ਸਰਪੰਚ ਦੇ ਘਰ 'ਤੇ ਹੋਈ ਫਾਈਰਿੰਗ, CCTV 'ਚ ਕੈਦ ਹੋਏ 2 ਨਕਾਬਪੋਸ਼, ਸਾਹਮਣੇ ਆਈ ਵੱਡੀ ਵਜ੍ਹਾ
Punjab News: ਕਪੂਰਥਲਾ ਦੇ ਪਿੰਡ ਬਲੇਰਖਾਨਪੁਰ ਦੇ ਸਰਪੰਚ ਦੇ ਘਰ ਦੋ ਨਕਾਬਪੋਸ਼ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਦੋਸ਼ੀ ਇਕ ਗੋਲੀ ਚਲਾ ਕੇ ਮੌਕੇ ਤੋਂ ਫਰਾਰ ਹੋ ਗਿਆ।

Punjab News: ਕਪੂਰਥਲਾ ਦੇ ਪਿੰਡ ਬਲੇਰਖਾਨਪੁਰ ਦੇ ਸਰਪੰਚ ਦੇ ਘਰ ਦੋ ਨਕਾਬਪੋਸ਼ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਦੋਸ਼ੀ ਇਕ ਗੋਲੀ ਚਲਾ ਕੇ ਮੌਕੇ ਤੋਂ ਫਰਾਰ ਹੋ ਗਿਆ। ਹਾਲਾਂਕਿ ਦੋ ਨਕਾਬਪੋਸ਼ ਵਿਅਕਤੀ ਗੋਲੀਬਾਰੀ ਕਰਦੇ ਹੋਏ ਸੀਸੀਟੀਵੀ 'ਚ ਕੈਦ ਹੋਏ ਹਨ। ਮੁਲਜ਼ਮ ਖ਼ਿਲਾਫ਼ ਵੀਰਵਾਰ ਨੂੰ ਸਦਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ।
ਥਾਣਾ ਸਦਰ ਵਿੱਚ ਦਰਜ ਐਫਆਈਆਰ ਅਨੁਸਾਰ ਪਿੰਡ ਬਲੇਰਖਾਨਪੁਰ ਦੇ ਰਹਿਣ ਵਾਲੇ 58 ਸਾਲਾ ਸੁਖਵਿੰਦਰ ਨੇ ਬਿਆਨ ਦਿੱਤਾ ਹੈ ਕਿ ਉਹ ਪਿੰਡ ਦਾ ਸਰਪੰਚ ਹੈ ਅਤੇ ਖੇਤੀ ਕਰਦਾ ਹੈ। ਉਸ ਦੇ ਦੋਵੇਂ ਪੁੱਤਰ ਸਪੇਨ ਵਿੱਚ ਰਹਿੰਦੇ ਹਨ। 15 ਨਵੰਬਰ ਨੂੰ ਰਾਤ ਕਰੀਬ 12 ਵਜੇ ਉਸ ਦੇ ਭਤੀਜੇ ਸੁਖਜਿੰਦਰਪਾਲ ਸਿੰਘ ਨੇ ਉਸ ਨੂੰ ਆਵਾਜ਼ ਮਾਰ ਕੇ ਉਠਾਉਣ ਤੋਂ ਬਾਅਦ ਦੱਸਿਆ ਕਿ ਬਾਹਰ ਕੋਈ ਆਵਾਜ਼ ਆਈ।
ਲਾਈਟਾਂ ਜਗਾਉਣ ਤੋਂ ਬਾਅਦ ਉਸ ਨੇ ਬਾਹਰ ਜਾ ਕੇ ਦੇਖਿਆ ਕਿ ਗੇਟ 'ਤੇ ਗੋਲੀ ਦਾ ਨਿਸ਼ਾਨ ਸੀ। ਫਿਰ ਅਸੀਂ ਗੁਆਂਢ ਵਿੱਚ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾਂ ਦੋ ਨਕਾਬਪੋਸ਼ ਨੌਜਵਾਨਾਂ ਨੂੰ ਪੈਦਲ ਆਉਂਦਿਆਂ ਦੇਖਿਆ ਗਿਆ। ਇਹ ਦੋਵੇਂ ਨੌਜਵਾਨ ਉਨ੍ਹਾਂ ਦੇ ਘਰ ਦੇ ਗੇਟ ਅੱਗੇ ਖੜ੍ਹੇ ਹੋ ਕੇ ਫਾਇਰਿੰਗ ਕਰਕੇ ਭੱਜ ਗਏ।
ਉਸ ਨੇ ਦੱਸਿਆ ਕਿ ਇਹ ਗੋਲੀਬਾਰੀ ਨਾ ਤਾਂ ਫਿਰੌਤੀ ਲਈ ਕੀਤੀ ਗਈ ਸੀ ਅਤੇ ਨਾ ਹੀ ਕਿਸੇ ਗੈਂਗਸਟਰ ਵੱਲੋਂ ਧਮਕੀ ਦਿੱਤੀ ਗਈ ਸੀ ਅਤੇ ਨਾ ਹੀ ਕਿਸੇ ਤਰ੍ਹਾਂ ਦਾ ਕੋਈ ਫੋਨ ਆਇਆ ਸੀ। ਇਕ ਰਾਊਂਡ ਸਿਰਫ ਡਰਾਉਣ ਦੇ ਮਕਸਦ ਨਾਲ ਫਾਇਰ ਕੀਤਾ ਗਿਆ ਹੈ। ਦੱਸ ਦਈਏ ਕਿ 1 ਅਕਤੂਬਰ ਨੂੰ ਵੀ ਇਸੇ ਤਰ੍ਹਾਂ ਪਿੰਡ ਦੇ ਇੱਕ ਘਰ 'ਤੇ ਗੋਲੀਬਾਰੀ ਕੀਤੀ ਗਈ ਸੀ।






















