ਪੜਚੋਲ ਕਰੋ
ਸਰਬੱਤ ਖ਼ਾਲਸਾ ਵੱਲੋਂ ਥਾਪੇ ਜਥੇਦਾਰਾਂ ਨੇ ਖੋਲ੍ਹਿਆ ਮੋਰਚਾ

ਚੰਡੀਗੜ੍ਹ: ਸਰਬੱਤ ਖ਼ਾਲਸਾ ਦੌਰਾਨ ਥਾਪੇ ਗਏ ਜਥੇਦਾਰਾਂ ਵੱਲੋਂ ਵੱਖ-ਵੱਖ ਸਤਿਕਾਰ ਕਮੇਟੀਆਂ ਦੇ ਸਹਿਯੋਗ ਨਾਲ ਪੰਜਾਬ ਦੀਜਵਾਨੀ ਤੇ ਕਿਸਾਨੀ ਨੂੰ ਬਚਾਉਣ ਲਈ 'ਨਸ਼ੇ ਭਜਾਓ ਪੰਜਾਬ ਤੇ ਪੰਥ ਬਚਾਓ' ਮਾਰਚ ਕੀਤੇ ਜਾਣਗੇ। ਇਹ ਮਾਰਚ 16 ਅਗਸਤਨੂੰ ਸ਼ਹੀਦਾਂ ਦੀ ਧਰਤੀ ਸਰਹਿੰਦ ਫ਼ਤਿਹਗੜ੍ਹ ਸਾਹਿਬ ਤੋਂ ਆਰੰਭ ਹੋਣਗੇ ਤੇ 15 ਸਤੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇਅਰਦਾਸ ਉਪਰੰਤ ਸਮਾਪਤ ਹੋਣਗੇ। ਇਹ ਜਾਣਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾਤੇ ਭਾਈ ਬਲਜੀਤ ਸਿੰਘ ਵੱਲੋਂ ਦਿੱਤੀ ਗਈ ਹੈ। ਦੱਸਣਯੋਗ ਹੈ ਚੱਬਾ 'ਚ ਪੰਥਕ ਜਥੇਬੰਦੀਆਂ ਵੱਲੋਂ ਬੁਲਾਏ ਗਏ 'ਸਰਬੱਤ ਖ਼ਾਲਸਾ' ਦੌਰਾਨ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਜਗਤਾਰ ਸਿੰਘ ਹਵਾਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕੀਤਾ ਸੀ। ਇਸ ਦੇ ਨਾਲ ਹੀ ਭਾਈ ਧਿਆਨ ਸਿੰਘ ਮੰਡ ਨੂੰ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਸੀ। ਉਦੋਂ ਤੋਂ ਹੀ ਇਹ ਜਥੇਦਾਰ ਲਗਾਤਾਰ ਆਪਣੀ ਸਰਗਰਮੀਆਂ ਕਰ ਰਹੇ ਹਨ। ਕਈ ਵਾਰ ਪੰਜਾਬ ਸਰਕਾਰ ਇਨ੍ਹਾਂ ਦੀ ਗ੍ਰਿਫਤਾਰੀ ਵੀ ਕਰ ਚੁੱਕੀਹੈ। ਸਰਬੱਤ ਖਾਲਸਾ ਦੇ ਮਤੇ ਵਿਚ ਕਿਹਾ ਗਿਆ ਸੀ ਕਿ ਪੰਜਾਬ ਦੇ ਮੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੀਰੀ ਤੇ ਪੀਰੀ ਦੇ ਸਿਧਾਂਤ ਨੂੰ ਢਾਹ ਲਾਈ ਹੈ। ਉਨ੍ਹਾਂ ਹੀ ਕਤਲ ਅਤੇ ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦੇਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਹੁਕਮ ਜਾਰੀ ਕੀਤਾ ਸੀ। ਸਰਬੱਤ ਖਾਲਸਾ ਦੇ ਜਥੇਦਾਰਾਂ ਨੇ ਕਿਹਾ ਸੀ ਕਿ ਬਤੌਰ ਸਰਪ੍ਰਸਤ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਅਕਾਲੀ ਦਲ ਦੇ ਮੌਲਿਕ ਸਰੂਪ ਨੂੰ ਖ਼ਤਮ ਕਰ ਕੇ ਵਪਾਰਕ ਤੇ ਪਰਿਵਾਰਕ ਦਲ ਬਣਾ ਦਿਤਾ ਹੈ। ਮਤੇ ਵਿਚ ਕਿਹਾ ਗਿਆ ਸੀ ਕਿ ਬਤੌਰ ਮੁੱਖ ਮੰਤਰੀ ਪੰਜਾਬ ਨੂੰ ਰੇਤਾ, ਬਜਰੀ, ਮੀਡੀਆ, ਟਰਾਂਸਪੋਰਟ, ਕੇਬਲ ਤੇ ਸ਼ਰਾਬ ਮਾਫ਼ੀਆ ਦੇ ਹਵਾਲੇ ਕੀਤਾ ਹੈ। ਇੱਕ ਹੋਰ ਮਤੇ ਵਿਚ ਕਿਹਾ ਗਿਆ ਸੀ ਕਿ ਸਿੱਖਾਂ ਦੇ ਵਖਰੇ ਕੈਲੰਡਰ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ ਤੇ ਸਰਬ-ਪ੍ਰਵਾਨਤ ਕੈਲੰਡਰ ਲਈ ਯਤਨ ਕੀਤੇ ਜਾਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਨਵੀਆਂ ਚੋਣਾਂ ਤੁਰੰਤ ਕਰਵਾ ਕੇ ਇਸ ਵਿਚ ਜਮਹੂਰੀਅਤ ਦੀ ਬਹਾਲੀ ਲਈ ਮੰਗ ਕੀਤੀ ਗਈ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















