Punjab News: ਪੁਲਿਸ ਥਾਣਾ ਝਬਾਲ ਅਧੀਨ ਆਉਂਦੇ ਅੱਡਾ ਗੱਗੋ ਬੂਹਾ ਵਿੱਚ ਮੌਜੂਦਾ ਸਰਪੰਚ ਬੀਬੀ ਕੁਲਵਿੰਦਰ ਕੌਰ ਦੇ ਪਤੀ ਤੇ ਅਕਾਲੀ ਆਗੂ ਨਵਪ੍ਰੀਤ ਸਿੰਘ ਨਵੀ ਦਾ ਬੀਤੀ ਰਾਤ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਸੋਨੂ ਕੰਡਾ ਨਾਂ ਦਾ ਇਕ ਵਿਅਕਤੀ ਅੱਡਾ ਗੱਗੋਬੂਹਾ ਵਿਖੇ ਸੁਨਿਆਰੇ ਦੀ ਦੁਕਾਨ ਕਰਦਾ ਹੈ ਅਤੇ ਨਾਲ ਇਸ ਦੀ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਸੀ। 

Continues below advertisement

ਬੀਤੀ ਰਾਤ ਇਨ੍ਹਾਂ ਦਾ ਆਪਸ ਵਿਚ ਕਿਸ ਗੱਲ ਨੂੰ ਲੈਕੇ ਟਾਕਰਾ ਹੋ ਗਿਆ ਸੀ, ਜਿਸ ਕਰਕੇ ਆਪਸ ਵਿਚ ਹੋਈ ਬਹਿਸ ਹੋਈ ਜਿਸ ਤੋਂ ਬਾਅਦ ਸੋਨੂ ਕੰਡਾ ਜਿਸ ਨਾਲ ਕੁਝ ਹੋਰ ਵੀ ਵਿਅਕਤੀ ਸਨ ਨੇ ਅਕਾਲੀ ਆਗੂ ਨਵੀ ਨੂੰ ਗੋਲੀ ਮਾਰ ਦਿੱਤੀ।

Continues below advertisement

ਜਿਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਥਾਣਾ ਝਬਾਲ ਦੀ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਝਬਾਲ ਇਲਾਕੇ ਵਿਚ ਚੱਲ ਰਹੀਆਂ ਗੋਲੀਬਾਰੀ ਦੀਆਂ ਵਾਰਦਾਤਾਂ ਨਾਲ ਇਲਾਕੇ ਵਿਚ ਸਹਿਮ ਦਾ ਮਾਹੌਲ ਬਣ ਗਿਆ ਹੈ।