Punjab News: ਹੋ ਗਿਆ ਐਲਾਨ, ਹੁਣ ਨਹੀਂ ਹੋਣਾ ਪਵੇਗਾ ਖੱਜਲ ਖੁਆਰ, ਇੱਕ ਫੋਨ ਨੰਬਰ ਡਾਇਲ ਕਰੋ ਤੇ ਘਰ ਬੈਠੇ ਲਵੋ ਇਹ ਸਹੂਲਤਾਂ
Sarkar Tuhade Dwar: ਪੰਜਾਬ ਵਿੱਚ ਅੱਜ ਤੋਂ ਸਰਕਾਰ ਤੁਹਾਡੇ ਦੁਆਰ ਮੁਹਿੰਮ ਦੀ ਸ਼ੁਰਆਤ ਹੋ ਰਹੀ ਹੈ। ਇਸ ਮੁਹਿੰਮ ਤਹਿਤ ਪੰਜਾਬੀਆਂ ਨੂੰ ਘਰ ਬੈਠੇ ਹੀ 45 ਤਰ੍ਹਾਂ ਦੀਆਂ ਸੁਵਿਧਾਵਾਂ ਘਰ ਬੈਠੇ ਹੀ ਮਿਲਣਗੀਆਂ।
Sarkar Tuhade Dwar: ਪੰਜਾਬ ਵਿੱਚ ਅੱਜ ਤੋਂ ਸਰਕਾਰ ਤੁਹਾਡੇ ਦੁਆਰ ਮੁਹਿੰਮ ਦੀ ਸ਼ੁਰਆਤ ਹੋ ਰਹੀ ਹੈ। ਇਸ ਮੁਹਿੰਮ ਤਹਿਤ ਪੰਜਾਬੀਆਂ ਨੂੰ ਘਰ ਬੈਠੇ ਹੀ 45 ਤਰ੍ਹਾਂ ਦੀਆਂ ਸੁਵਿਧਾਵਾਂ ਘਰ ਬੈਠੇ ਹੀ ਮਿਲਣਗੀਆਂ। ਸਰਕਾਰ ਤੁਹਾਡੇ ਦੁਆਰ ਸਕੀਮ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਾਲ ਦਸੰਬਰ ਮਹੀਨੇ ਲੁਧਿਆਣਾ ਵਿੱਚ ਕੀਤਾ ਸੀ। ਜਿਸ ਨੂੰ ਅੱਜ ਹਰੀ ਝੰਡੀ ਮਿਲਣ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ - 'ਆਪ ਦੀ ਸਰਕਾਰ, ਆਪ ਦੇ ਦੁਆਰ' ਲੋਕਾਂ ਦੇ ਕੰਮ ਹੁਣ ਪਿੰਡਾਂ ਦੀਆਂ ਸੱਥਾਂ 'ਚ ਹੀ ਹੋਣਗੇ...ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ 'ਤੇ ਹੀ ਹੱਲ ਕਰਨ ਲਈ ਅੱਜ ਅਸੀਂ 'ਸਰਕਾਰ ਤੁਹਾਡੇ ਦੁਆਰ' ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ...ਮੈਂ ਖੁਦ ਡੇਰਾਬੱਸੀ ਦੇ ਪਿੰਡ ਭਾਂਖਰਪੁਰ ਦੇ ਕੈਂਪ 'ਚ ਪਹੁੰਚ ਰਿਹਾ ਹਾਂ... ਵੋਟਾਂ ਤੁਹਾਡੇ ਤੋਂ ਪਿੰਡ-ਪਿੰਡ ਆਕੇ ਮੰਗੀਆਂ ਸੀ ਤਾਂ ਹੁਣ ਸਰਕਾਰ ਕੰਮ ਕਰਨ ਲਈ ਵੀ ਪਿੰਡ-ਪਿੰਡ ਆਵੇਗੀ...
ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਨਾਲ ਸਾਰੇ ਮੰਤਰੀ ਤੇ ਵਿਧਾਇਕ ਵੀ ਆਪੋ ਆਪਣੇ ਹਲਕੇ ਵਿੱਚ ਰਹਿਣਗੇ। ਇਸ ਸਬੰਧੀ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਇਸ ਦਿਨ ਆਪਣੇ ਵਾਰਡਾਂ ਵਿੱਚ ਰਹਿਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਿਰਦੇਸ਼ ਦਿੱਤੇ ਗਏ ਹਨ। ਐਸਡੀਐਮ ਅਤੇ ਮਾਲ ਵਿਭਾਗ ਦੇ ਅਧਿਕਾਰੀ ਸਬ ਡਵੀਜ਼ਨਾਂ ਦੀ ਅਗਵਾਈ ਕਰਨਗੇ। ਪੇਂਡੂ ਖੇਤਰਾਂ ਵਿੱਚ ਐਸ.ਡੀ.ਐਮ., ਤਹਿਸੀਲਦਾਰ, ਨਾਇਬ ਤਹਿਸੀਲਦਾਰ, ਬਲਾਕ ਅਫ਼ਸਰ ਅਤੇ ਪੰਚਾਇਤ ਸਕੱਤਰ ਵੱਲੋਂ ਨੋਡਲ ਅਫ਼ਸਰ ਦੀ ਭੂਮਿਕਾ ਨਿਭਾਈ ਜਾ ਰਹੀ ਹੈ।
ਇਹ ਕੈਂਪ ਸਵੇਰੇ 10 ਵਜੇ ਸ਼ੁਰੂ ਹੋਇਆ ਅਤੇ ਸ਼ਾਮ 5 ਵਜੇ ਤੱਕ ਚੱਲਣਗੇ। ਪਹਿਲੀ ਸ਼ਿਫਟ ਸਵੇਰੇ 10 ਵਜੇ ਸ਼ੁਰੂ ਹੋਈ ਤੇ
ਦੁਪਹਿਰ 1 ਵਜੇ ਤੱਕ ਹੋਵੇਗੀ। ਇੱਕ ਘੰਟੇ ਦੇ ਲੰਚ ਬ੍ਰੇਕ ਤੋਂ ਬਾਅਦ ਦੂਜੀ ਸ਼ਿਫਟ 2 ਤੋਂ 5 ਵਜੇ ਤੱਕ ਹੋਵੇਗੀ। ਸਾਰੇ ਜ਼ਿਲ੍ਹਿਆਂ ਨੇ ਆਪਣੇ ਪੱਧਰ ’ਤੇ ਸ਼ਡਿਊਲ ਤਿਆਰ ਕਰ ਲਏ ਹਨ। ਉਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਪਹਿਲਾਂ ਹੀ ਜਾਣਕਾਰੀ ਦਿੱਤੀ ਜਾ ਚੁੱਕੀ ਹੈ ਜਿੱਥੇ ਕੈਂਪ ਲਗਾਏ ਜਾਣਗੇ।
ਘਰ ਬੈਠੇ ਮਿਲਣਗੀਆਂ ਇਹ ਸਹੂਲਤਾਂ
ਪੰਜਾਬੀਆਂ ਨੂੰ 1076 'ਤੇ ਕਾਲ ਕਰਨੀ ਹੋਵੇਗੀ ਅਤੇ ਜਿਹੜੇ ਸਰਟੀਫਿਕੇਟ ਸਬੰਧੀ ਜਾਣਕਾਰੀ ਲੈਣੀ ਹੈ ਉਹ ਅਫ਼ਸਰ ਨੂੰ ਦਿੱਤੀ ਜਾਵੇਗੀ। ਇਨ੍ਹਾਂ ਵਿੱਚ ਜਨਮ-ਮੌਤ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲੋੜਵੰਦਾਂ ਦੇ ਬੱਚਿਆਂ ਨੂੰ ਵਜ਼ੀਫ਼ਾ, ਰਿਹਾਇਸ਼ੀ ਸਰਟੀਫਿਕੇਟ, ਐਸਸੀ-ਬੀਸੀ ਸਰਟੀਫਿਕੇਟ, ਬੁਢਾਪਾ, ਅਪਾਹਜ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਮਜ਼ਦੂਰਾਂ ਦੇ ਸਬੰਧ ਵਿੱਚ ਲਾਭਪਾਤਰੀ, ਜਨਮ ਸਰਟੀਫਿਕੇਟ ਵਿੱਚ ਨਾਮ ਦੀ ਤਬਦੀਲੀ, ਬਿਜਲੀ ਬਿੱਲ ਦਾ ਭੁਗਤਾਨ ਸ਼ਾਮਲ ਹਨ।
ਵਿਭਾਗ ਦੇ ਰਿਕਾਰਡ ਦੀ ਮਾਲ ਤਸਦੀਕ, ਵਿਆਹ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀਆਂ ਕਾਪੀਆਂ, ਦਸਤਾਵੇਜ਼ਾਂ ਦੀਆਂ ਤਸਦੀਕਸ਼ੁਦਾ ਕਾਪੀਆਂ, ਪੇਂਡੂ ਖੇਤਰ ਦਾ ਸਰਟੀਫਿਕੇਟ, ਫਰਦ ਬਣਾਉਣਾ, ਆਮ ਜਾਤੀ ਦਾ ਸਰਟੀਫਿਕੇਟ, ਸ਼ਗਨ ਯੋਜਨਾ, ਜ਼ਮੀਨ ਦੀ ਨਿਸ਼ਾਨਦੇਹੀ, ਐਨਆਰਆਈ ਸਰਟੀਫਿਕੇਟ, ਮੌਤ ਦੇ ਪ੍ਰਮਾਣ ਪੱਤਰਾਂ ਦੇ ਜਵਾਬੀ ਦਸਤਖਤ ਜਿਵੇਂ ਕਿ ਪੁਲਿਸ ਦੀਆਂ ਕਾਊਂਟਰਸਾਈਗਨੇਚਰ ਸੇਵਾਵਾਂ। ਕਲੀਅਰੈਂਸ ਸਰਟੀਫਿਕੇਟ, ਮੌਤ ਦੇ ਸਰਟੀਫਿਕੇਟਾਂ ਵਿੱਚ ਬਦਲਾਅ ਆਦਿ ਰੱਖੇ ਗਏ ਹਨ।