Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jalandhar Sarpanch Murder : ਜਲੰਧਰ ਦੇ ਮਹਿਤਪੁਰ ਇਲਾਕੇ ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਮਹਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਪੁਲਿਸ ਨੇ ਮਾਮਲੇ ਵਿੱਚ ਪੰਜ ਮੁਲਜ਼ਮਾਂ ਦੀ ਪਛਾਣ ਕੀਤੀ ਹੈ ਅਤੇ ਤਿੰਨ ਨੂੰ ਗ੍ਰਿਫ਼ਤਾਰ ਕਰ ਲਿਆ

Jalandhar Sarpanch Murder : ਜਲੰਧਰ ਦੇ ਮਹਿਤਪੁਰ ਇਲਾਕੇ ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਮਹਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਪੁਲਿਸ ਨੇ ਮਾਮਲੇ ਵਿੱਚ ਪੰਜ ਮੁਲਜ਼ਮਾਂ ਦੀ ਪਛਾਣ ਕੀਤੀ ਹੈ ਅਤੇ ਤਿੰਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਮਹੂਰੀ ਕਿਸਾਨ ਸਭਾ ਦੇ ਆਗੂ ਤੇ ਸਰਪੰਚ ਮਹਿੰਦਰ ਸਿੰਘ 'ਤੇ 28 ਫਰਵਰੀ ਨੂੰ ਨਸ਼ਾ ਤਸਕਰਾਂ ਨੇ ਹਮਲਾ ਕੀਤਾ ਸੀ।
ਪਰਿਵਾਰ 2 ਮਾਰਚ ਨੂੰ ਮਹਿੰਦਰ ਸਿੰਘ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਲੈ ਕੇ ਆਇਆ ਸੀ। ਸਰਪੰਚ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਸੀ। ਜਿਸ ਕਰਕੇ ਸਿਰ ਦੀ ਹੱਡੀ ਟੁੱਟ ਗਈ ਸੀ ਅਤੇ ਦੋਵੇਂ ਲੱਤਾਂ ਫਰੈਕਚਰ ਸਨ। ਉਸਨੂੰ ਗੰਭੀਰ ਹਾਲਤ ਵਿੱਚ ਜਲੰਧਰ ਦੇ ਅਰਮਾਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਘਟਨਾ ਤੋਂ ਬਾਅਦ ਮਹਿਤਪੁਰ ਦੇ ਵਸਨੀਕਾਂ ਅਤੇ ਕਿਸਾਨ ਸੰਗਠਨਾਂ ਦੇ ਮੈਂਬਰਾਂ ਨੇ ਮਹਿਤਪੁਰ ਪੁਲਿਸ ਸਟੇਸ਼ਨ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਸਰਪੰਚ ਮਹਿੰਦਰ ਸਿੰਘ ਇਲਾਕੇ ਵਿੱਚ ਨਸ਼ਿਆਂ ਦੇ ਕਾਰੋਬਾਰ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਬਾਰੇ ਪੁਲਿਸ ਪ੍ਰਸ਼ਾਸਨ ਨੂੰ ਜਾਣਕਾਰੀ ਦੇ ਰਿਹਾ ਸੀ।
ਉਨ੍ਹਾਂ ਇਲਜ਼ਾਮ ਲਗਾਇਆ ਕਿ ਜਾਣਕਾਰੀ ਹੋਣ ਦੇ ਬਾਵਜੂਦ ਪੁਲਿਸ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ, ਜਿਸ ਨਾਲ ਤਸਕਰਾਂ ਦੇ ਹੌਸਲੇ ਬੁਲੰਦ ਹੋਏ। ਉਨ੍ਹਾਂ ਇਲਜ਼ਾਮ ਲਗਾਇਆ ਕਿ ਕਾਰਵਾਈ ਕਰਨ ਦੀ ਬਜਾਏ ਪੁਲਿਸ ਨੇ ਤਸਕਰਾਂ ਨੂੰ ਸਰਪੰਚ ਦਾ ਨਾਮ ਦੱਸ ਦਿੱਤਾ। ਜਿਸ ਕਾਰਨ ਤਸਕਰਾਂ ਨੇ ਉਸ 'ਤੇ ਹਮਲਾ ਕਰ ਦਿੱਤਾ।
ਘਟਨਾ ਸਮੇਂ ਬੂਟਾ ਛੰਨਾ ਦਾ ਸਰਪੰਚ ਸਵੇਰੇ 6:30 ਵਜੇ ਆਪਣੀ ਪਤਨੀ ਨਾਲ ਆਪਣੇ ਖੇਤਾਂ ਵੱਲ ਜਾ ਰਿਹਾ ਸੀ। ਜਿਵੇਂ ਹੀ ਉਹ ਖੇਤ ਵਿੱਚ ਪਹੁੰਚਿਆ, ਉੱਥੇ ਲੁਕੇ ਕੁਝ ਲੋਕਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਜਦੋਂ ਤੱਕ ਲੋਕ ਪਹੁੰਚੇ, ਹਮਲਾਵਰ ਭੱਜ ਚੁੱਕੇ ਸਨ। ਇਹ ਹਮਲਾ ਦੋ ਬਾਈਕ 'ਤੇ ਸਵਾਰ ਪੰਜ ਮੁਲਜ਼ਮਾਂ ਦੁਆਰਾ ਕੀਤਾ ਗਿਆ ਸੀ।
ਆਰੋਪੀਆਂ ਵਿਰੁੱਧ ਕਤਲ ਦਾ ਮਾਮਲਾ ਦਰਜ
ਮਾਮਲੇ ਸਬੰਧੀ ਪੁਲਿਸ ਅਫ਼ਸਰ ਸੁਖਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੰਜ ਮੁਲਜ਼ਮਾਂ ਦੀ ਪਛਾਣ ਹੋ ਗਈ ਹੈ। ਤਿੰਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਦੋ ਹੋਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ।
ਟ੍ਰੈਂਡਿੰਗ ਟੌਪਿਕ





















