌਰ ਵਿੱਚ ਪੰਜਾਬ ਦੇ ਲੋਕਾਂ ਨਾਲ ਖੜ੍ਹਾ ਹੈ। ਇਹਨਾਂ ਹਲਾਤਾਂ ਨੂੰ ਬਿਹਤਰ ਬਣਾਉਣ ਲਈ ਜਿਸ ਤਰ੍ਹਾਂ ਦੀ ਵੀ ਸਹਾਇਤਾ ਦੀ ਜ਼ਰੂਰਤ ਹੋਵੇਗੀ ਟਰੱਸਟ ਉਹ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਪ੍ਰਸ਼ਾਸਨ ਤੇ ਲੋਕਾਂ ਨੂੰ ਹਰ ਪੱਖ ਤੋਂ ਸਹਿਯੋਗ ਦੇਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਘੜੁੰਮ ਵਿਖੇ ਧੁੱਸੀ ਬੰਨ੍ਹ ਟੁੱਟਣ ਤੋਂ ਬਾਅਦ ਪ੍ਰਭਾਵਿਤ ਖੇਤਰਾਂ ਵਿੱਚ ਟਰੱਸਟ ਦੀ ਤਰਨਤਾਰਨ ਇਕਾਈ ਦੇ ਮੈਂਬਰਾਂ ਵੱਲੋਂ ਜ਼ਮੀਨੀ ਪੱਧਰ 'ਤੇ ਲੋੜੀਂਦੇ ਸਮਾਨ ਦੀ ਭੇਜੀ ਗਈ ਲਿਸਟ ਅਨੁਸਾਰ ਲੋੜੀਂਦੀਆਂ ਪਸ਼ੂਆਂ ਦੀਆਂ ਦਵਾਈਆਂ, 300 ਮੱਛਰਦਾਨੀਆਂ, 600 ਓਡੋਮੋਸ, ਸੈਨਟਰੀ ਪੈਡ, ਬਰੈਡ ਪੈਕਟ, ਅੰਬ ਦਾ ਆਚਾਰ ਆਦਿ ਜ਼ਰੂਰੀ ਵਸਤਾਂ ਲੋੜਵੰਦਾਂ ਤੱਕ ਪਹੁੰਚਾ ਦਿੱਤੀਆਂ ਗਈਆਂ ਹਨ। ਇਸ ਮੌਕੇ ਗੱਲਬਾਤ ਕਰਦਿਆਂ ਟਰੱਸਟ ਦੇ ਜਰਨਲ ਸਕੱਤਰ ਗੁਰਪ੍ਰੀਤ ਸਿੰਘ ਪੰਨਗੋਟਾ ਅਤੇ ਵਾਈਸ ਪ੍ਰਧਾਨ ਵਿਸ਼ਾਲ ਸੂਦ ਨੇ ਦੱਸਿਆ ਕਿ ਡਾਕਟਰ ਓਬਰਾਏ ਵੱਲੋਂ ਭਾਰੀ ਮਾਤਰਾ ਵਿੱਚ ਪਸ਼ੂਆਂ ਦੀਆਂ ਦਵਾਈਆਂ, ਮੱਛਰਦਾਨੀਆਂ, ਓਡੋਮੋਸ ਅਤੇ ਔਰਤਾਂ ਦੀ ਵਰਤੋਂ ਲਈ ਜੋ ਸੈਨਟਰੀ ਪੈਡ ਆਦਿ ਭੇਜੇ ਗਏ ਸਨ ਉਹ ਅੱਜ ਪਿੰਡ ਘੜੁੰਮ, ਹਥਾੜ ਸਭਰਾ, ਭੂਰੇ ਹਥਾੜ, ਜੱਲੋਕੇ, ਗਦਾਈ ਕੇ, ਹਰੀਕੇ ਰੋਡ, ਬੂਹ ਆਦਿ ਪਿੰਡਾਂ ਵਿੱਚ ਘਰ-ਘਰ ਜਾ ਕੇ ਵੰਡੇ ਗਏ ਹਨ। ਉਨ੍ਹਾਂ ਡਾਕਟਰ ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਜਿੰਨੀ ਮਾਤਰਾ ਵਿੱਚ ਸਹਾਇਤਾ ਦੀ ਮੰਗ ਕੀਤੀ ਗਈ ਸੀ ਉਸ ਤੋਂ ਕਿਤੇ ਜ਼ਿਆਦਾ ਟਰੱਸਟ ਵੱਲੋਂ ਰਾਹਤ ਸਮੱਗਰੀ ਸਾਨੂੰ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਡਾਕਟਰ ਓਬਰਾਏ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਹੜ੍ਹ ਪੀੜਤ ਲੋਕਾਂ ਦੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਰਾਹਤ ਕਾਰਜ ਜਾਰੀ
ABP Sanjha | shankerd | 21 Aug 2023 08:54 PM (IST)
Tarn Taran News : ਹਰੀਕੇ ਹੈੱਡ ਤੋਂ ਛੱਡੇ ਗਏ ਪਾਣੀ ਕਾਰਨ ਪਿੰਡ ਘੜੁੰਮ ਵਿਖੇ ਧੁੱਸੀ ਬੰਨ੍ਹ ਟੁੱਟ ਜਾਣ ਕਰਕੇ ਪਿੰਡਾਂ ਵਿੱਚ ਬਹੁਤ ਜ਼ਿਆਦਾ ਪਾਣੀ ਆ ਗਿਆ ਹੈ, ਜਿਸ ਕਾਰਨ ਵੱਡੇ ਪੱਧਰ 'ਤੇ ਫ਼ਸਲਾਂ ਬਰਬਾਦ ਹੋਣ ਦੇ ਨਾਲ-ਨਾਲ
Tarn Taran