ਖੇਤੀ ਕਾਨੂੰਨਾਂ ਦੇ ਹੱਕ 'ਚ ਸਰਦਾਰਾ ਸਿੰਘ ਜੌਹਲ, ਪਰ ਸਰਕਾਰ ਨੂੰ ਕੀਤਾ ਖ਼ਬਰਦਾਰ
ਸਰਦਾਰਾ ਸਿੰਘ ਜੌਹਲ ਨੇ ਸਿਰਫ ਕਿਸਾਨਾਂ ਦੇ ਵਧ ਰਹੇ ਰੋਹ ਤੋਂ ਸਰਕਾਰ ਨੂੰ ਖ਼ਬਰਦਾਰ ਕਰਨਾ ਚਾਹਿਆ ਹੈ ਪਰ ਉਂਝ ਉਹ ਇਨ੍ਹਾਂ ਕਾਨੂੰਨਾਂ ਦੀ ਹਮਾਇਤ ਵਿੱਚ ਹਨ। ਜਿੰਨ੍ਹਾਂ ਖਿਲਾਫ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਦੀਆਂ ਬਰੂਹਾਂ ਜਾ ਮੱਲੀਆਂ ਹਨ।

ਰਮਨਦੀਪ ਕੌਰ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ ਦੇ ਉੱਘੇ ਅਰਥ-ਸ਼ਾਸਤਰੀ ਤੇ ਖੇਤੀ ਮਾਮਲਿਆਂ ਦੇ ਮਾਹਿਰ ਸਰਦਾਰਾ ਸਿੰਘ ਜੌਹਲ ਇਸ ਗੱਲ 'ਤੇ ਡਟੇ ਹਨ ਕਿ ਤਿੰਨੇ ਖੇਤੀ ਕਾਨੂੰਨ ਕਿਸਾਨਾਂ ਦੇ ਹੱਕ 'ਚ ਹਨ। ਯਾਨੀ ਉਹ ਸਿੱਧੇ ਤੌਰ 'ਤੇ ਖੇਤੀ ਕਾਨੂੰਨਾਂ ਦੀ ਹਮਾਇਤ 'ਚ ਹਨ। ਹਾਲਾਂਕਿ ਹੁਣ ਉਨ੍ਹਾਂ ਦਿੱਲੀ 'ਚ ਕਿਸਾਨ ਅੰਦੋਲਨ ਦੀ ਗੂੰਜ ਮਗਰੋਂ ਕਿਹਾ ਕਿ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈ ਲੈਣੇ ਚਾਹੀਦੇ ਹਨ।
ਜੌਹਲ ਨੇ ਫੇਸਬੁੱਕ ਤੇ ਪੋਸਟ ਪਾਉਂਦਿਆਂ ਲਿਖਿਆ, 'ਕੇਂਦਰ ਸਰਕਾਰ ਨੇ ਤਿੰਨ ਕਾਨੂੰਨ ਕਿਸਾਨਾਂ ਦੇ ਹਿੱਤ 'ਚ ਬਣਾਏ ਹਨ? ਕਿਸਾਨ ਸਮਝਦੇ ਹਨ ਕਿ ਇਹ ਕਾਨੂੰਨ ਕਾਲੇ ਕਾਨੂੰਨ ਹਨ, ਜੋ ਉਨ੍ਹਾਂ ਲਈ ਹਾਨੀਕਾਰਕ ਹਨ। ਕਾਨੂੰਨ ਚੰਗੇ ਹਨ ਜਾਂ ਮਾੜੇ ਹਨ ਹੁਣ ਸਵਾਲ ਇਹ ਨਹੀਂ! ਜਿਨ੍ਹਾਂ ਵਾਸਤੇ ਇਹ ਕਾਨੂੰਨ ਬਣਾਏ ਗਏ ਹਨ ਜੇ ਸਾਰੇ ਦੇਸ਼ ਦੇ ਕਿਸਾਨ ਇਹ ਨਹੀਂ ਚਾਹੁੰਦੇ ਤਾਂ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈ ਲੈਣੇ ਚਾਹੀਦੇ ਹਨ ਤਾਂ ਜੋ ਦੇਸ਼ ਦਾ ਅਮਨ ਚੈਨ ਖ਼ਰਾਬ ਨਾ ਹੋਵੇ। ਵਰਨਾ ਸਥਿਤੀ ਬੇਕਾਬੂ ਹੋ ਜਾਣ ਦਾ ਖਤਰਾ ਹੈ।'
ਹਾਲਾਂਕਿ ਉਨ੍ਹਾਂ ਇਸੇ ਪੋਸਟ ਦੇ ਕੌਮੈਂਟ ਬੌਕਸ 'ਚ ਕਿਸੇ ਨੂੰ ਜਵਾਬ ਦਿੰਦਿਆਂ ਲਿਖਿਆ ਕਿ 'ਅਰਥ-ਸ਼ਾਸਤਰੀ ਹੋਣ ਕਾਰਨ ਤੇ ਕਿਸਾਨੀ ਪਰਿਵਾਰ ਨਾਲ ਸਬੰਧ ਰੱਖਦਾ ਹੋਣ ਦੇ ਨਾਤੇ ਨਿੱਜੀ ਤੌਰ 'ਤੇ ਮੈਂ ਇਨ੍ਹਾਂ ਕਾਨੂੰਨਾਂ ਦੇ ਹੱਕ ਵਿਚ ਹਾਂ।' ਜਿਸ ਤੋਂ ਸਪਸ਼ਟ ਹੈ ਕਿ ਸਰਦਾਰਾ ਸਿੰਘ ਜੌਹਲ ਨੇ ਸਿਰਫ ਕਿਸਾਨਾਂ ਦੇ ਵਧ ਰਹੇ ਰੋਹ ਤੋਂ ਸਰਕਾਰ ਨੂੰ ਖ਼ਬਰਦਾਰ ਕਰਨਾ ਚਾਹਿਆ ਹੈ ਪਰ ਉਂਝ ਉਹ ਇਨ੍ਹਾਂ ਕਾਨੂੰਨਾਂ ਦੀ ਹਮਾਇਤ ਵਿੱਚ ਹਨ। ਜਿੰਨ੍ਹਾਂ ਖਿਲਾਫ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਦੀਆਂ ਬਰੂਹਾਂ ਜਾ ਮੱਲੀਆਂ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
