Punjab Politics: ਹਾਲਾਂਕਿ ਪੰਜਾਬ ਦੀਆਂ 5 ਸੀਟਾਂ ਉੱਤੇ ਜ਼ਿਮਨੀ ਚੋਣਾਂ ਹੋਣੀਆਂ ਹਨ ਪਰ ਇਸ ਵੇਲੇ ਗਿੱਦੜਬਾਹਾ ਦੀ ਸੀਟ ਉੱਤੇ ਸਭ ਤੋਂ ਤੇਜ਼ ਸਰਗਰਮੀਆਂ ਹੋਰਹੀਆਂ ਹਨ। ਇਸ ’ਤੇ ਸਾਰੀਆਂ ਪਾਰਟੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਸੁਖਬੀਰ ਬਾਦਲ ਦੇ ਤਨਖ਼ਾਹੀਆਂ ਐਲਾਨੇ ਜਾਣ ਤੋਂ ਬਾਅਦ ਹੁਣ ਇਸ ਸੀਟ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਪਤਨੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਹੱਥ ਆ ਗਈ ਹੈ। ਆਓ ਜਾਣਦੇ ਹਾਂ ਕੌਣ-ਕੌਣ ਹੋ ਸਕਦਾ ਇਸ ਸੀਟ ਤੋਂ ਉਮੀਦਵਾਰ ?
ਸੁਖਬੀਰ ਦੇ ਤਨਖ਼ਾਹੀਆ ਐਲਾਨੇ ਜਾਣ ਤੋਂ ਬਾਅਦ ਕੀ ਬਦਲਿਆ ?
ਵਿਧਾਨ ਸਭਾ ਹਲਕਾ ਗਿੱਦੜਬਾਹਾ ਲੰਮੇ ਸਮੇਂ ਤੋਂ ਅਕਾਲੀ ਦਲ ਦਾ ਗੜ੍ਹ ਰਿਹਾ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਦੇ ਸਾਂਸਦ ਬਣਨ ਤੋਂ ਬਾਅਦ ਅਕਾਲੀ ਦਲ (Shiromni Akali Dal) ਜ਼ਿਮਨੀ ਚੋਣਾਂ 'ਚ ਮੁੜ ਕਾਬਜ਼ ਹੋਣ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਸੁਖਬੀਰ ਬਾਦਲ (Sukhbir badal) ਨੂੰ ਤਨਖ਼ਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਚੋਣ ਪ੍ਰਚਾਰ ਦੀ ਕਮਾਨ ਹਰਸਿਮਰਤ ਕੌਰ ਬਾਦਲ (Harsimrat Kaur badal) ਨੂੰ ਸੌਂਪ ਦਿੱਤੀ ਹੈ ਭਾਵੇਂ ਸੁਖਬੀਰ ਬਾਦਲ ਪਹਿਲਾਂ ਨੁੱਕੜ ਮੀਟਿੰਗਾਂ ਕਰਦੇ ਰਹੇ ਹਨ ਪਰ ਤਨਖ਼ਾਹੀਆ ਐਲਾਨ ਤੋਂ ਬਾਅਦ ਹੁਣ ਉਹ ਸਿਆਸੀ ਪ੍ਰੋਗਰਾਮਾਂ ਵਿਚ ਸ਼ਾਮਲ ਨਹੀਂ ਹੋ ਸਕਦੇ।
ਮਨਦੀਪ ਸਿੱਧੂ ਨੇ ਸ਼ੁਰੂ ਕੀਤੀਆਂ ਨੁੱਕੜ ਮੀਟਿੰਗਾਂ
