Punjab News: ਨਹਿਰ 'ਚ ਨਹਾਉਣ ਗਿਆ ਸਰਪੰਚ ਤੇਜ਼ ਵਹਾਅ 'ਚ ਰੁੜਿਆ, 2 ਸਾਥੀਆਂ ਨੇ ਬਚਾਉਣ ਲਈ ਮਾਰੀ ਛਾਲ, 1 ਦੀ ਲਾਸ਼ ਬਰਾਮਦ
ਆਸ-ਪਾਸ ਦੇ ਲੋਕਾਂ ਨੇ ਤਿੰਨਾਂ ਨੂੰ ਡੁੱਬਦੇ ਦੇਖਿਆ ਤਾਂ ਉਨ੍ਹਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਜਿਸ ਤੋਂ ਬਾਅਦ ਪੁਲਿਸ ਨੇ ਨਹਿਰ ਦਾ ਪਾਣੀ ਬੰਦ ਕਰਕੇ ਗੋਤਾਖੋਰਾਂ ਨੂੰ ਬੁਲਾ ਕੇ ਤਿੰਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Punjab News: ਬਟਾਲਾ ਦੇ ਪਿੰਡ ਅਲੀਵਾਲ ਵਿੱਚ ਦੁਆਬ ਨਹਿਰ ਵਿੱਚ ਨਹਾਉਣ ਗਿਆ ਪਿੰਡ ਭਰਥਵਾਲ ਦਾ ਸਰਪੰਚ ਰਣਬੀਰ ਸਿੰਘ ਪਾਣੀ ਦੇ ਤੇਜ਼ ਵਹਾਅ ਕਾਰਨ ਰੁੜ ਗਿਆ। ਉਸ ਨੂੰ ਬਚਾਉਣ ਲਈ ਉਸ ਦੇ ਦੋ ਸਾਥੀ ਮੱਖਣ ਉਰਫ਼ ਮੱਖੂ ਤੇ ਕਰਤਾਰ ਸਿੰਘ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ ਪਰ ਪਾਣੀ ਦੇ ਤੇਜ਼ ਵਹਾਅ ਕਾਰਨ ਉਹ ਵੀ ਪਾਣੀ ਵਿੱਚ ਰੁੜ੍ਹ ਗਏ।
ਆਸ-ਪਾਸ ਦੇ ਲੋਕਾਂ ਨੇ ਤਿੰਨਾਂ ਨੂੰ ਡੁੱਬਦੇ ਦੇਖਿਆ ਤਾਂ ਉਨ੍ਹਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਜਿਸ ਤੋਂ ਬਾਅਦ ਪੁਲਿਸ ਨੇ ਨਹਿਰ ਦਾ ਪਾਣੀ ਬੰਦ ਕਰਕੇ ਗੋਤਾਖੋਰਾਂ ਨੂੰ ਬੁਲਾ ਕੇ ਤਿੰਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਇੱਕ ਵਿਅਕਤੀ ਮੱਖਣ ਸਿੰਘ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਅਤੇ ਬਾਕੀਆਂ ਦੀ ਭਾਲ ਜਾਰੀ ਹੈ।
ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਸਰਪੰਚ ਤੇ ਉਸ ਦੇ ਦੋ ਸਾਥੀ ਘਰੋਂ ਨਹਾਉਣ ਲਈ ਗਏ ਸਨ ਪਰ ਪਾਣੀ ਦੇ ਤੇਜ਼ ਵਹਾਅ ਕਾਰਨ ਤਿੰਨੋਂ ਨਹਿਰ ਵਿੱਚ ਰੁੜ੍ਹ ਗਏ। ਉਨ੍ਹਾਂ ਨੇ ਨੇ ਦੱਸਿਆ ਕਿ ਜਦੋਂ ਸਰਪੰਚ ਡੁੱਬ ਰਿਹਾ ਸੀ ਤਾਂ ਉਸ ਦੇ ਸਾਥੀਆਂ ਨੇ ਪਹਿਲਾਂ ਤਾਂ ਪੱਗਾਂ ਲਾਹ ਕੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਪੱਗ ਨਾਲ ਗੱਲ ਨਾ ਬਣੀ ਤਾਂ ਉਨ੍ਹਾਂ ਨੇ ਪਾਣੀ ਦੇ ਤੇਜ਼ ਵਹਾਅ ਵਿੱਚ ਛਾਲ ਮਾਰ ਦਿੱਤੀ ਪਰ ਉਹ ਵੀ ਤੇਜ਼ ਵਹਾਅ ਵਿੱਚ ਰੁੜ ਗਏ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