ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲ ਸਹਿਯੋਗ ਲਈ ਹੱਥ ਵਧਾਇਆ ਹੈ। ਇਸ ਦੇ ਨਾਲ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਸ਼ਤਾਬਦੀ ਮੌਕੇ ਸਹਿਯੋਗ ਮੰਗਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਤੀ ਆਪਣੀ ਸੁਰ ਫਿਲਹਾਲ ਨਰਮ ਕੀਤੀ ਹੈ।
ਸਰਨਾ ਨੇ ਕਿਹਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਤੋਂ ਸਹਿਯੋਗ ਮਿਲਣ ਦੀ ਆਸ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਵੀ ਕੀਤੀ ਤੇ ਉਨ੍ਹਾਂ ਨੂੰ ਸੱਦਾ ਪੱਤਰ ਦਿੰਦੇ ਹੋਏ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਵੱਲੋਂ ਨਗਰ ਕੀਰਤਨ ਨਵੀਂ ਦਿੱਲੀ ਤੋਂ ਨਨਕਾਣਾ ਸਾਹਿਬ ਪਾਕਿਸਤਾਨ ਤੱਕ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਸਹਿਯੋਗ ਮੰਗਣ ਆਏ ਹਨ ਤੇ ਪੂਰਾ ਭਰੋਸਾ ਹੈ ਕਿ ਸਹਿਯੋਗ ਮਿਲੇਗਾ।
ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਰਨਾ ਵੱਲੋਂ ਕੀਤੀ ਮੁਲਾਕਾਤ ਬਾਰੇ ਕਿਹਾ ਕਿ ਉਨ੍ਹਾਂ ਨੇ ਜੋ ਵੀ ਗੱਲਬਾਤ ਕੀਤੀ ਹੈ, ਉਹ ਸਾਰਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਧਿਆਨ ਹਿੱਤ ਲਿਆ ਦੇਣਗੇ। ਅਗਲਾ ਫੈਸਲਾ ਲੌਂਗੋਵਾਲ ਹੀ ਲੈਣਗੇ।
ਸਰਨਾ ਨੇ ਮੰਗਿਆ ਸ਼੍ਰੋਮਣੀ ਕਮੇਟੀ ਤੋਂ ਸਹਿਯੋਗ
ਏਬੀਪੀ ਸਾਂਝਾ
Updated at:
26 Jun 2019 04:17 PM (IST)
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲ ਸਹਿਯੋਗ ਲਈ ਹੱਥ ਵਧਾਇਆ ਹੈ। ਇਸ ਦੇ ਨਾਲ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਸ਼ਤਾਬਦੀ ਮੌਕੇ ਸਹਿਯੋਗ ਮੰਗਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਤੀ ਆਪਣੀ ਸੁਰ ਫਿਲਹਾਲ ਨਰਮ ਕੀਤੀ ਹੈ।
- - - - - - - - - Advertisement - - - - - - - - -