ਵਾਰਿਸ ਪੰਜਾਬ ਦੇ ਸੰਸਥਾਪਕ ਮੁਖੀ ਦੀਪ ਸਿੱਧੂ (Deep Sidhu) ਦੇ ਭਰਾ ਮਨਦੀਪ ਸਿੰਘ ਸਿੱਧੂ(Mandeep Singh Sidhu) ਵੀ ਸਿਆਸਤ ਵਿੱਚ ਸਰਗਰਮ ਹੋ ਗਏ ਹਨ। ਉਨ੍ਹਾਂ ਨੂੰ ਗਿੱਦੜਬਾਹਾ ਤੋਂ ਵੀ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਪਿਛਲੇ ਕੁਝ ਦਿਨਾਂ ਤੋਂ ਮਨਦੀਪ ਸਿੰਘ ਸਿੱਧੂ ਗਿੱਦੜਬਾਹਾ ਵਿੱਚ ਨੁੱਕੜ ਮੀਟਿੰਗਾਂ ਕਰ ਰਹੇ ਸਨ। ਇੱਕ ਇੰਟਰਵਿਊ ਵਿੱਚ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ (Sarabjit Singh Khalsa) ਨੇ ਐਲਾਨ ਕੀਤਾ ਹੈ ਕਿ ਮਨਦੀਪ ਸਿੱਧੂ ਗਿੱਦੜਬਾਹਾ ਤੋਂ ਚੋਣ ਲੜਨਗੇ।
ਸੁਖਰਾਜ ਸਿੰਘ ਨੇ ਕੀਤਾ ਚੋਣ ਲੜਣ ਦਾ ਐਲਾਨ
ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿਖੇ 14 ਅਕਤੂਬਰ 2015 ਨੂੰ ਬਹਿਬਲ ਕਲਾਂ ਵਿਖੇ ਬੇਅਦਬੀ ਕਾਂਡ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਿਸ ਵੱਲੋਂ ਗੋਲੀ ਚਲਾ ਕੇ ਦੋ ਸਿੱਖ ਪ੍ਰਦਰਸ਼ਨਕਾਰੀ ਗੁਰਜੀਤ ਸਿੰਘ ਤੇ ਕ੍ਰਿਸ਼ਨ ਭਗਵਾਨ ਸਿੰਘ ਦੀ ਮੌਤ ਹੋ ਗਈ ਸੀ। ਹੁਣ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ (Sukhraj Singh) ਨੇ ਵੀ ਗਿੱਦੜਬਾਹਾ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਸੁਖਰਾਜ ਸਿੰਘ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਅਸੀਂ ਪਿਛਲੇ ਨੌਂ ਸਾਲਾਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਾਂ। ਸ਼ਾਂਤਮਈ ਧਰਨੇ ਦੌਰਾਨ ਮੇਰੇ ਪਿਤਾ ਦਾ ਕਤਲ ਕਰ ਦਿੱਤਾ ਗਿਆ ਪਰ ਤਿੰਨ ਸਰਕਾਰਾਂ ਨੇ ਇਨਸਾਫ਼ ਨਹੀਂ ਦਿੱਤਾ।
ਪ੍ਰਧਾਨ ਮੰਤਰੀ ਬਾਜਾਕੇ ਲੜਨਗੇ ਚੋਣ ?
ਅੰਮ੍ਰਿਤਪਾਲ ਸਿੰਘ ਦੇ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ (pradhan mantri Bajeke) ਵਿਧਾਨ ਸਭਾ ਦੀ ਜ਼ਿਮਨੀ ਚੋਣ ਲੜਨਗੇ। ਉਹ ਗਿੱਦੜਬਾਹਾ ਤੋਂ ਉਮੀਦਵਾਰ ਹੋਣਗੇ। ਇਥੋਂ ਉਹ ਆਜ਼ਾਦ ਚੋਣ ਲੜਨਗੇ। ਪ੍ਰਧਾਨ ਮੰਤਰੀ ਬਾਜੇਕੇ ਦੇ ਬੇਟੇ ਨੇ ਇਹ ਐਲਾਨ ਕੀਤਾ ਸੀ, ਹਾਲਾਂਕਿ ਅੰਮ੍ਰਿਤਪਾਲ ਸਿੰਘ ਦੀ ਟੀਮ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਸੀ।