Ludhiana News: ਬਲਾਕ ਮਾਛੀਵਾੜਾ ਅਧੀਨ ਪੈਂਦੇ ਪਿੰਡ ਸ਼ਤਾਬਗੜ੍ਹ ਦੇ ਸਰਪੰਚ ਧਰਮਪਾਲ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਤਮ-ਹੱਤਿਆ ਕਰ ਲਈ ਹੈ। ਇਲਜ਼ਾਮ ਲੱਗ ਰਹੇ ਹਨ ਕਿ ਸਰਪੰਚ ਵੱਲੋਂ ਇਹ ਕਦਮ ਪਿੰਡ ਦੇ ਪੰਚਾਇਤ ਮੈਂਬਰਾਂ ਤੇ ਹੋਰਨਾਂ ਵਿਅਕਤੀਆਂ ਵੱਲੋਂ ਕਥਿਤ ਤੌਰ ’ਤੇ ਤੰਗ ਪ੍ਰੇਸ਼ਾਨ ਕੀਤੇ ਜਾਣ ’ਤੇ ਚੁੱਕਿਆ ਗਿਆ ਹੈ।

ਮ੍ਰਿਤਕ ਸਰਪੰਤ ਦੀ ਮਾਤਾ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਏ ਕਿ ਉਸ ਦਾ ਲੜਕਾ ਧਰਮਪਾਲ ਪਿੰਡ ਸ਼ਤਾਬਗੜ੍ਹ ਦਾ ਸਰਪੰਚ ਸੀ ਤੇ ਪਿਛਲੇ ਕੁਝ ਦਿਨਾਂ ਤੋਂ ਪ੍ਰੇਸ਼ਾਨ ਸੀ। ਬਿਆਨਕਰਤਾ ਅਨੁਸਾਰ ਪਿੰਡ ਦੇ ਪੰਚਾਇਤ ਮੈਂਬਰ ਤੇ ਕੁਝ ਹੋਰ ਵਿਅਕਤੀ ਉਸ ਕੋਲੋਂ ਪੈਸਿਆਂ ਦੀ ਮੰਗ ਕਰ ਰਹੇ ਸਨ ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਜ਼ਹਿਰੀਲੀ ਵਸਤੂ ਨਿਗਲ ਲਈ ਤੇ ਜਦੋਂ ਉਸ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉੱਥੇ ਉਹ ਇਲਾਜ ਦੌਰਾਨ ਦਮ ਤੋੜ ਗਿਆ।


 ਇਹ ਵੀ ਪੜ੍ਹੋ : Sidhu Moose Wala: ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਸਿਹਤ ਮੰਤਰੀ ਨਾਲ ਕੀਤੀ ਮੁਲਾਕਾਤ, ਮੰਤਰੀ ਜੌੜਾਮਾਜਰਾ ਕੋਲ ਰੱਖੀ ਇਹ ਮੰਗ

ਮ੍ਰਿਤਕ ਸਰਪੰਚ ਧਰਮਪਾਲ ਦੀ ਜੇਬ ’ਚੋਂ ਇੱਕ ਸੁਸਾਇਡ ਨੋਟ ਵੀ ਮਿਲਿਆ ਜਿਸ ਵਿਚ ਉਸਨੇ ਪਿੰਡ ਦੇ ਪੰਚਾਇਤ ਮੈਂਬਰਾਂ ਤੇ ਹੋਰ ਵਿਅਕਤੀਆਂ ਦੇ ਨਾਮ ਲਿਖੇ ਹੋਏ ਹਨ ਜਿਨ੍ਹਾਂ ਤੋਂ ਪ੍ਰੇਸ਼ਾਨ ਹੋ ਕੇ ਇਹ ਆਤਮ ਹੱਤਿਆ ਕੀਤੀ। ਉਂਝ ਦੂਜੀ ਧਿਰ ਦਾ ਪੱਖ ਅਜੇ ਸਾਹਮਣੇ ਨਹੀਂ ਆਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਸ ਬਾਰੇ ਥਾਣਾ ਮੁਖੀ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਸਰਪੰਚ ਧਰਮਪਾਲ ਨੂੰ ਮਰਨ ਲਈ ਮਜਬੂਰ ਕਰਨ ਦੇ ਕਥਿਤ ਦੋਸ਼ ਹੇਠ ਨੌਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਥਾਣਾ ਮੁਖੀ ਨੇ ਕਿਹਾ ਕਿ ਉਹ ਹਾਲੇ ਮੁਲਜ਼ਮਾਂ ਦੇ ਨਾਂ ਨਸ਼ਰ ਨਹੀਂ ਕਰ ਸਕਦੇ ਕਿਉਂਕਿ ਉਹ ਅਜੇ ਪੁਲਿਸ ਗ੍ਰਿਫ਼ਤ ਤੋਂ ਬਾਹਰ ਹਨ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।