Punjabi Sufi singer Sardar Ali:  ਇੱਕ ਭਿਆਨਕ ਸੜਕ ਹਾਦਸੇ ਦੌਰਾਨ ਪੰਜਾਬੀ ਸੂਫ਼ੀ ਗਾਇਕ ਸਰਦਾਰ ਅਲੀ ਵਾਲ-ਵਾਲ ਬਚੇ ਹਨ। ਜੀ ਹਾਂ ਉਨ੍ਹਾਂ ਦੀ ਗੱਡੀ ਹਾਦਸਾ ਗ੍ਰਸਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਉਹ ਤਲਵਾੜਾ ਸਾਈਡ ਜਾ ਰਹੇ ਸਨ, ਜਿੱਥੇ ਉਨ੍ਹਾਂ ਦਾ ਗਾਇਕੀ ਪ੍ਰੋਗਰਾਮ ਸੀ।



ਇਸ ਹਾਦਸੇ ਦੀਆਂ ਖ਼ਤਰਨਾਕ ਤਸਵੀਰਾਂ ਸਾਹਮਣੇ ਆਈਆਂ ਹਨ। ਜਿਸ ਵਿੱਚ ਨਜ਼ਰ ਆ ਰਿਹਾ ਹੈ ਕਿ ਗੱਡੀ ਸੜਕ ਦੀਆਂ ਗਰਿੱਲਾਂ ਵਿੱਚ ਜਾ ਵੱਜੀ ਅਤੇ ਇੱਕ ਗਰਿੱਲ ਪੂਰੀ ਤਰ੍ਹਾਂ ਗੱਡੀ ਅੰਦਰ ਜਾ ਵੜੀ। ਗੱਡੀ ਨੂੰ ਕੱਢਣ ਦੇ ਲਈ ਗਰਿੱਲ ਨੂੰ ਕੱਟਣਾ ਪਿਆ। ਇਸ ਹਾਦਸੇ ਦੌਰਾਨ ਕਾਰ ਦਾ ਡਰਾਈਵਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਹੈ, ਪਰ ਸੂਫ਼ੀ ਗਾਇਕ ਸਰਦਾਰ ਅਲੀ ਬਿਲਕੁਲ ਠੀਕ ਹਨ। ਮੌਕੇ ਉੱਤੇ ਪੁਲਿਸ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।